Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Justice Jagdish Singh Khehar

Justice Jagdish Singh Khehar

ਜਸਟਿਸ ਜਗਦੀਸ਼ ਸਿੰਘ ਖੈਹਰ ਭਾਰਤ ਦੇ ਅਗਲੇ ਚੀਫ਼ ਜਸਟਿਸ ਹੋਣਗੇ। ਚੀਫ ਜਸਟਿਸ ਟੀ.ਐਸ. ਠਾਕੁਰ ਦੇ 4 ਜਨਵਰੀ ਨੂੰ ਸੇਵਾਮੁਕਤ ਹੋਣ ’ਤੇ ਜਸਟਿਸ ਖੈਹਰ ਭਾਰਤ ਦੇ 44ਵੇਂ ਚੀਫ਼ ਜਸਟਿਸ ਵਜੋਂ ਉਨ੍ਹਾਂ ਦੀ ਥਾਂ ਲੈਣਗੇ। ਅਧਿਕਾਰਤ ਸੂਤਰਾਂ ਮੁਤਾਬਕ ਚੀਫ਼ ਜਸਟਿਸ ਠਾਕੁਰ ਨੇ ਜਸਟਿਸ ਖੈਹਰ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਬਣਾਉਣ ਲਈ ਕੇਂਦਰ ਨੂੰ ਸਿਫ਼ਾਰਸ਼ ਕੀਤੀ ਹੈ। ਜਸਟਿਸ ਖੈਹਰ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਾਲ 13 ਸਤੰਬਰ 2011 ਨੂੰ ਅਹੁਦਾ ਸੰਭਾਲਿਆ ਸੀ। ਉਨ੍ਹਾਂ ਨੂੰ ਅਗਲੇ ਸਾਲ 4 ਜਨਵਰੀ ਨੂੰ ਰਾਸ਼ਟਰਪਤੀ ਪ੍ਰਣਬ ਮੁਖਰਜੀ ਚੀਫ਼ ਜਸਟਿਸ ਵਜੋਂ ਸਹੁੰ ਚੁਕਾਉਣਗੇ। ਉਹ ਭਾਰਤੀ ਨਿਆਂ ਪ੍ਰਣਾਲੀ ਦੇ ਮੁਖੀ ਵਜੋਂ 27 ਅਗਸਤ ਨੂੰ ਸੇਵਾਮੁਕਤ ਹੋਣ ਤੱਕ ਅੱਠ ਮਹੀਨਿਆਂ ਤੋਂ ਥੋੜ੍ਹੇ ਘੱਟ ਸਮੇਂ ਤੱਕ ਸੇਵਾ ਨਿਭਾਉਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।