Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Judge Jagdeep Singh

Judge Jagdeep Singh

ਡੇਰਾ ਸਿਰਸਾ ਮੁਖੀ ਨੂੰ ਬਲਾਤਕਾਰ ਦਾ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਹਿੰਸਾ ਫੈਲਾਉਣ ਲਈ ਡੇਰਾ ਪ੍ਰੇਮੀਆਂ ਨੇ ‘ਸਬਜ਼ੀ ਤਿਆਰ ਹੈ ਵਰਤਾਉਣੀ ਹੈ’ ਅਤੇ ‘ਲੇਬਰ ਤਿਆਰ ਹੈ ਨੀਂਹਾਂ ਪੁੱਟਣੀਆਂ ਹਨ’ ਕੋਡ ਰੱਖੇ ਹੋਏ ਸਨ। ਪ੍ਰੇਮੀਆਂ ਵੱਲੋਂ ਇਨ੍ਹਾਂ ਕੋਡਾਂ ਜ਼ਰੀਏ ਜ਼ਿਲ੍ਹਾ ਸੰਗਰੂਰ ਵਿੱਚ ਵੱਡੇ ਪੱਧਰ ’ਤੇ ਹਿੰਸਾ ਦੀ ਯੋਜਨਾ ਉਲੀਕੀ ਗਈ ਸੀ। ਚੋਣਵੇਂ ਡੇਰਾ ਪ੍ਰੇਮੀਆਂ ਦੀ ‘ਏ ਟੀਮ’ ਨੇ ਫ਼ੈਸਲੇ ਤੋਂ ਕਈ ਦਿਨ ਪਹਿਲਾਂ ਹੀ ਮੀਟਿੰਗਾਂ ਕਰ ਕੇ ਤਿਆਰੀ ਕਰ ਲਈ ਸੀ ਕਿ ਜੇ ਫ਼ੈਸਲਾ ਡੇਰਾ ਮੁਖੀ ਖ਼ਿਲਾਫ਼ ਆਉਂਦਾ ਹੈ ਤਾਂ ਹਿੰਸਾ ਕਿਵੇਂ ਫੈਲਾਉਣੀ ਹੈ।
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋ ਸਾਧਵੀਆਂ ਦੇ ਬਲਾਤਕਾਰ ਕੇਸ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 20 ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਉਂਦਿਆਂ ਕਿਹਾ ਕਿ ਦੋਸ਼ੀ ਨੇ ਜੰਗਲੀ ਜਾਨਵਰ ਵਰਗਾ ਵਿਹਾਰ ਕੀਤਾ, ਜਿਸ ਨੇ ਆਪਣੀਆਂ ਮਹਿਲਾ ਸ਼ਰਧਾਲੂ ਸਾਧਵੀਆਂ ਨੂੰ ਵੀ ਨਹੀਂ ਬਖ਼ਸ਼ਿਆ। ਅਦਾਲਤ ਨੇ ਕਿਹਾ ਕਿ ਬਲਾਤਕਾਰੀ ਰਾਮ ਰਹੀਮ (50) ਨੇ ਆਪਣੇ ‘‘ਭੋਲੇ-ਭਾਲੇ ਅਤੇ ਅੰਨੇ ਭਗਤਾਂ’’ ਉਤੇ ਜਿਨਸੀ ਹਮਲਾ ਕਰ ਕੇ ਉਨ੍ਹਾਂ ਦਾ ਬਹੁਤ ਬੁਰੇ ਤਰੀਕੇ ਨਾਲ ਭਰੋਸਾ ਤੋੜਿਆ ਅਤੇ ਉਹ ਕਿਸੇ ਰਿਆਇਤ ਦਾ ਹੱਕਦਾਰ ਨਹੀਂ ਹੈ।
ਹਰਿਆਣਾ ਦੇ ਪੰਚਕੁਲਾ 'ਚ ਸੀਬੀਆਈ ਅਦਾਲਤ 'ਚ ਜੱਜ ਜਗਦੀਪ ਸਿੰਘ ਨੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਕੇਸ 'ਚ ਦੋਸ਼ੀ ਦੇਣ ਵਾਲਾ ਫੈਸਲਾ ਸੁਣਾਇਆ ਹੈ। ਫੈਸਲੇ ਤੋਂ ਬਾਅਦ ਡੇਰਾ ਪ੍ਰੇਮੀਆਂ ਵਲੋਂ ਹਿੰਸਾ ਸ਼ੁਰੂ ਕਰ ਦਿੱਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।