ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਕੱਲ੍ਹ ਅੰਮ੍ਰਿਤਸਰ ਵਿੱਚ ਕਿਹਾ ਕਿ ਬਰਗਾੜੀ ਮੋਰਚੇ ਨੂੰ ਚਲਾਉਣ ਵਾਲੇ ਮੁਤਵਾਜ਼ੀ ਜਥੇਦਾਰ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ. ਐਸ. ਆਈ. ਦੇ ਕਥਿਤ ਕਰਿੰਦੇ ਹਨ ਅਤੇ ਉਹਨਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਪੰਜਾਬ ਦੇ ਮੌਜੂਦਾ ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ ਰਾਹੀਂ ਜਸਟਿਸ ਰਣਜੀਤ ਸਿੰਘ ਦਾ ਲੇਖਾ ਬਦਲਵਾਇਆ ਹੈ। ਸੁਖਬੀਰ ਸਿੰਘ ਬਾਦਲ ਆਪਣੀ ਘਰਵਾਲੀ ਹਰਸਿਮਰਤ ਕੌਰ ਬਾਦਲ ਨਾਲ ਅੰਮ੍ਰਿਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਿਹਾ ਸੀ।
ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਪ੍ਰਤੀ ਬਾਦਲ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਰਿਪੋਰਟ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਪੇਸ਼ ਕੀਤੀ ਹੈ ਉਸ ਖਿਲਾਫ ਪਰਚਾ ਦਰਜ ਹੋਣਾ ਚਾਹੀਦਾ ਹੈ । ਜੇ ਕਾਂਗਰਸ ਨੇ ਨਾ ਕੀਤਾ ਤਾਂ ਅਕਾਲੀ ਸਰਕਾਰ ਬਨਣ ਤੇ ਕੀਤਾ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਏ ਗਏ ਤਿੰਨ ਜਥੇਦਾਰਾਂ – ਗਿਆਨੀ ਗੁਰਬਚਨ ਸਿੰਘ, ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਫਾਂਸੀ ਦੀ ਸਜਾ ਜ਼ਾਫਤਾ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਪਟਿਆਲਾ ਜੇਲ੍ਹ ਵਿੱਚ ਮੁਲਾਕਾਤ ਕੀਤੀ।
ਜਸਟਿਸ ਰਣਜੀਤ ਸਿੰਘ ਵੱਲੋਂ ਬੇਅਦਬੀ ਮਾਮਲਿਆਂ ਅਤੇ ਇਸ ਨਾਲ ਜੁੜੀਆਂ ਘਟਨਾਵਾਂ ਦੀ ਕੀਤੀ ਗਈ ਜਾਂਚ ਦਾ ਲੇਖਾ ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਕੇਂਦਰੀ ਮੁੱਦਾ ਬਣਦਾ ਜਾ ਰਿਹਾ ਹੈ। ਆਮ ਤੌਰ ਉੱਤੇ ਸਰਕਾਰੀ ਜਾਂਚ ਕਮਿਸ਼ਨਾਂ ਤੋਂ ਬਹੁਤੀ ਲੋਕ ਪੱਖੀ ਆਸ ਨਹੀਂ ਰੱਖੀ ਜਾਂਦੀ ਤੇ ਅਕਸਰ ਇਹ ਜਾਂਚ ਡੰਗਟਪਾਊ ਤੇ ਲੋਕਾਂ ਦੀ ਅੱਖੀਂ ਘੱਟਾ ਪਾਉਣ ਵਾਲੀ ਹੀ ਹੁੰਦੀ ਹੈ। ਇਨ੍ਹਾਂ ਹੀ ਮਾਮਲਿਆਂ ਉੱਤੇ ਜਸਟਿਸ ਜੋਰਾ ਸਿੰਘ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਇਸੇ ਤਰ੍ਹਾਂ ਦੀ ਹੀ ਸੀ। ਪਰ ਜਸਟਿਸ ਰਣਜੀਤ ਸਿੰਘ ਦੀ ਜਾਂਚ ਦੇ ਅਖੀਰਲੇ ਦਿਨਾਂ ਵਿੱਚ ਅਖਬਾਰਾਂ ਨੇ ਜੋ ਜਾਣਕਾਰੀ ਨਸ਼ਰ ਕਰਨੀ ਸ਼ੁਰੂ ਕੀਤੀ ਉਸ ਤੋਂ ਇਸ ਜਾਂਚ ਲੇਖੇ ਵਿੱਚ ਲੋਕਾਂ ਦੀ ਪਹਿਲਾਂ ਰੁਚੀ ਬੱਜੀ ਤੇ ਫਿਰ ਇਸ ਤਰ੍ਹਾਂ ਦਾ ਆਸ ਵੀ ਬੱਝੀ ਤੇ ਲੱਗਣ ਲੱਗਾ ਕਿ ਇਸ ਰਾਹੀਂ ਸੱਚ ਤੋਂ ਪਰਦਾ ਚੁੱਕਿਆ ਜਾਵੇਗਾ। ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲ ਕੇ ਵਿਖੇ ਵਾਪਰੀਆਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਦੀਆਂ ਗ੍ਰਿਫਤਾਰੀਆਂ ਵੀ ਇਸ ਗੱਲ ਵੱਲ ਇਸ਼ਾਰਾ ਸਨ ਕਿ ਇਸ ਮਾਮਲੇ ਵਿੱਚ ਜਾਂਚ (ਭਾਵੇਂ ਕਮਿਸ਼ਨ ਦੀ ਹੋਵੇ ਤੇ ਭਾਵੇਂ ਪੁਲਿਸ ਦੀ) ਕੁਝ ਨਾ ਕੁਝ ਰਾਹੇ-ਰਾਸ ਉੱਤੇ ਹੈ।
ਚੰਡੀਗੜ੍ਹ: ਨਰਿੰਦਰ ਪਾਲ ਸਿੰਘ ਡੇਰਾ ਸਿਰਸਾ ਦੇ ਵਿਰੁਧ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਰੱਦ ਕਰਵਾਣ ਦੀ ਵਿਉਂਤਬੰਦੀ ਮੁੰਬਈ ਵਿਖੇ ਹੋਈ ਜਿਸ ...
ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਗਏ ਬਿਆਨ ਵਿੱਚ ਵੀ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਡੇਰਾ ਸੱਚਾ ਸੌਦਾ ਸਿਰਸਾ ਦਾ ਹੱਥ ਹੋਣ ਦਾ ਕੋਈ ਜ਼ਿਕਰ ਨਹੀਂ ਕੀਤਾ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਪੜਤਾਲ ਦੇ ਪਹਿਲੇ ਲੇਖੇ ਵਿੱਚ ਹੀ ਇਹ ਗੱਲ ਸਾਹਮਣੇ ਆ ਗਈ ਸੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਡੇਰਾ ਸੌਦਾ ਸਿਰਸਾ ਦੇ ਪ੍ਰਬੰਧ ਵਿੱਚ ਹਿੱਸੇਦਾਰੀ ਵਾਲੇ ਬੰਦਿਆਂ ਵੱਲੋਂ ਗਿਣ-ਮਿੱਥ ਕੇ ਕੀਤੀ ਗਈ ਸੀ ਪਰ ਪੰਜਾਬ ਸਰਕਾਰ ਤੇ ਪੰਜਾਬ ਦੇ ਮੁੱਖ ਮੰਤਰੀ ਇਸ ਗੱਲ ਦਾ ਜ਼ਿਕਰ ਕਰਨ ਤੋਂ ਕੰਨੀ ਕਤਰਾ ਰਹੇ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਦੇ ਬਾਕੀ ਭਾਗ ਵੀ ਪੰਜਾਬ ਸਰਕਾਰ ਤੀਕ ਪੁਜ ਗਏ ਹਨ।ਕੈਪਟਨ ਸਰਕਾਰ ਦੇ ਮੰਤਰੀ ਮੰਡਲ ਨੇ ਇਹ ਰਿਪੋਰਟ ਵਿਧਾਨ ਸਭਾ ਵਿੱਚ ਰੱਖਣ ਲਈ 24 ਅਗਸਤ ਤੋਂ ਵਿਧਾਨ ਸਭਾ ਦਾ ਵਿਸ਼ੇਸ਼ ਅਜਲਾਸ ਬੁਲਾਏ ਜਾਣ ਲਈ ਸਹਿਮਤੀ ਵੀ ਦੇ ਦਿੱਤੀ ਹੈ।
ਚੰਡੀਗੜ੍ਹ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ...
ਪੰਜਾਬ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਦਾ "ਅਤਿ ਗੁਪਤ" ਦੱਸਿਆ ਜਾਂਦਾ ਲੇਖਾ ਅੱਜ ਜਾਰੀ ਹੋਣ ਤੋਂ ਪਹਿਲਾਂ ਹੀ ਜਨਤਕ ਹੋ ਗਿਆ। ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਇਸ ਲੇਖੇ ਦੇ ਵੱਖ-ਵੱਖ ਹਿੱਸਿਆਂ ਬਾਰੇ ਜਾਣਕਾਰੀ "ਸੂਤਰਾਂ" ਦੇ ਹਵਾਲੇ ਨਾਲ ਅਖਬਾਰਾਂ ਵਿੱਚ ਛਪ ਰਹੀ ਸੀ ਪਰ ਅੱਜ ਇਸ ਲੇਖੇ ਦੀਆਂ ਬਿਜਲਈ ਨਕਲਾਂ ਮੱਕੜਜਾਲ ਵੱਖ-ਵੱਖ ਥਾਂਈ ਨਸ਼ਰ ਹੋ ਗਈਆਂ।
-ਬੀਰ ਦਵਿੰਦਰ ਸਿੰਘ* ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ੧੨ ਅਕਤੂਬਰ ੨੦੧੫ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ ਨੂੰ ਲੈ ਕੇ ੧੪ ਅਕਤੂਬਰ ...
« Previous Page — Next Page »