ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਅਟਾਰੀ-ਵਾਹਗਾ ਸਰਹੱਦ ਉੱਤੇ ਅੱਜ ਭਾਰਤ ਤੇ ਪਾਕਿਸਤਾਨ ਦਰਮਿਆਨ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਗੱਲਬਾਤ ਹੋਵੇਗੀ। ਜ਼ਿਕਰਯੋਗ ਹੈ ਕਿ ਲੰਘੇ ਸਾਲ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਪਹਿਲਕਦਮੀ ਕੀਤੀ ਗਈ ਸੀ ਜਿਸ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੇ ਕ੍ਰਮਵਾਰ ਚੜ੍ਹਦੇ ਤੇ ਲਹਿੰਦੇ ਪੰਜਾਬ ਚ ਇਸ ਲਾਂਘੇ ਲਈ ਹੋਣ ਵਾਲੀ ਉਸਾਰੀ ਦੇ ਨੀਂਹ ਪੱਥਰ ਰੱਖ ਦਿੱਤੇ ਸਨ।
ਕਰਤਾਰਪੁਰ ਲਾਂਘੇ ਬਾਰੇ ਅਗਾਊਂ ਯੋਜਨਾ ਬਾਰੇ ਗੱਲਬਾਤ ਕਰਨ ਲਈ ਪਾਕਿਸਤਾਨੀ ਵਫਦ 13 ਮਾਰਚ ਨੂੰ ਭਾਰਤ ਆਵੇਗਾ।ਪਾਕਿਸਤਾਨੀ ਵਫਦ ਦੀ ਭਾਰਤ ਫੇਰੀ ਤੋਂ ਮਗਰੋਂ ਕਰਤਾਰਪੁਰ ਲਾਂਘੇ ਦੇ ਸਮਝੌਤੇ ਬਾਰੇ ਗੱਲਬਾਤ ਲਈ 28 ਮਾਰਚ ਨੂੰ ਭਾਰਤੀ ਵਫਦ ਪਾਕਿਸਤਾਨ ਜਾਵੇਗਾ।
ਸੰਗਤ ਦੇ ਦਰਸ਼ਨਾਂ ਲਈ ਪਹਿਲਾਂ ਲੱਗੀ ਦੂਰਬੀਨ ਦੀ ਦਿਸਣ ਹੱਦ ਘੱਟ ਸੀ ਅਤੇ ਧੁੰਦ ਪੈਣ ਨਾਲ ਹੋਰ ਵੀ ਘੱਟ ਗਈ ਸੀ। ਵੱਡੀ ਗਿਣਤੀ ਵਿਚ ਸੰਗਤਾਂ ਦੂਰੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਲੱਗੀਆਂ ਹਨ ਇਸ ਲਈ ਤਿੰਨ ਨਵੀਆਂ ਦੂਰਬੀਨਾਂ ਲਗਾਈਆਂ ਗਈਆਂ ਹਨ।
ਭਾਰਤ ਏਡੇ ਵੱਡੇ ਮਸਲੇ ਨੂੰ ਲੈ ਕੇ ਜਵਾਕਾਂ ਵਾਲਾ ਵਿਹਾਰ ਕਰ ਰਿਹਾ ਐ ਪਰ ਪਾਕਿਸਤਾਨ ਇਸ ਸੰਬੰਧੀ ਪੂਰੀ ਤਰ੍ਹਾਂ ਗੰਭੀਰ ਹੈ ਸਾਡਾ ਪ੍ਰਤੀਕਰਮ ਪੂਰੀ ਸਮਝਦਾਰੀ ਵਾਲਾ ਹੀ ਹੋਵੇਗਾ
ਗੁਰੂ ਨਾਨਕ ਸਾਹਬ ਦੀ ਵਿਚਾਰਧਾਰਾ ਸਰਬ ਸਾਂਝੀ ਹੈ ਹਰੇਕ ਧਰਮ ਦੇ ਲੋਕ ਗੁਰੂ ਨਾਨਕ ਪਾਤਸ਼ਾਹ ਪ੍ਰਤੀ ਸ਼ਰਧਾ ਰੱਖਦੇ ਹਨ।
ਪਾਕਿਸਤਾਨ ਵਲੋਂ ਕਰਤਾਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਸਮਝੌਤੇ ਦਾ ਖਰੜਾ ਭਾਰਤ ਨਾਲ ਸਾਂਝਾ ਕਰਕੇ ਭਾਰਤ ਨੂੰ ਕਰਤਾਰਪੁਰ ਲਾਂਘੇ ਬਾਰੇ ਗੱਲਬਾਤ ਨੂੰ ਸਿਰੇ ਚਾੜ੍ਹਨ ਦਾ ਸੱਦਾ ਦਿੱਤਾ। ਇਸ ਮਗਰੋਂ ਨਵੀਂ ਦਿੱਲੀ ਨੇ ਇਸ ਲਈ 2 ਵੱਖ-ਵੱਖ ਤਰੀਕਾਂ ਦਾ ਸੁਝਾਅ ਦਿੱਤਾ ਹੈ।
ਲਹਿੰਦੇ ਅਤੇ ਚੜ੍ਹਦੇ ਪੰਜਾਬ ਵਿਚ ਕਰਤਾਰਪੁਰ ਲਾਂਘੇ ਦੀ ਉਸਾਰੀ ਹੁਣ ਲਗਭਗ ਸ਼ੁਰੂ ਹੋ ਚੁੱਕੀ ਹੈ।ਖਬਰਖਾਨੇ ਦੀ ਜਾਣਕਾਰੀ ਅਨੁਸਾਰ ਲਹਿੰਦੇ ਪੰਜਾਬ ਵੱਲ੍ਹ ਉਸਾਰੀ ਅੱਧ ਦੇ ਲਾਗੇ ਪਹੁੰਚ ਚੁੱਕੀ ਹੈ ਤੇ ਚੜ੍ਹਦੇ ਪਾਸੇ ਵੀ ਇਸ ਨੂੰ ਲੈ ਕੇ ਹਿਲ-ਜੁਲ ਵੇਖੀ ਜਾ ਰਹੀ ਹੈ।
ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦਾ ਲਾਂਘਾ ਬਣਨ ਵਿਚ ਭਾਵੇਂ ਹਾਲੀ ਸਮਾਂ ਪਿਆ ਹੈ ਪਰ ਇਸ ਗੁਰਧਾਮ ਦੇ ਦਰਸ਼ਨਾਂ ਲਈ ਉਤਾਵਲੇ ਗੁਰੂ ਨਾਨਕ ਨਾਮ ਲੇਵਾ ਸਿੱਖਾਂ ਭਾਰੀ ਉਤਸ਼ਾਹ ਹੈ। ਖਬਰਖਾਨੇ ਦੇ ਕੁਝ ਕੁ ਹਿੱਸਿਆਂ ਨੇ ਇਹ ਗੱਲ ਸਾਹਮਣੇ ਲਿਆਂਦੀ ਹੈ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨ ਤਕਰੀਬਨ ਸੌ ਲੋਕ ਹਰ ਰੋਜ਼ ਪਾਸਪੋਰਟ ਬਣਵਾਉਣ ਲਈ ਅਰਜੀਆਂ ਲਾ ਰਹੇ ਹਨ।
ਜ਼ਿਕਰਯੋਗ ਹੈ ਕਿ 5 ਦਸੰਬਰ ਨੂੰ ਅਖਬਾਰਾਂ ਵਿਚ ਵਿਜੈ ਸਾਂਪਲਾ ਵਲੋਂ ਦਿੱਤਾ ਗਿਆ ਇਹ ਬਿਆਨ ਵੀ ਛਪਿਆ ਸੀ ਕਿ ਕਰਤਾਰਪੁਰ ਲਾਂਘਾ ਪਾਕਿਸਤਾਨ ਵਲੋਂ ਅੱਤਵਾਦ ਫੈਲਾਉਣ ਦਾ ਇੱਕ ਸਾਧਨ ਵੂੀ ਬਣ ਸਕਦੈ।
ਪਾਕਿਸਤਾਨ ਸਰਕਾਰ ਨੇ ਇਸ ਸੰਬੰਧੀ ਪੂਰੀ ਗਰਮਜੋਸ਼ੀ ਵਿਖਾੳਂਦੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਉਸਾਰੀ ਸ਼ੁਰੂ ਕਰ ਦਿੱਤੀ ਹੈ। ਪਰ ਭਾਰਤ ਵਾਲੇ ਪਾਸਿੳਂ ਸਿਆਸਤ ਤੋਂ ਛੁੱਟ ਹਾਲੀਂ ਅਮਲੀ ਤੌਰ 'ਤੇ ਕੁਝ ਵੀ ਸਾਹਮਣੇ ਨਹੀਂ ਸੀ ਆਇਆ।
« Previous Page — Next Page »