ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਘਟਨਾ ਤੋਂ ਬਾਅਦ ਕਸ਼ਮੀਰੀ ਵਿਦਿਆਰਥੀ ਦਿੱਲੀ ਪੁਲਿਸ ਦੇ ਨਿਸ਼ਾਨੇ ‘ਤੇ

ਦਿੱਲ਼ੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਅਫਜ਼ਲ ਗੁਰੂ ਦੀ ਮਨਾਈ ਗਈ ਬਰਸੀ ਤੋਂ ਬਾਅਦ ਦਿੱਲੀ ਵਿੱਚ ਰਹਿੰਦੇ ਕਸ਼ਮੀਰੀ ਵਿਦਿਆਰਥੀ ਦਿੱਲੀ ਪੁਲਿਸ ਦੇ ਨਿਸ਼ਾਨੇ ‘ਤੇ ਹਨ ਅਤੇ ਕਸ਼ਮੀਰੀ ਵਿਦਿਆਰਥੀਆਂ ਦਾ ਦੋਸ਼ ਹੈ ਕਿ ਪੁਲਿਸ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

ਭਾਰਤੀ ਸੁਪਰੀਮ ਕੋਰਟ ਨੇ ਵਿਦਿਆਰਥੀ ਆਗੂ ਕਨ੍ਹਈਆ ਨੂੰ ਜ਼ਮਾਨਤ ਲਈ ਹਾਈਕੋਰਟ ਜਾਣ ਲਈ ਕਿਹਾ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਨੂੰ ਭਾਰਤੀ ਸੁਪਰੀਮ ਕੋਰਟ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਵਿੱਚ ਜਾਣ ਦੇ ਹੁਕਮ ਦਿੱਤੇ ਹਨ।

ਭਾਜਪਾ ਸਰਕਾਰ ਵਲੋਂ ਕੀਤੇ ਜਾ ਰਹੇ ਬੁਨਿਆਦੀ ਹੱਕਾਂ ਦੇ ਘਾਣ ਵਿਰੁਧ ਸਿਖਜ਼ ਫਾਰ ਹਿਊਮਨ ਰਾਈਟਜ਼ ਨੇ 22 ਫਰਵਰੀ ਨੂੰ ਚੰਡੀਗੜ ਵਿਖੇ ਸਰਵ-ਪਾਰਟੀ ਮੀਟਿੰਗ ਬੁਲਾਈ

ਭਾਜਪਾ ਸਰਕਾਰ ਵਲੋਂ ਅਖੌਤੀ ‘ਦੇਸ਼ਭਗਤੀ’ ਦੇ ਨਾਂ ਹੇਠ ਕੀਤੇ ਜਾ ਰਹੇ ਬੁਨਿਆਦੀ ਹੱਕਾਂ ਦੇ ਘਾਣ ਅਤੇ ਦੇਸ਼ਧ੍ਰੋਹ ਕਾਨੂੰਨ ਦੀ ਦੁਰਵਰਤੋਂ ਵਿਰੁਧ ਵਿਚਾਰ-ਚਰਚਾ ਕਰਨ ਅਤੇ ਉਸ ਨਾਲ ਨਜਿੱਠਣ ਲਈ ਸਾਂਝੀ ਰਣਨੀਤੀ ਬਨਾਉਣ ਲਈ ਸਿਖਜ਼ ਫਾਰ ਹਿਊਮਨ ਰਾਈਟਜ਼ ਵਲੋਂ ਸਰਵ-ਪਾਰਟੀ ਮੀਟਿੰਗ 22 ਫਰਵਰੀ ਨੂੰ ਚੰਡੀਗੜ ਦੇ ਕਿਸਾਨ ਭਵਨ ਵਿਖੇ ਦੁਪਹਿਰ 3 ਵਜੇ ਬੁਲਾਈ ਗਈ ਹੈ।

ਦੇਸ਼ ਧਰੋਹ ਮਾਮਲਾ: ਕਨ੍ਹਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਭਾਰਤੀ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਭਾਰਤੀ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ ।

ਚੰਡੀਗੜ੍ਹ ਵਿੱਚ ਭਗਵਾਵਾਦੀਆਂ ਨੇ ਮਾਰਕਸਵਾਦੀ ਪਾਰਟੀ ਦੇ ਦਫਤਰ ‘ਤੇ ਕੀਤਾ ਹਮਲਾ

ਦਿੱਲੀ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਹਿੰਦੂਤਵੀ ਜੱਥੇਬੰਦੀਆਂ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਕਾਰਕੂਨਾਂ ਨੇ ਹੁੱਲੜਬਾਜ਼ੀ ਕਰਦਿਆਂ ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀ. ਪੀ. ਆਈ. ਐਮ.) ਪੰਜਾਬ ਦੇ ਇੱਥੇ ਸਥਿਤ ਦਫ਼ਤਰ ‘ਚੀਮਾ ਭਵਨ’ ‘ਤੇ ਹਮਲਾ ਕਰਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਪੱਥਰ ਮਾਰ ਕੇ ਭਵਨ ਦੇ ਇਕ ਕਮਰੇ ਦਾ ਸ਼ੀਸ਼ਾ ਤੋੜ ਦਿੱਤਾ।ਦੋਵਾਂ ਜੱਥੇਬੰਦੀਆਂ ਦੇ ਕਾਰਕੁੰਨਾਂ ਨੇ ਭਵਨ ਦਾ ਗੇਟ ਤੋੜਨ ਦੀ ਵੀ ਕੋਸ਼ਿਸ਼ ਕੀਤੀ।

ਦਿੱਲੀ ਪੁਲਿਸ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਨਹੀਂ ਕਰੇਗੀ: ਮੁਖੀ ਦਿੱਲੀ ਪੁਲਿਸ

ਜਵਹਾਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਆਗੂ ਕਨੂਈਆ ਕੁਮਾਰ ਦੀ ਜ਼ਮਾਨਤ ਦਾ ਦਿੱਲੀ ਪੁਲਿਸ ਵਿਰੋਧ ਨਹੀਂ ਕਰੇਗੀ। ਇਹ ਬਿਆਨ ਦਿੱਲੀ ਪੁਲਿਸ ਮੁਖੀ ਬੱਸੀ ਨੇ ਪ੍ਰਧਾਨ ਮੰਤਰੀ ਦਫਤਰ ਤੋਨ ਨਿਕਲਣ ਸਮੇਂ ਦਿੱਤਾ।
ਦੂਸਰੇ ਪਾਸੇ ਉਨ੍ਹਾਂ ਕਿਹਾ ਕਿ ਜੇ. ਐਨ. ਯੂ. ਐਸ. ਯੂ. ਪ੍ਰਧਾਨ ਨੂੰ ਕਲੀਨ ਚਿੱਟ ਦੇਣ ਦਾ ਕੋਈ ਸਵਾਲ ਨਹੀਂ ਹੈ।

ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਕਨ੍ਹਈਆ ਕੁਮਾਰ ਅਤੇ ਪ੍ਰੋ. ਗਿਲਾਨੀ ਨੂੰ ਰਿਹਾਅ ਕਰਨ ਦੀ ਮੰਗ ਕੀਤੀ

ਅਫਜ਼ਲ ਗੁਰੂ ਅਤੇ ਮਕਬੂਲ ਬੱਟ ਦੀ ਬਰਸੀ ‘ਤੇ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਦੋਸ਼ਾਂ ਅਧੀਨ ਦੇਸ਼ ਧਰੋਹ ਦੇ ਕੇਸ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਅਤੇ ਦਿੱਲੀ ਯੁਨੀਵਰਸਿਟੀ ਦੇ ਸਬਾਕਾ ਪ੍ਰੋ. ਐੱਸ ਏ ਆਰ ਗਿਲਾਨੀ ਦੀ ਰਿਹਾਈ ਦੀ ਮੰਗ ਕਰਦਿਆਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਉਨ੍ਹਾਂ ‘ਤੇ ਲਾਏ ਦੇਸ਼ ਧ੍ਰੋਹ ਦੇ ਦੋਸ਼ਾਂ ਨੂੰ ਵਾਪਸ ਲੈਣਾ ਚਾਹੀਦਾ ਹੈ।

ਦੇਸ਼ ਧਰੋਹ ਮਾਮਲਾ: ਕਨ੍ਹਈਆ ਕੁਮਾਰ ‘ਤੇ ਫਿਰ ਹੋਇਆ ਅਦਾਲਤ ਵਿੱਚ ਹਮਲਾ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਦੋਸ਼ਾਂ ਅਧੀਨ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਜੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨੱਈਆ ਕੁਮਾਰ ‘ਤੇ ਪਟਿਆਲਾ ਹਾਊਸ ਅਦਾਲਤ ‘ਚ ਪੁਲਿਸ ਦੇ ਭਾਰੀ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਵਕੀਲਾਂ ਨੇ ਇਕ ਵਾਰ ਫਿਰ ਹਮਲਾ ਕਰ ਦਿੱਤਾ ਪਰ ਪੁਲਿਸ ਨੇ ਕਨੱਈਆ ਕੁਮਾਰ ਨੂੰ ਬਚਾ ਲਿਆ।

ਦੇਸ਼ ਧੋਰਹ ਮਾਮਲਾ: ਪੱਤਰਕਾਰਾਂ ਨੇ ਬਦਸਲੂਕੀ ਖਿਲਾਫ ਕੀਤਾ ਮੁਜ਼ਾਹਰਾ, ਅੰਤਰਾਸ਼ਟਰੀ ਯੁਨੀਵਰਸਿਟੀਆਂ ਦੇ ਮਾਹਿਰ ਵਿਦਿਆਰਥੀਆਂ ਦੇ ਹੱਕ ਵਿੱਚ ਨਿੱਤਰੇ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਰਤੀ ਵਿਰੋਧੀ ਨਾਅਰੇ ਲਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਪ੍ਰਧਾਨ ਕਨਹੀਆ ਕੁਮਾਰ ਦੀ ਗ੍ਰਿਫਤਾਰੀ ਤੋਂ ਬਾਅਦ ਇਹ ਮਾਮਲਾ ਗੰਭੀਰ ਰੁਖ ਅਖਤਿਆਰ ਕਰਦਾ ਜਾ ਰਿਹਾ ਹੈ।

ਕਨ੍ਹਈਆ ਕੁਮਾਰ ਦੀ ਰਿਹਾਈ ਦੀ ਮੰਗ ਦੀ 40 ਯੁਨਵਰਸਿਟੀਆਂ ਦੀਆਂ ਅਧਿਆਪਕ ਯੂਨੀਅਨਾਂ ਨੇ ਹਮਾਇਤ ਕੀਤੀ

ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਦੀ ਰਿਹਾਈ ਦੀ ਮੰਗ ਕਰ ਰਹੇ ਵਿਦਿਆਰਥੀਆਂ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਵਿਰੋਧੀ ਪਾਰਟੀਆਂ ਦੇ ਨਾਲ-ਨਾਲ 40 ਸੈਂਟਰਲ ਯੂਨੀਵਰਸਿਟੀਆਂ ਦੀਆਂ ਅਧਿਆਪਕ ਐਸੋਸੀਏਸ਼ਨਾਂ ਨੇ ਜੇਐਨਯੂ ’ਚ ਹੋ ਰਹੇ ਵਿਰੋਧ ਨੂੰ ਹਮਾਇਤ ਦੇ ਦਿੱਤੀ।