ਜ਼ੀਰੋ ਲਾਈਨ ’ਤੇ ਅੱਜ ਹੋਵੇਗੀ ਕਰਤਾਰਪੁਰ ਲਾਂਘੇ ਲਈ ਅਰਦਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਨੂੰ ਲੈ ਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 21 ਸਤੰਬਰ 2026 ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਭਾਰਤੀ ਸਮੇਂ ਅਨੁਸਾਰ ਸ਼ਾਮ 5:30 ਵਜੇ ਜ਼ੀਰੋ ਲਾਈਨ ’ਤੇ ਪਹੁੰਚੇਗਾ।

ਗੁਰਧਾਮਾਂ ਦੇ ਦਰਸ਼ਨ ਦੀਦਾਰੇ ਅਤੇ ਸੱਤਾ ਦਾ ਸਪਸ਼ਟ ਰੁਖ

Kartarpur Corridor Road

ਗੁਰਧਾਮਾਂ ਦੇ ਦਰਸ਼ਨ ਦੀਦਾਰੇ ਸਿੱਖਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੈ। ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਵੀਜੇ ਦੇਣ ਦੀ ਮੰਗ ’ਤੇ ਭਾਰਤ ਸਰਕਾਰ ਦੇ ਸਪਸ਼ਟ ਇਨਕਾਰੀ ਰੁਖ ਨੇ ਸਿੱਖ ਸੰਸਥਾਵਾਂ ਅਤੇ ਸੱਤਾ ਦੇ ਸਬੰਧਾਂ ’ਤੇ ਮੁੜ ਸਵਾਲ ਖੜ੍ਹੇ ਕੀਤੇ ਹਨ।

ਇੰਡੀਆ ਸਿੱਖਾਂ ਨੂੰ ਵਿਸਾਖੀ ਉੱਤੇ ਆਉਣ ਦੇਵੇ ਅਸੀਂ ਭਰਪੂਰ ਸਵਾਗਤ ਕਰਾਂਗੇ: ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਇੰਡੀਆ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਆਉਣ ਦੀ ਇਜਾਜਾਤ ਦੇਵੇ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਦੇ ਜਥੇ ਦਾ ਭਰਪੂਰ ਸਵਾਗਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੇ ਫਰਵਰੀ ਮਹੀਨੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਇੰਡੀਆ ਨੇ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਜਾਣ ਲਈ ਲੋੜੀਂਦੀ ਮਨਜੂਰੀ ਨਹੀਂ ਸੀ ਦਿੱਤੀ, ਜਿਸ ਦਾ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਵੱਲੋਂ ਤਿੱਖਾਂ ਵਿਰੋਧ ਕੀਤਾ ਗਿਆ ਸੀ।

ਇੰਡੀਆ ਸਰਕਾਰ ਕਰਤਾਪੁਰ ਸਾਹਿਬ ਲਾਂਘਾ ਤੁਰੰਤ ਖੋਲੇ : ਦਲ ਖਾਲਸਾ, ਅਕਾਲ ਫੈਡਰੇਸ਼ਨ

ਕਰਤਾਰਪੁਰ ਸਾਹਿਬ ਲਾਂਘਾ ਨੂੰ ਸਿੱਖ ਅਤੇ ਮੁਸਲਮਾਨ ਦੋਹਾਂ ਕੌਮਾਂ ਦੇ ਵਿਸ਼ਵਾਸ, ਏਕਤਾ ਅਤੇ ਸਾਂਝ ਦਾ ਪ੍ਰਤੀਕ ਦਸਦਿਆਂ, ਦਲ ਖਾਲਸਾ ਅਤੇ ਅਕਾਲ ਫੈਡਰੇਸ਼ਨ ਨੇ ਹਿੰਦੁਸਤਾਨ ਸਰਕਾਰ ਕੋਲੋਂ ਲਾਂਘੇ ਨੂੰ ਮੁੜ ਖੋਲਣ ਦੀ ਮੰਗ ਕੀਤੀ।

ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ, ਪਰ ਭਾਰਤ ਵੱਲੋਂ ਹਾਲੀ ਹੁੰਗਾਰਾ ਨਹੀਂ

ਭਾਰਤ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ ਇਸ ਖੇਤਰ ਵਿੱਚ ਕਰੋਨੇ ਕਰਕੇ ਤਾਲਾਬੰਦੀ ਵੀ ਰਹੀ। ਪਰ ਹੁਣ ਦੁਬਾਰਾ ਕਾਰੋਬਾਰ, ਜਨਤਕ ਥਾਵਾਂ ਤੇ ਆਵਾਜਾਈ ਖੁੱਲ੍ਹ ਰਹੀ ਹੈ।

ਸਰਬੱਤ ਦਾ ਭਲਾ ਟਰੱਸਟ ਦੀ ਵੱਡੀ ਪਹਿਲ ਕਦਮੀ ਸ੍ਰੀ ਕਰਤਾਰਪੁਰ ਸਾਹਿਬ ਦੇ ਕਰਵਾਏ ਜਾਣਗੇ ਮੁਫਤ ਦਰਸ਼ਨ

ਸਮੁੱਚੀ ਕਾਇਨਾਤ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ ’ਸਰਬੱਤ ਦੇ ਭਲੇ’ ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ

ਕਰਤਾਰਪੁਰ ਸਾਹਿਬ ਮਨੁੱਖਤਾ ਦੇ ਕਲਿਆਣ ਦਾ ਮਾਡਲ ਅਤੇ ਦਿੱਲੀ ਧਾਰਮਿਕ ਦੁਸ਼ਮਣੀਆਂ ਕੱਢਣ ਦਾ ਮਾਡਲ: ਖਾਲੜਾ ਮਿਸ਼ਨ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਭਾਵੇਂ ਲੰਬਾਂ ਸਮਾਂ ਦਿੱਲੀ ਮਾਡਲ ਜਾਂ ਮੰਨੂਵਾਦੀਆਂ ਦੇ ਵਿਕਾਸ ਮਾਡਲ ਨੂੰ ਜਾਇਜ਼ ਠਹਿਰਾਇਆ ਪਰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਤੇ ਉਨ੍ਹਾਂ ਮੰਨ ਲਿਆ ਸੀ ਕਿ ਕਰਤਾਰਪੁਰ ਸਾਹਿਬ ਦਾ ਮਾਡਲ ਹੀ ਦੇਸ਼ ਤੇ ਸੰਸਾਰ ਦੇ ਲੋਕਾਂ ਦਾ ਕਲਿਆਣ ਕਰ ਸਕਦਾ ਹੈ।

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪੰਜਾਬ ਪੁਲਿਸ ਮੁਖੀ ਦੇ ਬਿਆਨ ਦੀ ਚੁਫੇਰਿਓਂ ਨਿੰਦਾ

ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ ਹਿੱਕ ਉੱਤੇ ਵਾਹੀ ਗਈ ਸਰਹੱਦ ਦੀ ਨਵੀਂ ਲਕੀਰ ਨੇ ਸਿੱਖਾਂ ਨੂੰ ਉਨ੍ਹਾਂ ਦੇ ਪਾਵਨ ਗੁਰਧਾਮਾਂ ਤੋਂ ਵਿਛੋੜ ਦਿੱਤਾ ਜਿਨ੍ਹਾਂ ਨੂੰ ਅਜਾਦ ਕਰਾਉਣ ਲਈ ਹਾਲੇ ਕੁਝ ਦਹਾਕੇ ਪਹਿਲਾਂ ਹੀ ਉਨ੍ਹਾਂ ਆਪਣੀਆਂ ਜਾਨਾਂ ਵਾਰੀਆਂ ਸਨ।

ਸ੍ਰੀ ਕਰਤਾਰਪੁਰ ਸਾਹਿਬ ‘ਚ ‘ਟਿਕ ਟਾਕ’ ਬਣਾਉਣ ਦੀ ਮਨਾਹੀ

ਚੰਡੀਗੜ੍ਹ:  ਗੁਰਘਰਾਂ ਚ ਗਾਣਿਆਂ ਤੇ ਵੀਡੀਓ ਬਣਾ ਕੇ ਟਿਕ-ਟਾਕ ਪਾਉਣ ਦੀਆਂ ਘਟਨਾਵਾਂ ਦੇ ਲਗਾਤਾਰ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ(ਲਹਿੰਦੇ ਪੰਜਾਬ) ਦੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਟਿਕ-ਟਾਕ ਬਣਾਉਣ ਦੀ ਮਨਾਹੀ ਬਾਰੇ ਸੂਚਨਾ ਪੋਸਟਰ ਲਗਾ ਦਿੱਤੇ ਹਨ। ਪਾ.ਐੱਸ.ਜੀ.ਪੀ.ਸੀ ਦੇ ਪ੍ਰਧਾਨ ਸ.ਸਤਵੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ‘ਚ ਆਉਣ ਵਾਲੇ ਗੈਰ-ਸਿੱਖਾਂ ਨੂੰ […]