ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ ਪਾਤਿਸ਼ਾਹੀ ਛੇਵੀਂ, ਬੁੱਕਣਵਾਲਾ ਮਾਰਗ, ਮੋਗਾ ਵਿਖੇ ਹੋਇਆ ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ।
ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨਾਲ ਮੁਲਾਕਾਤ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦਾਸਤਾਨ-ਏ-ਸਰਹੰਦ ਫਿਲਮ ਉੱਤੇ ਪੱਕੀ ਰੋਕ ਲਾਉਣ ਲਈ ਕਿਹਾ ਗਿਆ।
ਸਿੱਖ ਜਥੇਬੰਦੀਆਂ ਵਲੋਂ 15 ਅਗਸਤ ਨੂੰ “ਕਾਲਾ ਦਿਵਸ” ਮਨਾਉਦਿਆਂ ਵੱਖ-ਵੱਖ ਪੰਜਾਬ ਦੇ ਸ਼ਹਿਰਾਂ ਵਿੱਚ ਵਿਖਾਵੇ ਕੀਤੇ ਗਏ ਜਿਸ ਤਹਿਤ ਨਵਾਂਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਚੌਂਕ ਵਿਚ ਕਾਲੇ ਝੰਡੇ ਅਤੇ ਬੈਨਰ ਲੈ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕਿਹਾ ਕਿ “15 ਅਗਸਤ ਨੂੰ ਭਾਵੇਂ ਦੇਸ਼ ਆਜ਼ਾਦ ਹੋ ਗਿਆ ਸੀ ਪਰ ਸਿੱਖ ਇੱਕ ਗੁਲਾਮੀ ਚੋ ਨਿੱਕਲ ਕੇ ਦੂਜੀ ਗੁਲਾਮੀ ਹੇਠ ਆ ਗਏ”।
ਪੰਥ ਅਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਭੱਖਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਹਨਾਂ ਨਾਲ ਨਜਿਠੱਣ ਲਈ ਸਾਂਝੀ ਰਣਨੀਤੀ ਤਿਆਰ ਕਰਨ ਲਈ ਸੰਘਰਸ਼ੀਲ ਜਥੇਬੰਦੀਆਂ ਦੀ ਇੱਕ ਇੱਕਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ 26 ਜੁਲਾਈ ਨੂੰ ਬੁਲਾਈ ਗਈ ਹੈ।
ਫਤਹਿਗੜ੍ਹ ਸਾਹਿਬ: ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਢਾਂਚੇ ਵਿਚ ਆਏ ਨਿਘਾਰ ਦਾ ਅਸਰ ਹੁਣ ਕਮੇਟੀ ਵਲੋਂ ਚਲਾਈਆਂ ਜਾ ਰਹੀਆਂ ਵਿਿਦਅਕ ਸੰਸਥਾਵਾਂ ’ਤੇ ਵੀ ਨਜ਼ਰ ...
ਨਵਾਂਸ਼ਹਿਰ: ਨਵਾਂਸ਼ਹਿਰ ਪੁਲਿਸ ਵਲੋਂ 7 ਸਤੰਬਰ ਨੂੰ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਫਰੰਟ ਦੇ ਆਗੂ ਸੁਖਦੇਵ ਸਿੰਘ ਭੌਰ ਨੂੰ ਅੱਜ ਨਵਾਂਸ਼ਹਿਰ ਅਦਾਲਤ ...
ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਇਨਸਾਫ ਦੀ ਬਹਾਲੀ ਲਈ ਦਲ ਖਾਲਸਾ ਨਾਲ ਸਬੰਧਿਤ ਪੰਜ ਜਹਾਜ਼ ਅਗਵਾਕਾਰਾਂ ਦਾ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਕੋਲ ਪ੍ਰਭਾਵਸ਼ਾਲੀ ਤਰੀਕੇ ਨਾਲ ਚੁੱਕਣ ਅਤੇ ਦੇਸ਼-ਧ੍ਰੋਹ ਦੀਆਂ ਧਾਰਾਵਾਂ ਵਾਲੀ ਵਾਧੂ-ਚਾਰਜਸ਼ੀਟ ਰੱਦ ਕਰਵਾਉਣ ਲਈ ਆਪਣਾ ਅਸਰ-ਰਸੂਖ ਵਰਤਣ। ਚੇਤੇ ਰਹੇ ਕਿ ਦਿੱਲੀ ਦੀ ਅਦਾਲਤ ਨੇ ਕੇਸ ਮੁੜ ਸ਼ੁਰੂ ਕਰਨ ਲਈ 31 ਜੁਲਾਈ ਨਿਸ਼ਚਿਤ ਕੀਤੀ ਹੈ।
ਇਸ ਮਹੀਨੇ ਦੇ ਸ਼ੁਰੂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਸਿਕਲੀਗਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਸੋਮਵਾਰ ਨੂੰ ਮੰਗ ਕੀਤੀ ਕਿ ਸਿਕਲੀਗਰ ਸਿੱਖਾਂ ਪ੍ਰਤੀ ਵਿਤਕਰੇਪੂਰਨ ਵਿਹਾਰ ਅਤੇ ਉਨ੍ਹਾਂ ਨਾਲ ਹੋ ਰਹੇ ਮਾੜੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਦਲ ਖ਼ਾਲਸਾ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਮੈਂਬਰ ਭਾਈ ਕੁਲਬੀਰ ਸਿੰਘ ਬੜਾਪਿੰਡ ਨੂੰ ਉਨ੍ਹਾਂ ਦੇ ਪਿਤਾ ਜੀ ਸ. ਅਜੀਤ ਸਿੰਘ ਦੇ ਭੋਗ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਨੈਲ ਸਿੰਘ ਪੰਜੋਲੀ ਨੇ ਦਸਤਾਰ ਭੇਟ ਕੀਤੀ। ਉਨ੍ਹਾਂ ਦੇ ਪਿਤਾ ਜੀ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। 13 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਨਮਿਤ ਅੰਤਮ ਅਰਦਾਸ ਹੋਈ। ਜਿਸ ਵਿਚ ਭਾਈ ਦਲਜੀਤ ਸਿੰਘ, ਭਾਈ ਹਰਪਾਲ ਸਿੰਘ ਚੀਮਾ, ਭਾਈ ਕੰਵਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਹੋਰ ਪੰਥਕ ਸ਼ਖਸੀਅਤਾਂ ਸ਼ਾਮਲ ਹੋਈਆਂ।
ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੌਲੀ ਨੇ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉੱਪ ਮੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਸ਼ੋਸ਼ਲ਼ ਮੀਡੀਆ ‘ਤੇ ਖਾਲਿਸਤਾਨ ਦੀ ਹਮਾਇਤ ਵਿੱਚ ਪ੍ਰਚਾਰ ਕਰਨ ਵਾਲਿਆ ਖਿਲਾਫ ਭਾਰਤ ਦੇ ਘਰੇਲੂ ਮੰਤਰੀ ਤੋਂ ਕਾਰਵਾਈ ਦੀ ਮੰਗ ਕਰਨ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ।
Next Page »