ਟਰਾਂਟੋ-ਕੈਨੇਡਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਈਸਟ ਦੇ ਪ੍ਰਧਾਨ ਸੁਖਮਿੰਦਰ ਸਿੰਘ ਹੰਸਰਾ ਅਤੇ ਪਰਮਿੰਦਰ ਸਿੰਘ ਪਾਂਗਲੀ ਨੇ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ...
ਚੰਡੀਗੜ੍ਹ: ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਸ਼ਿਨ ਦੇ ਜਾਂਚ ਲੇਖੇ ‘ਤੇ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿਚ ਹੋਈ 7 ਘੰਟੇ ਦੀ ਤਿਖੀ ਅਤੇ ਗਰਮ ਬਹਿਸ ...
ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਸਬੰਧੀ ਪੰਜਾਬ ਵਿਧਾਨ ਸਭਾ 'ਚ ਬੀਤੇ ਦਿਨ ਪੇਸ਼ ਕੀਤੀ ਗਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ 'ਤੇ ਬਹਿਸ ਦੇ ਚਲਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਵਿਰੁਧ 'ਸਦਨ ਦੀ ਮਰਯਾਦਾ ਦੀ ਉਲੰਘਣਾ' ਦੇ ਮਤੇ ਅਤੇ ਕਮੇਟੀ ਦੁਆਰਾ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਪ੍ਰਤੀ ਕੀਤੀਆਂ ਸਖਤ ਟਿਪਣੀਆਂ ਨੇ ਦੇਸ਼ ਵਿਦੇਸ਼ ਵਿੱਚ ਵਿਚਰਨ ਵਾਲੇ ਸਿੱਖਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।
ਬੀਤੇ ਦਿਨ (27 ਅਗਸਤ ਨੂੰ) ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਦੇ ਲੇਖੇ ਉੱਤੇ ਚਰਚਾ ਹੋਈ। ਇਸ ਚਰਚਾ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਇਕਾਂ ਨੇ ਸ਼ਮੂਲੀਅਤ ਨਹੀਂ ਕੀਤੀ। ਚਰਚਾ ਵਿਚ ਬੋਲਣ ਦਾ ਸਮਾਂ ਘੱਟ ਦਿੱਤੇ ਜਾਣ ਦਾ ਬਹਾਨਾ ਲਾ ਕੇ ਬਾਦਲ ਦਲ ਦੇ ਵਿਧਾਇਕ ਵਿਧਾਨ ਸਭਾ ਦੇ ਚਰਚਾ ਪਿੜ੍ਹ ਵਿਚੋਂ ਬਾਹਰ ਚਲੇ ਗਏ।
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਲੇਖੇ ਉੱਤੇ ਪੰਜਾਬ ਵਿਧਾਨ ਸਭਾ ਵਿੱਚ ਹੋਈ ਬਹਿਸ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਵਿਧਾਇਕ ਤੇ ਵਜ਼ੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਦੇ ਜ਼ੁਲਮਾਂ ਦਾ ਚਿੱਠਾ ਖੋਲ੍ਹ ਕੇ ਵਿਧਾਨ ਸਭਾ ਵਿੱਚ ਰੱਖਿਆ ਤੇ ਪੰਜਾਬ ਦੇ ਇਸ ਬਦਨਾਮ ਪੁਲਿਸ ਅਫਸਰ ਨੂੰ ਸਾਫ ਸ਼ਬਦਾਂ ਵਿੱਚ ਕਾਲਤ ਕਰਾਰ ਦਿੰਦਿਆਂ ਉਸ ਦੀ ਗ੍ਰਿਫਤਾਰੀ ਲਈ ਠੋਸ ਕਦਮ ਚੁੱਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਈ ਦੋ ਸਿੰਘਾਂ ਦੇ ਪਰਵਾਰਾਂ ਨੂੰ ਅਤੇ ਜ਼ਖਮੀ ਹੋਏ ਸਿੱਖਾਂ ਨੂੰ 2.90 ਕਰੋੜ ਰੁਪਏ ਦੀ ਐਲਾਨੀ ਵਿੱਤੀ ਮਦਦ ਤਕਸੀਮ ਕੀਤੀ। ਇਹ ਮਦਦ ਦੇਣ ਬਾਰੇ ਐਲਾਨ ਮੁੱਖ ਮੰਤਰੀ ਨੇ 30 ਜੁਲਾਈ ਦੀ ਪੱਤਰਕਾਰ ਮਿਲਣੀ ਦੌਰਾਨ ਕੀਤਾ ਸੀ।
ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਉਪਰ ਲਾਏ ਜਾ ਰਹੇ ਬਿਨ ਸਿਰ ਪੈਰ ਦੋਸ਼ਾਂ ਤੇ ਟਿਪਣੀ ਕਰਦਿਆਂ ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਤੇ ਬਾਦਲ ਦਲ ਨੂੰ ਰਣਜੀਤ ਸਿੰਘ ਕਮਿਸ਼ਨ ਪਾਸੋਂ ਨਹੀ ਬਲਕਿ ਉਸ ਵਲੋਂ ਕੀਤੀ ਜਾਂਚ ਦੇ ਨਤੀਜਿਆਂ ਤੋਂ ਡਰ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇਕ ਇਕੱਤਰਤਾ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦਾ ਜਾਂਚ ਲੇਖਾ ਰੱਦ ਕਰਨ ਦਾ ਐਲਾਨ ਕੀਤਾ। ਉਹਨਾਂ ਨੇ ਦੱਸਿਆ ਕਿ ਅੱਜ ਅੰਤ੍ਰਿਗ ਕਮੇਟੀ ਨੇ ਇਕ ਮਤਾ ਪਕਾ ਕੇ ਜਸਟਿਸ ਰਣਜੀਤ ਸਿੰਘ ਦੀ ਜਾਂਚ ਦੇ ਲੇਖੇ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ। ਕਮੇਟੀ ਪ੍ਰਧਾਨ ਨੇ ਕਿਹਾ ਕਿ ਕਮਿਸ਼ਨ ਦਾ ਲੇਖਾ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਜਨਤਕ ਕਰਨ ਤੇ ਕਮੇਟੀ ਗਹਿਰੇ ਰੋਸ ਤੇ ਰੋਹ ਦਾ ਪ੍ਰਗਟਾਵਾ ਕਰਦੀ ਹੈ।
ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਬੇਅਦਬੀ ਮਾਮਲਿਆਂ ਦੀ ਕੀਤੀ ਗਈ ਜਾਂਚ ਦਾ ਲੇਖਾ 27 ਅਗਸਤ (ਸੋਮਵਾਰ) ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਲੇਖੇ ’ਤੇ ਬਹਿਸ 28 ਅਗਸਤ (ਮੰਗਲਵਾਰ) ਨੂੰ ਹੋਵੇਗੀ।
ਬਾਦਲਾਂ ਦੇ ਰਾਜ ਭਾਗ ਦੌਰਾਨ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਸਿੱਖਾਂ ਤੇ ਚਲਾਈ ਪੁਲਿਸ ਗੋਲੀ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਝੁਠਲਾਣ ਲਈ ਗਿਆਨੀ ਗੁਰਮੁਖ ਸਿੰਘ ਦੇ ਭਰਾ ਅਤੇ ਪੀ.ਏ. ਹਿੰਮਤ ਸਿੰਘ ਕੁਝ ਦਿਨ੍ਹਾਂ ਤੋਂ ਅੱਗੇ ਆਏ ਹਨ।ਹਿੰਮਤ ਸਿੰਘ ਕਮਿਸ਼ਨ ਪਾਸ ਦਿੱਤੇ ਲਿਖਤੀ ਬਿਆਨਾਂ ਤੋਂ ਲੈਕੇ ਬਿਆਨਾਂ ਦੀ ਭਾਸ਼ਾ ਤੇ ਕਾਂਗਰਸੀ ਮੰਤਰੀ ਸੁਖਜਿੰਦਰ ਸੰਘ ਸੁਖੀ ਰੰਧਾਵਾ ਦੇ ਦਬਾਅ ਦੇ ਵਾਸਤੇ ਪਾ ਰਹੇ ਹਨ।ਉਹ ਅਖਬਾਰਾਂ ਤੇ ਚੈਨਲਾਂ ਦੀਆਂ ਸੁਰਖੀਆਂ ਵਿੱਚ ਜਰੂਰ ਆਇਆ ਹੈ ਪ੍ਰੰਤੂ ਉਸਦੀ ਆਪਣੀ ਫੇਸ ਬੁੱਕ ਹੀ ਉਸਦੇ ਕੀਤੇ ਜਾ ਰਹੇ ਦਾਅਵਿਆਂ ਦਾ ਮੂੰਹ ਚਿੜ੍ਹਾ ਰਹੀ ਹੈ।
« Previous Page — Next Page »