Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 1984 attack Remembrance

June 1984 attack Remembrance

ਅੰਮ੍ਰਿਤਸਰ: 1 ਜੂਨ ਤੋਂ ਸ਼ੁਰੂ ਹੋ ਰਹੇ ਘੱਲੂਘਾਰਾ ਹਫਤੇ ਦੌਰਾਨ ਸਿੱਖ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਜਲੀਆਂ ਭੇਂਟ ਕਰਨ ਲਈ ਵੱਖ-ਵੱਖ ਸਮਾਗਮ ਉਲੀਕੇ ਜਾ ਰਹੇ ਹਨ। ਭਾਰਤੀ ਫੌਜਾਂ ਵਲੋਂ ਦਰਬਾਰ ਸਾਹਿਬ ਸਮੇਤ ਹੋਰ ਅਨੇਕਾਂ ਗੁਰਦੁਆਰਾ ਸਾਹਿਬਾਨ ਉੱਤੇ ਜੂਨ 1984 ਵਿਚ ਹਮਲਾ ਕਰਕੇ ਸਿੱਖ ਕਤਲੇਆਮ ਕੀਤਾ ਗਿਆ ਸੀ। ਸਿੱਖ ਇਸ ਘੱਲੂਘਾਰੇ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਅਤੇ ਭੁਜੰਗੀਆਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਵਾਂਗ ਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ 6 ਜੂਨ ਨੂੰ ਭੋਗ ਪਾਏ ਜਾਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਵੇਲੇ ਦੀ ਸਰਕਾਰ ਵੱਲੋਂ ਕੀਤੇ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ 6 ਜੂਨ ਨੂੰ ਗੁਰਦੁਆਰਿਆਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾ ਕੇ ਅਰਦਾਸ ਕੀਤੀ ਜਾਵੇ।
ਦਲ ਖਾਲਸਾ ਨੇ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਸਰਕਾਰ ਵਲੋਂ 'ਸਾਕਾ ਨੀਲਾ ਤਾਰਾ' ਦੇ ਨਾਮ ਹੇਠ ਕੀਤੇ ਗਏ ਫੌਜੀ ਹਮਲੇ ਦੀ ਪੀੜ ਦੇ 33ਵਰ੍ਹੇ ਪੂਰੇ ਹੋਣ 'ਤੇ 6 ਜੂਨ ਨੂੰ 'ਅੰਮ੍ਰਿਤਸਰ ਬੰਦ' ਦਾ ਸੱਦਾ ਦਿੱਤਾ ਹੈ।
ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬੀਤੇ ਦਿਨੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨਾਲ ਦਲ ਦੇ ਨੁਮਾਇੰਦਿਆਂ ਦੀ ਇਕ ਹੋਈ ਮੀਟਿੰਗ ਦੇ ਫੈਸਲਿਆਂ ਤੋਂ ਜਾਣੂ ਕਰਵਾਉਂਦੇ ਹੋਏ ਪੰਥ ਦਰਦੀਆਂ, ਸਿਆਸੀ ਦਲਾਂ ਅਤੇ ਜਥੇਬੰਦੀਆਂ ਵਿਚ ਬੈਠੇ ਸਿੱਖਾਂ ਨੂੰ ਖੁੱਲ੍ਹੀ ਅਪੀਲ ਕਰਦੇ ਹੋਏ ਕਿਹਾ ਕਿ ਉਹ 06 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਕੀਤੀ ਜਾਣ ਵਾਲੀ ਸਮੂਹਿਕ ਅਰਦਾਸ ਵਿਚ ਹੁੰਮ-ਹੁਮਾਕੇ ਸ਼ਮੂਲੀਅਤ ਕਰਨ।
ਦਲ ਖ਼ਾਲਸਾ ਅਤੇ ਸਰਬ ਸਾਂਝੀਵਾਲਤਾ ਸੇਵਾ ਦਲ ਨੇ ਸ਼ੁੱਕਰਵਾਰ (26 ਮਈ) ਨੂੰ ਐਲਾਨ ਕੀਤਾ ਕਿ ਭਾਰਤੀ ਫੌਜ ਵਲੋਂ ਜੂਨ 1984 'ਚ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਮਾਲਵਾ ਖੇਤਰ 'ਚ 'ਘੱਲੂਘਾਰਾ ਯਾਦਗਾਰੀ ਮਾਰਚ' 4 ਜੂਨ ਨੂੰ ਕੱਢਿਆ ਜਾਏਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।