Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Joga Singh Khalistani

Joga Singh Khalistani

ਸਿੱਖ ਕਾਰਜਕਰਤਾ ਜੋਗਾ ਸਿੰਘ ਖਾਲਿਸਤਾਨੀ ਦੇ ਅਕਾਲ ਚਲਾਣੇ ਤੋਂ ਇਕ ਦਿਨ ਬਾਅਦ ਵੀ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਜੋਗਾ ਸਿੰਘ ਦੇ ਅੰਤਮ ਸਸਕਾਰ ਤੋਂ ਨਾਂਹ ਕਰ ਦਿੱਤੀ ਗਈ ਹੈ ਅਤੇ ਮੰਗ ਕੀਤੀ ਗਈ ਕਿ ਪਹਿਲਾਂ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇ।
ਸਿੱਖ ਕਾਰਜਕਰਤਾ ਜੋਗਾ ਸਿੰਘ ਖ਼ਾਲਿਸਤਾਨੀ ਦੀ ਬੀਤੇ ਦਿਨ ਡੀਐਮਸੀ ਹਸਪਤਾਲ ਵਿੱਚ ਹੋਈ ਮੌਤ ਤੋਂ ਬਾਅਦ ਕੱਲ੍ਹ ਜੋਗਾ ਸਿੰਘ ਦੇ ਸਮਰਥਕਾਂ ਨੇ ਹਸਪਤਾਲ ਦੇ ਬਾਹਰ ਪੁਲਿਸ ਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਧਰਨਾਕਾਰੀਆਂ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਜੋਗਾ ਸਿੰਘ ਦੇ ਕਾਤਲ ਕਾਬੂ ਨਹੀਂ ਕੀਤੇ ਜਾਂਦੇ, ਉਦੋਂ ਤੱਕ ਧਰਨਾ ਖ਼ਤਮ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਜੋਗਾ ਸਿੰਘ ਦਾ ਸਸਕਾਰ ਕੀਤਾ ਜਾਵੇਗਾ।
ਸਿੱਖ ਕਾਰਜਕਰਤਾ ਭਾਈ ਜੋਗਾ ਸਿੰਘ ਉਰਫ ਖਾਲਿਸਤਾਨੀ ਦਾ ਅੱਜ ਲੁਧਿਆਣਾ ਦੇ ਦਇਆਨੰਦ ਮੈਡੀਕਲ ਕਾਲਜ ਹਸਪਤਾਲ (DMC Hospital) ਵਿਖੇ ਅਕਾਲ ਚਲਾਣਾ ਕਰ ਗਏ। ਭਾਈ ਜੋਗਾ ਸਿੰਘ ਨੂੰ 1 ਜੁਲਾਈ ਨੂੰ ਕਿਸੇ ਗੱਡੀ ਨਾਲ ਠੋਕਰ ਮਾਰੀ ਗਈ ਸੀ ਅਤੇ ਉਹ ਡੀ.ਐਮ.ਸੀ. ਹਸਪਤਾਲ ਦੇ ਆਈ.ਸੀ.ਯੂ. ਵਾਰਡ (ICU) 'ਚ ਭਰਤੀ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।