ਮੁਲਾਕਾਤ ਦੇ ਦੌਰਾਨ ਭਾਈ ਜੋਗਾ ਸਿੰਘ ਨੇ ਸਿੱਖ ਸੰਗਤਾਂ ਵਲੋਂ ਲੰਬੇ ਸਮੇਂ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਮੰਗ ਨੂੰ ਪਾਕਿਸਤਾਨੀ ਸਰਕਾਰ ਵਲੋਂ ਪ੍ਰਵਾਨ ਕੀਤੇ ਜਾਣ ਦੀ ਸ਼ਲਾਘਾ ਕੀਤੀ ਅਤੇ ਪਾਕਿਸਤਾਨੀ ਆਗੂਆਂ ਵਲੋਂ ਭਾਰਤ ਸਰਕਾਰ ਵਲੋਂ ਪਾਏ ਜਾ ਰਹੇ ਅੜਿੱਕਿਆਂ ਦੇ ਬਾਵਜੂਦ ਲਏ ਗਏ ਇਸ ਫੈੈਸਲੇ ਨੂੰ ਦਲੇਰ ਅਤੇ ਸਿਧਾਂਤਕ ਕਰਾਰ ਦਿੱਤਾ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਦੇ ਰੋਸ ਵਜੋਂ 29 ਸਤੰਬਰ 1981 ਵਾਲੇ ਭਾਰਤੀ ਜਹਾਜ਼ ਨੂੰ ਪਾਕਿਸਤਾਨ ਲਿਜਾਣ ਦੀ ਕਾਰਵਾਈ ਵਿੱਚ ਸ਼ਾਮਲ ਭਾਈ ਸਤਨਾਮ ਸਿੰਘ ਅਤੇ ਭਾਈ ਤਜਿੰਦਰਪਾਲ ਸਿੰਘ ਪਾਕਿਸਤਾਨ ਵਿੱਚ ਉਮਰ ਕੈਦ ਕੱਟ ਚੁੱਕੇ ਹਨ। ਦਿੱਲੀ ਦੀ ਇਕ ਅਦਾਲਤ ਵਲੋਂ ਉਨ੍ਹਾਂ ਨੂੰ ਡਿਸਚਾਰਜ ਦਾ ਸਰਟੀਫਿਕਟ ਵੀ ਜਾਰੀ ਕੀਤਾ ਗਿਆ ਸੀ। ਪਰ ਇਸ ਦੇ ਬਾਵਜੂਦ ਉਨ੍ਹਾਂ ਖਿਲਾਫ ਦਿੱਲੀ ਦੀ ਪੁਲਿਸ ਵਲੋਂ ਅਦਾਲਤ ਵਿੱਚ ਮੁੜ ਕੇਸ ਚਲਾਉਣ ਲਈ ਸਪਲੀਮੈਂਟਰੀ ਚਲਾਨ ਪੇਸ਼ ਕਰਨਾ ਭਾਰਤ ਦੇ ਨਿਆਂਇਕ ਸਿਸਟਮ ਦਾ ਦੋਹਰਾ ਅਤੇ ਪੱਖਪਾਤੀ ਕਿਰਦਾਰ ਹੈ।