ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਿੱਖ ਕੌਮ ਨੂੰ ਅਮਨਮਈ ਢੰਗਾਂ ਰਾਹੀਂ ਦਰਬਾਰ ਸਾਹਿਬ ਵਿਖੇ 5 ਜੂਨ ਦੀ ਰਾਤ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਪਾਰਟੀ ਵਲੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਸਿੱਖ ਕੌਮ 6 ਜੂਨ ਵਾਲੇ ਦਿਨ ਹਰ ਸਾਲ ਅਮਨਮਈ ਢੰਗ ਨਾਲ ਆਪਣੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਆ ਰਹੀ ਹੈ।
ਪੰਜ ਜੂਨ ਦਿਨ ਐਤਵਾਰ ਨੂੰ ਲੰਡਨ ਵਿਖੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਭਾਰੀ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਦੱਸਿਆ ਗਿਆ ਕਿ ਇਸ ਰੋਸ ਮੁਜਾਹਰੇ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ।
6 ਜੂਨ ਨੂੰ ਹਰ ਵਰ੍ਹੇ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾਂਦੇ ਸ਼ਹੀਦੀ ਸਮਾਗਮ ਦੌਰਾਨ ਪਿਛਲੇ ਦੋ-ਤਿੰਨ ਸਾਲਾਂ ਤੋਂ ਵਾਪਰ ਰਹੀਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਅੱਜ ਕਾਰਜਕਾਰਨੀ ਦੀ ਬੈਠਕ ਉਪਰੰਤ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਮੱਕੜ ਨੇ ਸ਼ਹੀਦੀ ਸਮਾਗਮ ਮੌਕੇ ਸਮੂਹ ਪੰਥਕ ਧਿਰਾਂ ਨੂੰ ਭਾਈਚਾਰਕ ਸਾਂਝ ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।
ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਆਪਣੇ ਤਿੰਨ ਹਫਤਿਆਂ ਦੇ ਬਰਤਾਨੀਆ ਦੌਰੇ ਤੋਂ ਵਾਪਸ ਆ ਗਏ ਹਨ। ਪਾਰਟੀ ਵਲੋਂ ਜਾਰੀ ਇਕ ਬਿਆਨ ਵਿਚ ਪੰਜਾਬ ਦੀ ਬਾਦਲ-ਭਾਜਪਾ ਹਕੂਮਤ ਨੂੰ ਅਪੀਲ ਕੀਤੀ ਗਈ ਹੈ 6 ਜੂਨ ਨੂੰ ਘੱਲੂਘਾਰਾ ਦਿਹਾੜੇ ਦੀ ਯਾਦ ਵਿਚ ਇਕੱਤਰ ਹੋ ਰਹੀਆਂ ਸੰਗਤਾਂ ਨੂੰ ਅਮਨ ਪੂਰਵਕ ਮੱਥਾ ਟੇਕਣ ਅਤੇ ਅਰਦਾਸ ਵਿਚ ਸ਼ਾਮਲ ਹੋਣ ਦੇਣ।
« Previous Page