Tag Archive "justice-ranjeet-singh-commission"

ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ 15 ਮਈ ਤੋਂ 17 ਮਈ 2018 ਤੱਕ ਕਪੂਰਥਲਾ, ਤਰਨਤਾਰਨ ਅਤੇ ਅੰਮ੍ਰਿਤਸਰ ਜਾਵੇਗਾ

ਚੰਡੀਗੜ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀਮਦ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਕਾਇਮ ...

‘ਬਹਿਬਲ ਕਲਾਂ ਕਾਂਡ ਤੋਂ ਪਹਿਲਾਂ ਦੇ ਹਾਲਾਤ ਤੋਂ ਵਾਕਫ਼ ਸਨ ਬਾਦਲ’

ਚੰਡੀਗੜ੍ਹ: ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵਾਪਰੀਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਤੇ ਪੁਲੀਸ ਕਾਰਵਾਈ ’ਚ ਹੋਈਆਂ ਮੌਤਾਂ ਦੇ ਕੇਸਾਂ ਦੀ ਜਾਂਚ ਕਰ ...

ਬੇਅਦਬੀ ਕੇਸਾਂ ਦੀ ਜਾਂਚ ਕਰ ਰਿਹਾ ਕਮਿਸ਼ਨ ਪਹੁੰਚਿਆ ਸੰਗਰੂਰ, ਬਾਦਲ ਨੇ ਜਵਾਬ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ: ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਤੇ ਹੋਰਨਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਕੈਪਟਨ ਸਰਕਾਰ ਵਲੋਂ ਬਣਾਏ ਗਏ ਜਸਟਿਸ (ਸੇਵਾਮੁਕਤ) ਰਣਜੀਤ ...

ਸੁਖਬੀਰ ਬਾਦਲ ਬੇਅਦਬੀ ਘਟਨਾਵਾਂ ਦੀ ਗੂੜ੍ਹੀ ਸਾਜ਼ਿਸ਼ ਤੋਂ ਜਾਣੂ: ਜਸਟਿਸ ਰਣਜੀਤ ਸਿੰਘ ਕਮਿਸ਼ਨ

ਸੁਖਬੀਰ ਬਾਦਲ ਨੂੰ ਭੇਜੇ ਪੱਤਰ ’ਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ (ਸੁਖਬੀਰ ਬਾਦਲ) ਵੱਲੋਂ ਭੇਜੇ ਗਏ ਪਹਿਲੇ ਪੱਤਰ ਦੇ ਸਾਰ ਤੋਂ ਜਾਪਦਾ ਹੈ ਕਿ ਉਹ ਗੂੜ੍ਹੀ ਸਾਜ਼ਿਸ਼ ਤੋਂ ਜਾਣੂ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ਹੁਣ 16 ਮਾਰਚ ਤਕ ਜਵਾਬ ਦੇਣ ਦਾ ਸਮਾਂ ਦਿੱਤਾ ਹੈ।

ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਬੇਅਦਬੀ ਘਟਨਾਵਾਂ ਦੀ ਰਿਪੋਰਟ ਅਜੇ ਤੱਕ ਨਹੀਂ ਸੌਂਪੀ

ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਤਹਿ ਤੱਕ ਜਾਣ ਲਈ ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਹੇਠ ਨਵਾਂ ਕਮਿਸ਼ਨ ਬਣਾਇਆ ਸੀ। 14 ਅਪਰੈਲ 2017 ਨੂੰ ਬਣਾਏ ਕਮਿਸ਼ਨ ਨੇ ਛੇ ਮਹੀਨਿਆਂ ’ਚ ਰਿਪੋਰਟ ਦੇਣੀ ਸੀ, ਪਰ ਦਸ ਮਹੀਨੇ ਬੀਤਣ ’ਤੇ ਵੀ ਅਜੇ ਤੱਕ ਰਿਪੋਰਟ ਨਹੀਂ ਸੌਂਪੀ ਗਈ।

ਬੇਅਦਬੀ ਘਟਨਾਵਾਂ: ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਨਵਾਂਸ਼ਹਿਰ ਦੇ ਪੰਜ ਪਿੰਡਾਂ ਦਾ ਦੌਰਾ

ਬੀਤੇ ਸਮੇਂ ਦੌਰਾਨ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਨਵਾਂਸ਼ਹਿਰ ਵਿੱਚ ਪੰਜ ਥਾਈਂ ਦੌਰਾ ਕਰ ਕੇ ਜਾਇਜ਼ਾ ਲਿਆ ਤੇ ਬਿਆਨ ਕਲਮਬੱਧ ਕੀਤੇ।

ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਇਸ ਮਹੀਨੇ ਸੌਂਪੀ ਜਾਏਗੀ ਰਿਪੋਰਟ

ਮੀਡੀਆ ਰਿਪੋਰਟਾਂ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਰਿਪੋਰਟ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਇਸ ਮਹੀਨੇ ਅਮਰਿੰਦਰ ਸਿੰਘ ਸਰਕਾਰ ਨੂੰ ਸੌਂਪ ਦਿੱਤੀ ਜਵੇਗੀ। ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਅੱਜ (18 ਦਸੰਬਰ) ਪਟਿਆਲਾ ਜ਼ਿਲ੍ਹੇ ਦੇ ਪਿੰਡ ਚਾਹਲ ਤੇ ਕਕਰਾਲਾ ਪਹੁੰਚੇ। ਇੱਥੇ ਵੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ।

ਬਹਿਬਲ ਕਲਾਂ ਗੋਲੀਕਾਂਡ:ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੇ ਕਮਿਸ਼ਨ ਅੱਗੇ ਨਹੀਂ ਪੇਸ਼ ਹੋਇਆ ਸੁਮੇਧ ਸੈਣੀ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਜਾਂਚ ਦੌਰਾਨ ਦਰਜ ਬਿਆਨਾਂ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਦਾ ਨਾਂ ਸਾਹਮਣੇ ਆਉਣ ’ਤੇ ਕਮਿਸ਼ਨ ਨੇ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਦਾ ਸੱਦਾ ਦਿੱਤਾ ਸੀ।

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣੇ ਰਣਜੀਤ ਸਿੰਘ ਕਮਿਸ਼ਨ ਵੱਲੋਂ ਆਈਜੀ ਉਮਰਾਨੰਗਲ ਤੋਂ ਪੁੱਛਗਿੱਛ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਮੰਗਲਵਾਰ (10 ਅਕਤੂਬਰ, 2017) ਨੂੰ ਇੰਸਪੈਕਟਰ ਜਨਰਲ ਪਰਮਰਾਜ ਉਮਰਾਨੰਗਲ ਤੋਂ ਬਹਿਬਲ ਕਲਾਂ ਗੋਲੀ ਕਾਂਡ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਬਦੀ ਦੇ ਮਾਮਲਿਆਂ ਬਾਰੇ ਤਿੰਨੇ ਘੰਟੇ ਪੁੱਛ-ਪੜਤਾਲ ਕੀਤੀ। ਕਮਿਸ਼ਨ ਨੇ ਮੋਗਾ ਦੇ ਉਸ ਵੇਲੇ ਦੇ ਪੁਲਿਸ ਕਪਤਾਨ ਚਰਨਜੀਤ ਸ਼ਰਮਾ ਨੂੰ 30 ਅਕਤੂਬਰ ਤੱਕ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ।

ਬੇਅਦਬੀ ਘਟਨਾਵਾਂ:ਜਸਟਿਸ ਰਣਜੀਤ ਸਿੰਘ ਨੇ ਕਿਹਾ ਸ਼੍ਰੋ.ਕਮੇਟੀ ਜਾਣਬੁੱਝ ਕੇ ਗਲਤ ਜਾਣਕਾਰੀ ਫੈਲਾ ਰਹੀ ਹੈ

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਬੀਤੇ ਕੱਲ੍ਹ (9 ਅਕਤੂਬਰ, 2017) ਨੂੰ ਪੇਸ਼ ਨਹੀਂ ਹੋਏ।

« Previous PageNext Page »