ਕੌਮੀ ਮਸਲਿਆਂ ਤੇ ਬੇਅਦਬੀ ਮਾਮਲੇ ਦਾ ਹੱਲ ਲੱਭਣ ਲਈ ਪੰਥ ਦਰਦੀਆਂ ਵਲੋਂ ਪੰਥਕ ਅਸੈਂਬਲੀ ਦੇ ਗਠਨ ਦਾ ਐਲਾਨ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿਚ ਸਿੱਖ ਕੌਮ ਨੂੰ ਦਰਪੇਸ਼ ਧਾਰਮਿਕ ਸਮੱਸਿਆਵਾਂ ਦੇ ਹੱਲ ਤਲਾਸ਼ਣ ਲਈ ਕੁਝ ਪੰਥ ਦਰਦੀਆਂ ਨੇ ਅੱਜ ਇਥੇ ਪੰਥਕ ਅਸੈਂਬਲੀ ਨਾਮੀ ਇੱਕ ਪੰਥਕ ਸੰਸਥਾ ਗਠਿਤ ਕਰਨ ਦੀ ਸ਼ੁਰੂਆਤ ਕੀਤੀ ਹੈ। ਇਹ ਪੰਥਕ ਅਸੈਂਬਲੀ 20-21 ਅਕਤੂਬਰ ਨੂੰ ਆਪਣੀ ਪਹਿਲੀ ਦੋ ਰੋਜਾ ਇੱਕਤਰਤਾ ਅੰਮ੍ਰਿਤਸਰ ਵਿਖੇ ਕਰੇਗੀ। ਅੱਜ ਇਥੇ ਕਾਹਲੀ ਨਾਲ ਬੁਲਾਏ ਪੱਤਰਕਾਰ ਇਕੱਠ […]
ਅਕਾਲੀਆਂ ਵਾਂਗ, ਕਾਂਗਰਸ ਸਰਕਾਰ ਵੀ ਦਾਗੀ ਅਫਸਰਾਂ ਖਿਲਾਫ ਕਾਰਵਾਈ ਦਾ ਹੀਆ ਨਹੀ ਰੱਖਦੀ: ਦਲ ਖਾਲਸਾ

ਅੰਮ੍ਰਿਤਸਰ: ਦਲ ਖਾਲਸਾ ਨੇ ਪੰਜਾਬ ਸਰਕਾਰ ਉਤੇ ਗੰਭੀਰ ਦੋਸ਼ ਲਾਏ ਹਨ ਕਿ ਉਸਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਦੋਸ਼ੀ ਪਾਏ ਗਏ ਪੁਲਿਸ ਅਫਸਰਾਂ ਨੂੰ ਸੋਚ-ਸਮਝ ਕੇ ਖੁਲਾ ਮੌਕਾ ਦਿੱਤਾ ਕਿ ਉਹ ਕੋਰਟ ਕੋਲ ਪਹੁੰਚ ਕਰਕੇ ਰਾਹਤ ਲੈ ਸਕਣ। ਹਾਈ ਕੋਰਟ ਵਲੋਂ ਚਰਨਜੀਤ ਸ਼ਰਮਾ, ਰਘਬੀਰ ਸਿੰਘ ਸੰਧੂ ਅਤੇ ਅਮਰਜੀਤ ਸਿੰਘ ਵਿਰੁੱਧ […]
ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ਸਰਕਾਰ ਬਾਦਲ ਅਤੇ ਸੁਮੇਧ ਸੈਣੀ ਖਿਲਾਫ ਕਾਰਵਾਈ ਕਰੇ: ਦਲ ਖਾਲਸਾ

ਅਜਨਾਲਾ: ਦਲ ਖਾਲਸਾ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਉਹ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਤੇ ਜੁਬਾਨੀ ਜਮਾਂ-ਖਰਚ ਕਰਨ ਦੀ ਥਾਂ ਠੋਸ ਕਦਮ ਚੁਕਦਿਆਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸੈਣੀ ਖਿਲਾਫ ਕਾਨੂੰਨੀ ਕਾਰਵਾਈ ਕਰੇ। ਪਾਰਟੀ ਦੇ ਬੁਲਾਰੇ ਕੰਵਰਪਾਲ ਸਿੰਘ, ਜਥੇਬੰਦਕ ਸਕੱਤਰ ਰਣਬੀਰ ਸਿੰਘ, ਸੂਬੇਦਾਰ ਬਲਦੇਵ ਸਿੰਘ ਅਤੇ ਡਾ. ਅਰਪਾਲ ਸਿੰਘ ਨੇ […]
ਭਾਰਤ ਦੇ ਹੁਕਮਰਾਨ ਸੰਘਰਸ਼ੀਲ ਕੌਮਾਂ ਨੂੰ ‘ਸਵੈ-ਨਿਰਣੇ ਦਾ ਹੱਕ’ ਅਤੇ ‘ਵੱਖ ਹੋਣ ਦਾ ਹੱਕ’ ਦੇਣ: ਦਲ ਖਾਲਸਾ

ਮੋਗਾ: 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਦਿਆਂ, ਦਲ ਖਾਲਸਾ ਨੇ ਭਾਰਤ ਦੇ ਹੁਕਮਰਾਨਾਂ ਤੋਂ ਮੰਗ ਕੀਤੀ ਕਿ ਉਹ ਵੱਡਾ ਦਿੱਲ ਦਿਖਾਉਣ ਅਤੇ ਭਾਰਤ-ਪਾਕਿ ਵੰਡ ਮੌਕੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਲੋਂ ਕੀਤੇ ਵਾਅਦੇ ਦੀ ਰੌਸ਼ਨੀ ਵਿੱਚ ਸੰਘਰਸ਼ੀਲ ਕੌਮਾਂ ਨੂੰ ‘ਸਵੈ-ਨਿਰਣੇ ਦਾ ਹੱਕ’ ਅਤੇ ‘ਵੱਖ ਹੋਣ ਦਾ ਹੱਕ’ ਦੇਣ। ਜਥੇਬੰਦੀ ਦਾ ਕਹਿਣਾ ਹੈ ਕਿ […]
ਦਲ ਖਾਲਸਾ ਆਪਣੀ 40ਵੀ ਵਰ੍ਹੇਗੰਢ ਮੌਕੇ 13 ਅਗਸਤ ਨੂੰ ਆਜ਼ਾਦੀ ਸੰਕਲਪ ਦਿਵਸ ਵਜੋਂ ਮਨਾਏਗਾ

ਹੁਸ਼ਿਆਰਪੁਰ: ਸੰਯੁਕਤ ਰਾਸ਼ਟਰ ਵਲੋਂ ਮਾਨਤਾ ਪ੍ਰਾਪਤ ਸਵੈ ਨਿਰਣੇ ਦੇ ਹੱਕ ਨੂੰ ਹਾਸਿਲ ਕਰਨ ਲਈ ਸੰਘਰਸ਼ ਕਰਦੇ ਹੋਏ ਆਪਣੇ 40 ਸਾਲਾਂ ਦੇ ਸਫ਼ਰ ਨੂੰ ਪੂਰੇ ਕਰਦਿਆਂ ਹੋਇਆਂ ਦਲ ਖਾਲਸਾ 13 ਅਗਸਤ ਨੂੰ ਆਜ਼ਾਦੀ ਸੰਕਲਪ ਦਿਵਸ ਵਜੋਂ ਮਨਾਏਗਾ। ਜਥੇਬੰਦੀ ਆਪਣੀ 40ਵੀ ਵਰ੍ਹੇਗੰਢ ਮੌਕੇ 13 ਅਗਸਤ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ, ਚੰਡੀਗੜ੍ਹ ਵਿੱਚ ਕਾਨਫਰੰਸ ਕਰ ਰਹੀ ਹੈ। […]
ਭਾਰਤ ਸਰਕਾਰ ਹੈਂਕੜ ਛੱਡੇ, ਐਮਨੇਸਟੀ ਇੰਟਰਨੈਸ਼ਨਲ ਅਤੇ ਸੰਯੁਕਤ ਰਾਸ਼ਟਰ ਕਮਿਸ਼ਨ ਨੂੰ ਪੰਜਾਬ ਅੰਦਰ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਜਾਂਚ ਕਰਨ ਦੇਵੇ

ਦਲ ਖ਼ਾਲਸਾ ਨੇ ਭਾਰਤ ਸਰਕਾਰ ਨੂੰ ਕਸੂਤੀ ਸਥਿਤੀ ਵਿੱਚ ਪਾਉਂਦਿਆਂ ਕਿਹਾ ਕਿ ਭਾਰਤ ਸਰਕਾਰ ਜੇਕਰ ਝੂਠ ਨਹੀਂ ਬੋਲ ਰਹੀ ਤਾਂ ਉਹ ਐਮਨੇਸਟੀ ਇੰਟਰਨੈਸ਼ਨਲ ਅਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੰਜਾਬ ਅੰਦਰ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ਸਬੰਧੀ ਸ਼ਿਕਾਇਤਾਂ ਦੀ ਜਾਂਚ ਕਰਨ ਦੀ ਇਜਾਜ਼ਤ ਦੇਵੇ।
ਜ਼ਬਰੀ ਲਾਪਤਾ, ਫਰਜ਼ੀ ਮੁਕਾਬਲਿਆਂ, ਤਸ਼ਦਦ ਦੇ ਸ਼ਿਕਾਰ ਲੋਕਾਂ ਦੀ ਯਾਦ ਵਿੱਚ 10 ਦਸੰਬਰ ਨੂੰ ਗੁਰਦਾਸਪੁਰ ਵਿਖੇ ਇਕਤਰਤਾ

ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜ਼ਬਰੀ ਲਾਪਤਾ ਕੀਤੇ, ਫਰਜ਼ੀ ਮੁਕਾਬਲਿਆਂ, ਤਸ਼ਦਦ ਦਾ ਸ਼ਿਕਾਰ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਗੋਲੀਆਂ ਨਾਲ ਮਾਰੇ ਗਏ ਲੋਕਾਂ ਦੀ ਯਾਦ ਵਿੱਚ 10 ਦਸੰਬਰ ਨੂੰ ਗੁਰਦਾਸਪੁਰ ਵਿਖੇ ਪੀੜਤ ਪਰਿਵਾਰਾਂ ਅਤੇ ਕਾਰਜਕਰਤਾਵਾਂ ਦੀ ਇੱਕ ਇਕੱਤਰਤਾ ਸੱਦੀ ਗਈ ਹੈ।
ਥਾਈਲੈਂਡ ਤੋਂ ਪਰਤੇ ਦਲ ਖਾਲਸਾ ਪ੍ਰਧਾਨ ਹਰਪਾਲ ਸਿੰਘ ਚੀਮਾ ਦਾ ਦਿੱਲੀ ਹਵਾਈ ਅੱਡੇ ‘ਤੇ ਪਾਸਪੋਰਟ ਜ਼ਬਤ

ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੂੰ ਦਿੱਲੀ ਹਵਾਈ ਅੱਡੇ ‘ਤੇ ਰੋਕ ਕੇ ਉਹਨਾਂ ਦਾ ਪਾਸਪੋਰਟ ਜਬਤ ਕਰ ਲਿਆ ਗਿਆ ਹੈ। ਉਹ ਯੂ.ਐਨ.ਓ ਵਲੋਂ 29 ਤੇ 30 ਨਵੰਬਰ ਨੂੰ ਥਾਈਲੈਂਡ ਵਿਖੇ ਸਾਊਥ ਏਸ਼ੀਆ ਵਿੱਚ ਨਸਲਕੁਸ਼ੀ ਦੀ ਰੋਕਥਾਮ ਵਿੱਚ ਧਾਰਮਿਕ ਆਗੂਆਂ ਦਾ ਰੋਲ ਵਿਸ਼ੇ ‘ਤੇ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈ ਕੇ ਪਰਤ ਰਹੇ ਸਨ।
ਦਲ ਖਾਲਸਾ ਦੇ ਮੋਢੀ ਮੈਂਬਰ ਮਨਮੋਹਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਨਨਕਾਣਾ ਸਾਹਿਬ ਵਿਖੇ 1 ਦਸੰਬਰ ਨੂੰ ਅਤੇ ਹੁਸ਼ਿਆਰਪੁਰ ਵਿਖੇ 3 ਦਸੰਬਰ ਨੂੰ

ਬਰਤਾਨੀਆ ਤੋਂ ਬਾਅਦ, ਦਲ ਖਾਲਸਾ ਦੇ ਮੋਢੀ ਮੈਂਬਰ ਮਨਮੋਹਨ ਸਿੰਘ ਖਾਲਸਾ ਨਮਿਤ ਸ਼ਰਧਾਂਜਲੀ ਸਮਾਗਮ ਨਨਕਾਣਾ ਸਾਹਿਬ ਵਿਖੇ 1 ਦਸੰਬਰ ਅਤੇ ਹੁਸ਼ਿਆਰਪੁਰ ਵਿਖੇ 3 ਦਸੰਬਰ ਨੂੰ ਆਯੋਜਿਤ ਕੀਤਾ ਜਾਵੇਗਾ।
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ‘ਧਰਮ ਦੀ ਚਾਦਰ’ ਹਨ ਨਾ ਕਿ ‘ਹਿੰਦ ਦੀ ਚਾਦਰ’ : ਦਲ ਖਾਲਸਾ

ਦਲ ਖਾਲਸਾ ਨੇ ਦੁਨੀਆਂ ਭਰ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਭਾਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ‘ਮਨੁੱਖੀ ਅਧਿਕਾਰ ਅਤੇ ਧਾਰਮਿਕ ਅਜ਼ਾਦੀ ‘ ਦਿਹਾੜੇ ਦੇ ਰੂਪ ਵਿੱਚ ਮਨਾਉਣ।
