ਜਵਹਾਰ ਲਾਲ ਨਹਿਰੂ ਯੁਨੀਵਰਸਿਟੀ ਦੇ ਵਿਦਿਆਰਥੀਆਂ ਕਨ੍ਹਈਆ ਕੁਮਾਰ ਅਤੇ ਉਮਰ ਖਾਲਿਦ ਨੂੰ ਮਾਰਨ ਵਾਲੇ ਨੂੰ ਇਨਾਮ ਦੇਣ ਦੀ ਚਿੱਠੀ ਪਿਸਤੌਲ ਸਮੇਤ ਮਿਲਣ ਮਗਰੋਂ ਪੁਲਿਸ ਨੇ ਉਮਰ ਖਾਲਿਦ ਤੇ ਕਨ੍ਹਈਆ ਕੁਮਾਰ ਦੀ ਸੁਰੱਖਿਆ 'ਚ ਵਾਧਾ ਕੀਤਾ ਹੈ।
ਹੈਦਰਾਬਾਦ ਯੂਨੀਵਰਸਿਟੀ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਜਵਾਹਰ ਲਾਲ ਯੂਨਵਿਰਸਿਟੀ ਦੇ ਵਿਦਿਆਰਥੀ ਕਨ੍ਹਈਆ ਕੁਮਾਰ 'ਤੇ ਇੱਕ ਨੌਜਵਾਨ ਵੱਲੋਂ ਚੱਪਲ ਸੁੱਟਣ ਦੀ ਕੋਸ਼ਿਸ਼ ਕੀਤੀ ਗਈ। ਮਾਮਲੇ 'ਚ ਪੁਲਿਸ ਨੇ ਦੋ ਦੋਸ਼ੀਆਂ ਨੂੰ ਹਿਰਾਸਤ 'ਚ ਲਿਆ ਹੈ।
ਪਿਛਲੇ ਮਹੀਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) 'ਚ ਇੱਕ ਸਮਾਗਮ ਦੌਰਾਨ ਭਾਰਤ ਵਿਰੋਧੀ ਕਥਿਤ ਨਾਅਰੇ ਲਾਉਣ ਕਰਕੇ ਦੇਸ਼ ਧਰੋਹ ਦੇ ਕੇਸ ਵਿੱਚ ਗ੍ਰਿਫਤਾਰੀ ਨਾਲ ਚਰਚਾ ਵਿੱਚ ਆਏ ਕਨ੍ਹਈਆ ਕੁਮਾਰ ਸਮੇਤ ਸਮੇਤ 5 ਹੋਰ ਵਿਦਿਆਰਥੀ ਨੂੰ ਯੂਨੀਵਰਸਿਟੀ ਵਿੱਚ ਕੱਢਣ ਦੀ ਜਾਂਚ ਕਮੇਟੀ ਨੇ ਸਿਫਾਰਸ਼ ਕੀਤੀ ਹੈ।
ਭਾਰਤੀ ਉੱਪ-ਮਹਾਂਦੀਪ ਵਿੱਚ ਅਸਹਿਣਸ਼ੀਲਤਾਂ ਦੀਆਂ ਵੱਧਦੀਆਂ ਘਟਨਾਵਾਂ ਦੇ ਚੱਲਦਿਆਂ ਭਾਰਤ ਦੀ ਸੱਤਾਧਾਰੀ ਧਿਰ ਅਤੇ ਬਹੁਗਿਣਤੀ ਭਾਰਤੀ ਰਾਸ਼ਟਰਵਾਦੀਆਂ ਤੋਂ ਵੱਖਰੀ ਸੁਰ ਰੱਖਣ ਵਾਲੇ ਜਵਾਹਰਸ ਲਾਲ ਨਹਿਰੂ ਯੁਨੀਵਰਸਿਟੀ ਦੇ ਚਰਚਿਤ ਵਿਦਿਆਰਥੀ ਕਨ੍ਹਈਆ ਕੁਮਾਰ ‘ਤੇ ਇੱਕ ਵਿਦਿਆਰਥੀ ਵੱਲੋਂ ਹਮਲਾ ਕਰਨ ਦੀ ਖ਼ਬਰ ਮਿਲੀ ਹੈ।
- ਅਵਤਾਰ ਸਿੰਘ ਯੂ. ਕੇ.
ਜਵਾਹਰ ਲਾਲ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਨੇਤਾ ਕਨ੍ਹਈਆ ਕੁਮਾਰ ਨੇ ਆਪਣੀ ਜਮਾਨਤ ਅਤੇ ਰਿਹਾਈ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਜੁਝਾਰੂ ਕਿਸਮ ਦਾ ਭਾਸ਼ਣ ਕਰਕੇ ਦੇਸ਼ ਭਰ ਵਿੱਚ ਰਾਸ਼ਟਰਵਾਦ ਅਤੇ ਦੇਸ਼-ਧਰੋਹੀ ਬਾਰੇ ਬਹਿਸ ਛੇੜ ਦਿੱਤੀ ਹੈੈ। ਭਾਰਤ ਨੂੰ ਇੱਕ ਕੌਮ ਅਤੇ ਇੱਕ ਕੌਮੀ-ਦੇਸ਼ ਬਣਾਉਣ ਵਾਲਿਆਂ ਦੇ ਸੁਪਨਿਆਂ ਨੂੰ ਬਹੁਤ ਦੇਰ ਬਾਅਦ ਕਿਸੇ ਨੇ ਵਿਚਾਰਧਾਰਕ ਅਤੇ ਸਿਆਸੀ ਚੁਣੌਤੀ ਦਿੱਤੀ ਹੈ। ਇਸ ਮੁਲਕ ਨੂੰ ਵੱਖ ਵੱਖ ਕੌਮਾਂ ਦਾ ਜੇਲ੍ਹਖਾਨਾ ਦੱਸਕੇ ਉਸਨੇ ਮਨੂੰਵਾਦੀਆਂ ਦੀਆਂ ਸਾਜਿਸ਼ਾਂ ਨੂੱੰ ਕਾਮਯਾਬ ਨਾ ਹੋਣ ਦੇਣ ਦਾ ਐਲਾਨ ਵੀ ਕਰ ਦਿੱਤਾ ਹੈੈ।
ਚੰਡੀਗੜ੍ਹ: ਦੇਸ਼ ਧਰੋਹ ਦੇ ਕੇਸ ਦਾ ਸਾਹਮਣਾ ਕਰ ਰਹੇ ਜੇ.ਐਨ.ਯੂ ਦੇ ਵਿਦਿਆਰਥੀ ਆਗੂ ਕਨਹੀਆ ਕੁਮਾਰ ਦੀ 23 ਮਾਰਚ ਨੂੰ ਪੰਜਾਬ ਦੇ ਹੁਸੈਨੀਵਾਲਾ ਵਿਖੇ ਮਨਾਏ ਜਾ ਰਹੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਵਿੱਚ ਸ਼ਮੂਲੀਅਤ ਕਰਨ ਦੀ ਸੰਭਾਵਨਾ ਹੈ।
ਦਿੱਲੀ: ਅੱਜ ਦਿੱਲੀ ਹਾਈ ਕੋਰਟ ਨੇ ਜੇਐਨਯੂ ਦੇ ਵਿਦਿਆਰਥੀ ਯੁਨੀਅਨ ਦੇ ਪ੍ਰਧਾਨ ਕਨਹੀਆ ਕੁਮਾਰ ਵੱਲੋਂ ਦਾਇਰ ਕੀਤੀ ਗਈ ਜਮਾਨਤ ਦੀ ਅਰਜੀ ਤੇ ਸੁਣਵਾਈ ਨੂੰ ਮੁਲਤਵੀ ਕਰਦੇ ਹੋਏ ਅਗਲੀ ਤਰੀਕ 29 ਫਰਵਰੀ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਵੱਲੋਂ ਕਨਹੀਆ ਕੁਮਾਰ ਦੀ ਜਮਾਨਤ ਅਰਜੀ ਤੇ ਅੱਜ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਗਈ ਸੀ।
ਚੰਡੀਗੜ੍ਹ: ਜੇਐਨਯੂ ਦੇ ਵਿਦਿਆਰਥੀ ਆਗੂ ਕਨਹੀਆ ਕੁਮਾਰ ਦੀ ਦੇਸ਼ ਧ੍ਰੋਹ ਦੇ ਦੋਸ਼ਾਂ ਅਧੀਨ ਕੀਤੀ ਗਈ ਗ੍ਰਿਫਤਾਰੀ ਵਿਰੁੱਧ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਕਨਹੀਆ ਕੁਮਾਰ ਤੇ ਲੱਗੇ ਦੋਸ਼ਾਂ ਨੂੰ ਖਾਰਿਜ ਕਰਕੇ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਨਵੀਂ ਦਿੱਲੀ: ਜੇਐਨਯੂ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨਹੀਆ ਕੁਮਾਰ ਤੇ ਅਫਜਲ ਗੁਰੂ ਨਾਲ ਸਬੰਧਿਤ ਸਮਾਗਮ ਕਰਨ ਨੂੰ ਲੈ ਕੇ ਲਾਏ ਗਏ ਦੇਸ਼ ਧ੍ਰੋਹ ਦੇ ਦੋਸ਼ਾਂ ਦੀ ਜਾਂਚ ਕੇਂਦਰੀ ਜਾਂਚ ਅਜੈਂਸੀ (ਐਨ.ਆਈ.ਏ) ਤੋਂ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਪਾਈ ਗਈ ਰਿੱਟ ਪਟੀਸ਼ਨ ਖਾਰਿਜ ਕਰ ਦਿੱਤੀ ਹੈ।
ਦਿੱਲੀ: ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਵਾਲੇ ਵਿਦਿਆਰਥੀਆਂ ਵਿੱਚੋਂ ਵਿਦਿਆਰਥੀ ਆਗੂ ਕਨਹੀਆਂ ਕੁਮਾਰ ਨੂੰ ਦਿੱਲੀ ਪੁਲਿਸ ਵੱਲੋਂ ਬੀਤੇ ਕੱਲ੍ਹ ਦੇਸ਼ ਧ੍ਰੋਹ ਦੇ ਕੇਸ ਵਿੱਚ ਯੂਨੀਵਰਸਿਟੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।