Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Karamjit Singh Pattarkar

Karamjit Singh Pattarkar

ਪੰਥਕ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦਾ ਸਖਤ ਨੋਟਿਸ ਲਿਆ ਹੈ, ਜਿਸ ਵਿਚ ਉਨ੍ਹਾਂ ਨੇ ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨੂੰ ਇਸ ਕਰਕੇ ਮਿਲਣ ਤੋਂ ਨਾਂਹ ਕਰ ਦਿੱਤੀ ਕਿਉਂਕਿ ਉਨ੍ਹਾਂ ਮੁਤਾਬਕ ਸ. ਹਰਜੀਤ ਸਿੰਘ ਸੱਜਣ ਖਾਲਿਸਤਾਨ ਦੇ ਹਮਾਇਤੀ ਹਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਇਹ ਦੱਸਿਆ ਗਿਆ ਕਿ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿਖੇ ਹੋਣ ਜਾ ਰਹੇ ਖ਼ਾਲਸਾ ਪੰਥ ਦੀਆਂ ਪੰਥਕ ਜਥੇਬੰਦੀਆਂ, ਪੰਥ ਦਰਦੀਆਂ, ਸੰਤ-ਮਹਾਪੁਰਖਾਂ, ਸਿਆਸੀ, ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਸਾਂਝੇ ਤੌਰ 'ਤੇ ਕੀਤੇ ਜਾ ਰਹੇ ਸਰਬੱਤ ਖ਼ਾਲਸਾ ਦਾ ਵਿਰੋਧ ਕਰਨ ਵਾਲੇ ਪੰਥਕ ਕਹਾਉਣ ਵਾਲੇ ਕੁਝ ਗਿਣਤੀ ਦੇ ਆਗੂਆਂ ਦੀ ਆਮ ਆਦਮੀ ਪਾਰਟੀ ਦੇ ਕੇਜਰੀਵਾਲ ਨਾਲ ਇਹ ਸਿਆਸੀ ਸੌਦੇਬਾਜ਼ੀ ਹੋ ਚੁਕੀ ਹੈ ਕਿ ਇਕ ਤਾਂ ਪੰਥਕ ਜਥੇਬੰਦੀਆਂ ਵਲੋਂ 10 ਨਵੰਬਰ 2016 ਨੂੰ ਰਖੇ ਗਏ ਸਰਬੱਤ ਖ਼ਾਲਸਾ ਦੀ ਤਰੀਕ ਨੂੰ ਚੋਣਾਂ ਤੱਕ ਅੱਗੇ ਪਵਾਇਆ ਜਾਵੇ ਤਾਂ ਕਿ ਪੰਜਾਬ ਦੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਯੂ.ਪੀ., ਦਿੱਲੀ ਅਤੇ ਬਿਹਾਰ ਦੇ ਉਹਨਾਂ ਬਾਬੂਆਂ ਜਿਨ੍ਹਾਂ ਦਾ ਪੰਜਾਬ ਸੂਬੇ ਅਤੇ ਸਿ¤ਖ ਕੌਮ ਨਾਲ ਨਾ ਕੋਈ ਸਰੋਕਾਰ ਹੈ ਅਤੇ ਨਾ ਹੀ ਉਹਨਾਂ ਨੂੰ ਇਸ ਦੀ ਸਮਝ, ਉਹਨਾਂ ਦਾ ਸਿਆਸੀ ਕਬਜ਼ਾ ਕਰਵਾਇਆ ਜਾ ਸਕੇ।
28 ਸਤੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਜਵਿੰਦਰ ਸਿੰਘ ਰਾਹੀ ਵਲੋਂ ਲਿਖੀ ਗਈ ਪੁਸਤਕ ‘ਕਾਮਾਗਾਟਾ ਮਾਰੂ’ ਦਾ ਅਸਲੀ ਸੱਚ ਲੋਕ ਅਰਪਣ ਕੀਤੀ ਗਈ। ਪੁਸਤਕ ਲੋਕ ਅਰਪਣ ਕਰਨ ਦੀ ਰਸਮ ਸਿੱਖ ਰਾਜਨੀਤੀ ਦੇ ਵਿਸ਼ਲੇਸ਼ਕ ਸ. ਅਜਮੇਰ ਸਿੰਘ, ਬਜੁਰਗ ਪੱਤਰਕਾਰ ਸ. ਸੁਖਦੇਵ ਸਿੰਘ, ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਤੇ ਪੰਜਾਬੀ ਟ੍ਰਿਬਿਊਨ ਦੇ ਸਹਾਇਕ ਸੰਪਾਦਕ ਸ. ਹਮੀਰ ਸਿੰਘ ਵਲੋਂ ਅਦਾ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।