ਦਲ ਖਾਲਸਾ ਨੇ ਸੰਯੁਕਤ ਰਾਸ਼ਟਰ ਪਾਸੋਂ ਭਾਈ ਗਜਿੰਦਰ ਸਿੰਘ ਨੂੰ ਸ਼ਰਣਾਰਥੀ ਦਰਜਾ ਦੇਣ ਦੀ ਵਕਾਲਤ ਕੀਤੀ

ਦਲ ਖਾਲਸਾ ਨੇ ਆਪਣੇ ਆਗੂ ਨੂੰ ਉਸ ਦੇ 66ਵੇਂ ਜਨਮ ਦਿਨ ‘ਤੇ ਯਾਦ ਕਰਦਿਆਂ, ਸੰਯੁਕਤ ਰਾਸ਼ਟਰ ਪਾਸੋਂ ਮੰਗ ਕੀਤੀ ਹੈ ਕਿ ਉਹ ਜਥੇਬੰਦੀ ਦੇ ਸਰਪ੍ਰਸਤ ਗਜਿੰਦਰ ਸਿੰਘ ਨੂੰ ਸ਼ਰਣਾਰਥੀ ਦਰਜ਼ਾ ਦਿਵਾਉਣ ਵਿੱਚ ਉਸਦੀ ਮਦਦ ਕਰੇ।
ਖਾਲਿਸਤਾਨ ‘ਚ ਸਾਰੇ ਧਰਮਾਂ ਦੇ ਲੋਕ ਬਰਾਬਰ ਦੇ ਵਸਨੀਕ ਹੋਣਗੇ,ਸਿਆਸੀ ਦਲ ਇਸਨੂੰ ਹਊਆ ਨਾ ਬਣਾਉਣ:ਦਲ ਖ਼ਾਲਸਾ

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ> ਕ੍ਰਿਪਾਲ ਸਿੰਘ ਬਡੂੰਗਰ ਵਲੋਂ ਖ਼ਾਲਿਸਤਾਨ ਪ੍ਰਤੀ ਦਿੱਤੇ ਗਏ ਬਿਆਨ ਦੇ ਮੱਦੇਨਜ਼ਰ ਦਲ ਖ਼ਾਲਸਾ ਨੇ ਭਾਰਤੀ ਮੁੱਖਧਾਰਾ ਵਿੱਚ ਸਰਗਰਮ ਰਾਜਨੀਤਿਕ ਪਾਰਟੀਆਂ ਭਾਜਪਾ, ਕਾਂਗਰਸ ਅਤੇ ਆਪ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਸਿੱਖਾਂ ਦੀ ਆਜ਼ਾਦੀ ਦੀਆਂ ਭਾਵਨਾਵਾਂ ਨੂੰ ਅਮਨ ਅਤੇ ਕਾਨੂੰਨ ਦੀ ਸਮੱਸਿਆ ਦੇ ਨਾਂ ਹੇਠ ਰੋਲਣ ਦੀ ਕੋਸ਼ਿਸ਼ ਵਿੱਚ ਹਨ।
ਪੱਖਪਾਤੀ ਸਿਸਟਮ ਅਤੇ ਪੁਲਿਸ ਦੇ ਰਾਜਨੀਤੀਕਰਨ ਕਾਰਨ ‘ਪਕੋਕਾ’ ਦੀ ਵੀ ਦੁਰਵਰਤੋਂ ਹੋਵੇਗੀ: ਦਲ ਖਾਲਸਾ

ਦਲ ਖਾਲਸਾ ਨੇ ਪੰਜਾਬ ਅੰਦਰ ਸੰਗਠਿਤ ਹਿੰਸਾ ਤੇ ਗੈਂਗਸਟਾਰ ਵਾਰ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਨਵੇਂ ਪਕੋਕਾ ਕਾਨੂੰਨ ‘ਤੇ ਚਿੰਤਾ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੱਖਪਾਤੀ ਸਿਸਟਮ ਅਤੇ ਪੁਲਿਸ ਦੇ ਰਾਜਨੀਤੀਕਰਨ ਕਾਰਨ
ਦਲ ਖਾਲਸਾ ਵਲੋਂ ਸੰਯੁਕਤ ਰਾਸ਼ਟਰ ਨੂੰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਕੀਤੀ ਗਈ ਅਪੀਲ

ਦਲ ਖਾਲਸਾ ਨੇ 33 ਵਰ੍ਹੇ ਪਹਿਲਾਂ ਭਾਰਤੀ ਹੁਕਮਰਾਨਾਂ ਅਤੇ ਕਾਂਗਰਸ ਆਗੂਆਂ ਦੀ ਸਰਪ੍ਰਸਤੀ ਹੇਠ ਹੋਏ ਸਿੱਖਾਂ ਦੇ ਕਤਲੇਆਮ ਲਈ ਭਾਰਤੀ ਨਿਜ਼ਾਮ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਸੰਯੁਕਤ ਰਾਸ਼ਟਰ ਤੋਂ ਮੰਗ ਕੀਤੀ ਹੈ ਜਿਸ ਤਰ੍ਹਾਂ ਉਸਨੇ ਸ੍ਰੀਲੰਕਾ ਵਿਚ ਹੋਏ ਕਤਲੇਆਮ ਬਾਰੇ ਮਤਾ ਪਾਸ ਕਰਕੇ ਸ੍ਰੀਲੰਕਾ ਸਰਕਾਰ ਨੂੰ ਕੌਮਾਂਤਰੀ ਕਟਹਿਰੇ ਵਿਚ ਖੜ੍ਹਾ ਕੀਤਾ ਹੈ ਉਸੇ ਤਰਜ਼ ‘ਤੇ ਨਵੰਬਰ 1984 ਵਿਚ ਹੋਏ ਸਿੱਖਾਂ ਦੇ ਕਤਲੇਆਮ ਬਾਰੇ ਸੰਯੁਕਤ ਰਾਸ਼ਟਰ ਆਪਣੀ ਨਿਗਰਾਨੀ ਹੇਠ ਜਾਂਚ ਕਰਵਾਏ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇ।
ਸਿੱਖ ਕਤਲੇਆਮ 1984: ਦਲ ਖਾਲਸਾ ਵਲੋਂ 1 ਨਵੰਬਰ ਨੂੰ ਬਠਿੰਡਾ ਵਿਖੇ ‘ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ’

33 ਵਰ੍ਹੇ ਪਹਿਲਾਂ ਨਵੰਬਰ 1984 ਵਿੱਚ ਦਿੱਲੀ ਅਤੇ ਹੋਰਨਾਂ ਸ਼ਹਿਰਾਂ ਵਿੱਚ ਭਾਰਤੀ ਹੁਕਮਰਾਨਾਂ ਅਤੇ ਕਾਂਗਰਸੀ ਆਗੂਆਂ ਦੀ ਸਰਪ੍ਰਸਤੀ ਹੇਠ ਵਹਿਸ਼ੀ ਅਤੇ ਫਿਰਕਾਪ੍ਰਸਤ ਲੋਕਾਂ ਵਲੋਂ ਖੇਡੇ ਗਏ ਮਹਾਂ-ਤਾਂਡਵ ਵਿਰੁਧ ਰੋਹ ਪ੍ਰਗਟਾਉਣ, ਮਾਰੇ ਗਏ ਨਿਰਦੋਸ਼ ਸਿੱਖਾਂ ਨੂੰ ਸ਼ਰਧਾਂਜਲੀ ਦੇਣ, ਅਤੇ ਸੰਯੁਕਤ ਰਾਸ਼ਟਰ ਸਮੇਤ ਅੰਤਰਰਾਸ਼ਟਰੀ ਭਾਈਚਾਰੇ ਵਲੋਂ ਸਿੱਖ ਕਤਲੇਆਮ ਪ੍ਰਤੀ ਧਾਰੀ ਚੁੱਪ ਨੂੰ ਹਲੂਣਾ ਦੇਣ ਲਈ ਦਲ ਖਾਲਸਾ ਵਲੋਂ 1 ਨਵੰਬਰ 2017 ਨੂੰ ਬਠਿੰਡਾ ਵਿਖੇ ‘ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ’ ਕੀਤਾ ਜਾਵੇਗਾ।
ਦਲ ਖ਼ਾਲਸਾ ਵਲੋਂ ਅੱਜ ਆਪਣੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਨੂੰ ਦਲ ਖਾਲਸਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਉਹਨਾਂ ਦੀ ਥਾਂ ਪਰਮਜੀਤ ਸਿੰਘ ਮੰਡ ਨੂੰ ਯੂਥ ਵਿੰਗ ਦਾ ਐਕਟਿੰਗ ਪ੍ਰਧਾਨ ਥਾਪਿਆ ਗਿਆ ਹੈ।
ਦਲ ਖ਼ਾਲਸਾ ਵਲੋਂ ਕਾਲੇ ਕਾਨੂੰਨ ‘ਦੇਸ਼-ਧ੍ਰੋਹ’ ਦੀ ਦੁਰਵਰਤੋਂ ਵਿਰੁੱਧ ਕਾਨਫਰੰਸ ਅਤੇ ਮਾਰਚ 14 ਅਗਸਤ ਨੂੰ

ਦਲ ਖਾਲਸਾ ਵਲੋਂ ਜ਼ੁਲਮ, ਧੱਕੇਸ਼ਾਹੀ ਅਤੇ ਗੁਲਾਮੀ ਵਿਰੁੱਧ ਆਪਣੇ ਸੰਘਰਸ਼ ਨੂੰ ਜਾਰੀ ਰੱਖਦਿਆਂ ਭਾਰਤ ਦੇ 70ਵੇਂ ਅਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ 14 ਅਗਸਤ ਨੂੰ ਜਲੰਧਰ ਵਿਚ ਕਾਨਫਰੰਸ ਅਤੇ ਰੋਸ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਹੈ।
ਅੰਮ੍ਰਿਤਸਰ ਰਿਹਾ ਮੁਕੰਮਲ ਅਤੇ ਸ਼ਾਂਤੀਪੂਰਣ ਬੰਦ, ਲੋਕਾਂ ਦੇ ਸਹਿਯੋਗ ਲਈ ਦਲ ਖਾਲਸਾ ਨੇ ਕੀਤਾ ਧੰਨਵਾਦ

ਭਾਰਤੀ ਫੌਜ ਵਲੋਂ ਜੂਨ ’84 ਵਿਚ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੀ 33ਵੀਂ ਵਰ੍ਹੇਗੰਢ ‘ਤੇ ਰੋਸ ਵਜੋਂ ਅਤੇ ਸ਼ਹੀਦਾਂ ਨੂੰ ਸ਼ਰਧਾਜਲੀ ਦੇਣ ਹਿੱਤ ਦਲ ਖਾਲਸਾ ਵਲੋਂ ਦਿੱਤੇ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਸ਼ਹਿਰ ਵਾਸੀਆਂ ਵਲੋਂ ਭਰਪੂਰ ਹੁੰਗਾਰਾ ਮਿਲਿਆ ਅਤੇ ਸ਼ਹਿਰ ਲਗਭਗ ਮੁਕੰਮਲ ਬੰਦ ਰਿਹਾ।
1984 ‘ਚ ਅਸਤੀਫਾ ਦੇਣ ਵਾਲੇ ਅਮਰਿੰਦਰ, ਕੀ 6 ਜੂਨ ਨੂੰ ਅਰਦਾਸ ਸਮਾਗਮ ਵਿੱਚ ਹਿੱਸਾ ਲੈਣਗੇ? ਦਲ ਖਾਲਸਾ

ਦਲ ਖਾਲਸਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਜੂਨ 1984 ਨੂੰ ਦਰਬਾਰ ਸਾਹਿਬ ਅੰਦਰ ਸ਼ਹੀਦ ਹੋਣ ਵਾਲੇ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਆਪਣੇ ਨੇੜਲੇ ਇਤਿਹਾਸਕ ਗੁਰਦੁਆਰੇ ਵਿੱਚ 6 ਜੂਨ ਨੂੰ ਹੋਣ ਵਾਲੇ ਅਰਦਾਸ ਸਮਾਗਮ ਵਿੱਚ ਹਿੱਸਾ ਲੈਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਦਲ ਖਾਲਸਾ ਆਗੂ ਵਿਚਾਲੇ 6 ਜੂਨ ਦੇ ਪ੍ਰੋਗਰਾਮ ਸਬੰਧੀ ਹੋਈ ਮੀਟਿੰਗ

ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਦਲ ਖਾਲਸਾ ਆਗੂ ਵਿਚਾਲੇ 6 ਜੂਨ ਦੇ ਪ੍ਰੋਗਰਾਮ ਸਬੰਧੀ ਮੀਟਿੰਗ ਹੋਈ ਜਿਸ ਵਿੱਚ ਘੱਲੂਘਾਰੇ ਦੇ ਸਮਾਗਮਾਂ ਨੂੰ ਪੁਰ-ਅਮਨ ਢੰਗ ਨਾਲ ਅਤੇ ਜ਼ਾਬਤੇ ਵਿੱਚ ਰਹਿੰਦਿਆਂ ਮਨਾਉਣ ਬਾਰੇ ਵਿਚਾਰਾਂ ਹੋਈਆਂ।
