Tag Archive "june-84-protests"

ਘੱਲੂਘਾਰਾ ਦਿਹਾੜਾ: ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਪਰਕਰਮਾ ਵਿਚ ਮੀਡੀਆ ’ਤੇ ਲੱਗੀ ਪਾਬੰਦੀ ਖਤਮ

6 ਜੂਨ ਨੂੰ ਘੱਲੂਘਾਰਾ ਦਿਹਾੜੇ ਮੌਕੇ ਦਰਬਾਰ ਸਾਹਿਬ ਦੀ ਪਰਕਰਮਾ ਵਿਚ ਮੀਡੀਏ ਦੇ ਦਾਖਲੇ ’ਤੇ ਪਾਬੰਦੀ ਨੂੰ ਲੈ ਕੇ ਹੁਣ ਸ਼੍ਰੋਮਣੀ ਕਮੇਟੀ ਨੇ ਯੂ-ਟਰਨ ਲੈ ਲਿਆ ਹੈ। ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਹੇ ਕਿ 6 ਜੂਨ ਨੂੰ ਮੀਡੀਆ ਦੇ ਦਾਖਲੇ ’ਤੇ ਹੁਣ ਪਾਬੰਦੀ ਨਹੀਂ ਹੈ।

ਦਰਬਾਰਾ, ਬਰਨਾਲਾ ਅਤੇ ਬੇਅੰਤੇ ਦੀਆਂ ਲੀਹਾਂ ਤੇ ਚੱਲ ਰਿਹਾ ਬਾਦਲ:ਯੂਨਾਈਟਿਡ ਖਾਲਸਾ ਦਲ ਯੂ.ਕੇ.

ਜੂਨ 1984 ਨੂੰ ਸਿੱਖ ਤਵਾਰੀਖ ਵਿੱਚ ਵਾਪਰੇ ਤੀਜੇ ਘੱਲੂਘਾਰੇ ਦੀ ਯਾਦ ਸਿੱਖ ਮਨਾਂ ਵਿੱਚ ਸਦਾ ਹੀ ਕਾਇਮ ਰਹੇਗੀ ਅਤੇ ਇਸ ਜਖਮ ਵਿੱਚੋਂ ਸਿੱਖ ਕੌਮ ਆਪਣੇ ਕੌਮੀ ਅਜਾਦੀ ਦੇ ਸੰਕਲਪ ਨੂੰ ਮੱਦੇ ਨਜ਼ਰ ਰੱਖਦੀ ਹੋਈ ਅਜ਼ਾਦ ਸਿੱਖ ਰਾਜ ਖਾਲਿਸਤਾਨ ਲਈ ਸਦਾ ਹੀ ਸੰਘਰਸ਼ਸ਼ੀਲ ਰਹੇਗੀ। ਪੰਜਾਬ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਤੇ 6 ਜੂਨ ਨੂੰ ਹੋ ਰਹੇ ਸਮਾਗਮ ਨੂੰ ਅਸਫਲ ਬਣਾਉਣ ਲਈ ਪੰਥਕ ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਸਖਤ ਨਿਖੇਧੀ ਕੀਤੀ ਗਈ ਗਈ।

ਭਾਈ ਧਿਆਨ ਸਿੰਘ ਮੰਡ ਨੂੰ ਜੇਲ੍ਹ ਭੇਜਿਆ

ਭਾਈ ਧਿਆਨ ਸਿੰਘ ਮੰਡ ਨੂੰ 7 ਦਿਨ ਲਈ ਕੇਂਦਰੀ ਜੇਲ੍ਹ ਫ਼ਿਰੋਜਪੁਰ ਭੇਜ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਭਾਈ ਧਿਆਨ ਸਿੰਘ ਮੰਡ ਨੂੰ ਅੱਜ ਸ਼ਾਮ ਉਪ ਮੰਡਲ ਮੈਜਿਸਟਰੇਟ ਫ਼ਿਰੋਜਪੁਰ ਸੰਦੀਪ ਸਿੰਘ ਗੜਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੋਂ ਭਾਈ ਮੰਡ ਨੂੰ 7 ਦਿਨ ਲਈ ਕੇਂਦਰੀ ਜੇਲ੍ਹ ਫ਼ਿਰੋਜਪੁਰ ਭੇਜ ਦਿੱਤਾ ਗਿਆ।

ਘੱਲੂਘਾਰਾ ਦਿਹਾੜੇ ਦੇ ਸਬੰਧ ਵਿਚ ਪੰਜਾਬ ਭਰ ਵਿਚ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ

ਘੱਲੂਘਾਰਾ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕਰ ਕੇ ਸਿੱਖ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਬਠਿੰਡਾ ਪੁਲਿਸ ਨੇ ਹਰਦੀਪ ਸਿੰਘ ਮਹਿਰਾਜ ਤੇ ਯੂਨਾਈਟਿਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੂੰ ਵੀ ਬਠਿੰਡਾ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ‘ਘੱਲੂਘਾਰਾ ਦਿਵਸ’ ਮਨਾਉਣ ਲਈ ਸਰਕੂਲਰ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ ਭੋਗ ਪਾਏ ਜਾਂਦੇ ਹਨ। ਇਸ ਸਬੰਧੀ ਸੈਕਸ਼ਨ-85 ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਹਰ ਸਾਲ ਦੀ ਤਰ੍ਹਾਂ ਇਨ੍ਹਾਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ 4 ਜੂਨ ਨੂੰ ਕਰਕੇ ਇਨ੍ਹਾਂ ਦੇ ਭੋਗ 6 ਜੂਨ ਨੂੰ ਪਾਉਣ ਅਤੇ ਇਸ ਦਿਹਾੜੇ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਇਆ ਜਾਵੇ।

6 ਜੂਨ ਨੂੰ ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਪਰਕਰਮਾ ਵਿਚ ਮੀਡੀਆ ਦੇ ਦਾਖਲੇ ਉੱਤੇ ਪਾਬੰਦੀ

6 ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ ਹੋ ਰਹੇ ਪ੍ਰੋਗਰਾਮਾਂ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਪਰਕਰਮਾ ਵਿਚ ਮੀਡੀਆ ਦੇ ਦਾਖਲੇ ਉੱਤੇ ਪਾਬੰਦੀ ਲਾ ਦਿੱਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖੀ ਹੈ।

ਸਿੱਖ ਕੌਮ 6 ਜੂਨ ਨੂੰ “ਖ਼ਾਲਿਸਤਾਨ ਡੇ” ਵਜੋਂ ਮਨਾਵੇ: ਦਲ ਖ਼ਾਲਸਾ

ਦਲ ਖ਼ਾਲਸਾ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਸ਼ਹਾਦਤ ਤੋਂ ਪਹਿਲਾਂ ਕਹੇ ਗਏ ਇਹ ਸ਼ਬਦ ਕਿ "ਜੇਕਰ ਭਾਰਤ ਸਰਕਾਰ ਦਰਬਾਰ ਸਾਹਿਬ 'ਤੇ ਹਮਲਾ ਕਰਦੀ ਹੈ, ਤਾਂ ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ" ਨੂੰ ਸਤਿਕਾਰ ਅਤੇ ਸੱਚੀ ਸ਼ਰਧਾ ਭੇਂਟ ਕਰਨ ਲਈ ਵਿਸ਼ਵ ਵਿੱਚ ਵਸਦੀ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ 6 ਜੂਨ ਨੂੰ "ਖਾਲਿਸਤਾਨ ਡੇ" ਵਜੋਂ ਮਨਾਉਣ।

ਭਾਈ ਧਿਆਨ ਸਿੰਘ ਮੰਡ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਵੀਰਵਾਰ ਦੇਰ ਸ਼ਾਮ ਪੁਲਿਸ ਵੱਲੋਂ ਹਿਰਾਸਤ 'ਚ ਲੈ ਲੈਣ ਦੀ ਖ਼ਬਰ ਹੈ। ਦੱਸਣਯੋਗ ਹੈ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਸ਼ਾਮਿਲ ਹੋ ਕੇ ਭਾਈ ਧਿਆਨ ਸਿੰਘ ਮੰਡ ਵੱਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤੇ ਜਾਣ ਦਾ ਪ੍ਰੋਗਰਾਮ ਸੀ।

ਬਾਦਲ ਸਰਕਾਰ ਦੇ ਮੰਗਣ ‘ਤੇ 10 ਕੰਪਨੀਆਂ ਸੀ.ਆਰ.ਪੀ.ਐਫ. ਅਤੇ 5 ਕੰਪਨੀਆਂ ਆਈ.ਟੀ.ਬੀ.ਪੀ. ਦੀਆਂ ਪੰਜਾਬ ਪੁੱਜੀਆਂ

ਰਾਜ ਸਰਕਾਰ ਦੀ ਮੰਗ 'ਤੇ ਕੇਂਦਰੀ ਸੁਰੱਖਿਆ ਬਲਾਂ ਦੀਆਂ 15 ਕੰਪਨੀਆਂ ਪੰਜਾਬ ਪੁੱਜ ਗਈਆਂ ਹਨ, ਜਿਸ ਦੀ ਪੁਸ਼ਟੀ ਕਰਦਿਆਂ ਰਾਜ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸੁਰੱਖਿਆ ਬਲਾਂ ਦੀ ਤਾਇਨਾਤੀ ਪ੍ਰਮੁੱਖ 8 ਸ਼ਹਿਰਾਂ ਅੰਮਿ੍ਤਸਰ, ਤਰਨਤਾਰਨ, ਬਟਾਲਾ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿਖੇ ਕੀਤੀ ਜਾਵੇਗੀ।

32 ਵਰ੍ਹਿਆਂ ਬਾਅਦ ਜ਼ਖਮ ਅੱਜ ਵੀ ਹਰੇ ਹਨ: ਭਾਈ ਹਰਪਾਲ ਸਿੰਘ ਚੀਮਾ

ਜੂਨ 1984 ਦੇ ਦਰਬਾਰ ਸਾਹਿਬ ਉਤੇ ਹਮਲੇ ਦੀ 32ਵੀ ਵਰ੍ਹੇਗੰਢ ਮੌਕੇ 3 ਜੂਨ ਨੂੰ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਘੱਲੂਘਾਰਾ ਯਾਦਗਾਰੀ ਮਾਰਚ ਅਤੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦੇ ਸੱਦੇ ਪ੍ਰਤੀ ਲੋਕਾਂ ਵਿੱਚ ਚੇਤਨਤਾ ਪੈਦਾ ਕਰਨ ਦੇ ਮੰਤਵ ਨਾਲ ਦਲ ਖਾਲਸਾ ਨੇ ਇਸ ਸਬੰਧੀ ਜਨਤਕ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਜਿਸ ਤਹਿਤ ਜਥੇਬੰਦੀ ਦੇ ਨੌਜਵਾਨਾਂ ਨੇ ਪਰਮਜੀਤ ਸਿੰਘ ਟਾਂਡਾ ਦੀ ਅਗਵਾਈ ਹੇਠ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ’ਤੇ ਘੱਲੂਘਾਰਾ ਸਬੰਧੀ ਸਾਹਿਤ ਅਤੇ ਪੋਸਟਰ ਵੰਡੇ ਅਤੇ ਲੋਕਾਂ ਕੋਲੋਂ ਬੰਦ ਨੂੰ ਸਫਲ ਬਨਾਉਣ ਲਈ ਸਹਿਯੋਗ ਮੰਗਿਆ।

« Previous PageNext Page »