Tag Archive "justice-ranjeet-singh-commission"

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਤੋਂ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਪੰਜਾਬ ਸਰਕਾਰ ਨੂੰ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ। ਉਹ ਅੱਜ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਸੌਦਾ ਸਾਧ ਦੀ ਮਾਫੀ: ਬਡੂੰਗਰ ਦਾ ਵਤੀਰਾ ਤਖਤ ਸਾਹਿਬ ਦੇ ਮਾਣ ਨੂੰ ਢਾਹ ਲਾਉਣ ਵਾਲਾ: ਭਾਈ ਨਰੈਣ ਸਿੰਘ ਚੌੜਾ

ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਬੰਦ ਸਿਆਸੀ ਸਿੱਖ ਕੈਦੀ ਭਾਈ ਨਰੈਣ ਸਿੰਘ ਚੌੜਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਲੋਚਨਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਰੱਦ ਕਰਨਾ ਬਿਲਕੁਲ ਸਹੀ ਕਦਮ: ਬਾਬਾ ਧੁੰਮਾ

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੂਲੋਂ ਰੱਦ ਕਰਨਾ ਬਿਲਕੁਲ ਸਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪੇਸ਼ ਹੋਣ ਲਈ ਸੰਮਨ ਭੇਜਣਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਰਿਕਾਰਡ ਮੰਗਣਾ ਸਿੱਖ ਕੌਮ ਦੇ ਮਾਣ-ਸਨਮਾਨ ਨੂੰ ਢਾਹ ਲਾਉਣ ਵਾਲੀ ਕਾਰਵਾਈ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸ਼੍ਰੋ. ਕਮੇਟੀ ਪ੍ਰਧਾਨ ਨੂੰ ਸੰਮਨ: ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਅਧਿਕਾਰ ਖੇਤਰ ਨੂੰ ਚਣੌਤੀ ਦੀ ਤਿਆਰੀ?

ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਧਰਨਾ 'ਤੇ ਬੈਠੀਆਂ ਸ਼ਾਂਤਮਈ ਸੰਗਤਾਂ 'ਤੇ ਪੰਜਾਬ ਪੁਲਿਸ ਵਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਅਤੇ ਅਨੇਕਾਂ ਜ਼ਖਮੀ

ਬਹਿਬਲ ਕਲਾਂ ਗੋਲੀਕਾਂਡ: ਸ਼ਾਂਤਮਈ ਸੰਗਤਾਂ ‘ਤੇ ਗੋਲੀਬਾਰੀ ਕੇਸ ਵਿਚ ਅਦਾਲਤ ਨੇ ਮੰਗੀ ਸਟੇਟਸ ਰਿਪੋਰਟ

ਕਰੀਬ ਦੋ ਸਾਲ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ "ਅਣਪਛਾਤੇ" ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਥਾਣਾ ਬਾਜਾਖਾਨਾ ਵਿੱਚ ਦਰਜ ਹੋਏ ਕਤਲ ਅਤੇ ਇਰਾਦਾ ਕਤਲ ਕੇਸ ਸਬੰਧੀ ਅਦਾਲਤ ਨੇ ਮੌਜੂਦਾ ਸਥਿਤੀ ਬਾਰੇ ਰਿਪੋਰਟ ਮੰਗੀ ਹੈ। ਇਸ ਕੇਸ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਨਿਰਧਾਰਿਤ ਕੀਤੀ ਗਈ ਹੈ।

ਬਹਿਬਲ ਕਲਾਂ ਗੋਲੀਕਾਂਡ: ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ 150 ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ

ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਏ ਇੱਕ ਮੈਂਬਰੀ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਫਰੀਦਕੋਟ ਦੇ ਸਰਕਟ ਹਾਊਸ ਵਿੱਚ ਬਹਿਬਲ ਕਲਾਂ ਕਾਂਡ ਦੇ ਗਵਾਹਾਂ ਦੇ ਬਿਆਨ ਕਲਮਬੰਦ ਕੀਤੇ ਅਤੇ ਪੀੜਤਾਂ ਅਤੇ ਚਸ਼ਮਦੀਦਾਂ ਨੂੰ ਭਰੋਸਾ ਦਿੱਤਾ ਕਿ ਕਮਿਸ਼ਨ ਨਿਸ਼ਚਿਤ ਸਮੇਂ ਵਿੱਚ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪ ਦੇਵੇਗਾ।

ਬਰਗਾੜੀ ਬੇਅਦਬੀ ਕਾਂਡ: ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ 60 ਪੁਲਿਸ ਵਾਲਿਆਂ ਨੂੰ ਸੰਮਨ ਜਾਰੀ ਕੀਤੇ

ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਤੋਂ ਬਾਅਦ ਸ਼ਾਂਤਮਈ ਰੋਸ ਮੁਜ਼ਾਹਾਰਾ ਕਰ ਰਹੀ ਸਿੱਖ ਸੰਗਤ 'ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਦੀ ਘਟਨਾ ਦੀ ਜਾਂਚ ਲਈ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਬਣਾਇਆ ਗਿਆ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ 60 ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਸੰਮਨ ਜਾਰੀ ਕੀਤੇ ਹਨ।

« Previous Page