ਕਨੇਡਾ ਤੇ ਅਮਰੀਕਾ ਵੱਲੋਂ ਇੰਡੀਆ ਦੀਆਂ ਹਿੰਸਕ ਕਾਰਵਾਈ ਬਾਰੇ ਕੀਤੇ ਗਏ ਨਵੇਂ ਖੁਲਾਸਿਆਂ ਤੋਂ ਬਾਅਦ ਪੰਥ ਸੇਵਕ ਸਖਸ਼ੀਅਤਾਂ ਨੇ ਇਕ ਮਹੱਤਵਪੁਰਨ ਸਾਂਝਾ ਬਿਆਨ ਜਾਰੀ ਕੀਤਾ ਹੈ। ਪੰਥ ਸੇਵਕ ਮੰਚ (ਵੈਬਸਾਈਟ) ਰਾਹੀਂ ਜਾਰੀ ਹੋਏ ਇਸ ਬਿਆਨ ਨੂੰ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਹੇਠਾਂ ਇੰਨ-ਬਿੰਨ ਛਾਪਿਆ ਜਾ ਰਿਹਾ ਹੈ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿਚਲੀ ਸਿੱਖ ਵੋਟ ਰਾਜਨੀਤੀ ਮੁਕੰਮਲ ਪੰਥਕ ਰਾਜਨੀਤੀ ਨਹੀਂ ਹੈ ਅਤੇ ਪੰਥਕ ਰਾਜਨੀਤੀ ਦਾ ਘੇਰਾ ਬਹੁਤ ਵਿਸ਼ਾਲ ਹੈ ਤੇ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਉਸ ਦਾ ਇੱਕ ਹਿੱਸਾ ਹੈ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ ਦੀ ਹਾਮੀ ਭਰਨੀ ਚਾਹੀਦੀ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪੰਥ ਸੇਵਕ ਸਖਸ਼ੀਅਤਾਂ ਨੇ ਆਪਸੀ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਹੈ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਿੱਖ ਵੋਟ ਰਾਜਨੀਤੀ ਦੀ ਮੌਜੂਦਾ ਹਾਲਾਤ ਬਾਰੇ ਇਕ ਸਾਂਝਾ ਨੀਤੀ ਬਿਆਨ ਜਾਰੀ ਕੀਤਾ ਹੈ।
ਸ੍ਰੀ ਹਜ਼ੂਰ ਸਾਹਿਬ ਤੋਂ ਪਰਤੀਆਂ ਸਿੱਖ ਸੰਗਤਾਂ ਵਿਰੁਧ ਭਾਰਤੀ ਖਬਰਖਾਨੇ ਦੇ ਕਈ ਹਿੱਸਿਆ ਵੱਲੋਂ ਚਲਾਈ ਜਾ ਰਹੀ ਮੁਹਿੰਮ ਬਾਰੇ ਅਕਾਦਮਿਕ, ਸਮਾਜਿਕ, ਪੱਤਰਕਾਰੀ ਅਤੇ ਮਾਹਿਰਾਨਾਂ ਖੇਤਰਾਂ ਵਿਚ ਵਿਚਰਦੇ ਦੋ ਦਰਜ਼ਨ ਲੇਖਕਾਂ, ਵਿਦਵਾਨਾਂ, ਕਾਰਕੁੰਨਾਂ, ਵਕੀਲਾਂ ਅਤੇ ਪੱਤਰਕਾਰਾਂ ਵੱਲੋਂ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਇਹ ਨਫਤਰ ਦੀ ਮੁਹਿੰਮ ਫੌਰੀ ਤੌਰ ਉੱਤੇ ਬੰਦ ਕਰਨ ਲਈ ਕਿਹਾ ਹੈ।