ਭਾਈ ਨਿੱਝਰ ਦਾ ਪਹਿਲਾ ਸ਼ਹੀਦੀ ਦਿਹਾੜਾ ਦਲ ਖਾਲਸਾ ਵੱਲੋਂ ਮਨਾਇਆ ਗਿਆ

ਕੈਨੇਡਾ ਦੀ ਧਰਤੀ ਉੱਤੇ ਗੋਲੀਆਂ ਮਾਰਕੇ ਸ਼ਹੀਦ ਕੀਤੇ ਗਏ ਭਾਈ ਹਰਦੀਪ ਸਿੰਘ ਨਿੱਝਰ ਦਾ ਪਹਿਲਾ ਸ਼ਹੀਦੀ ਦਿਹਾੜਾ ਦਲ ਖਾਲਸਾ ਵੱਲੋ ਖਾਲਸਾਈ ਜਜ਼ਬਿਆਂ ਨਾਲ ਅੰਮ੍ਰਿਤਸਰ ਵਿਖੇ ਮਨਾਇਆ ਗਿਆ।

ਦਲ ਖਾਲਸਾ ਅਤੇ ਮਾਨ ਦਲ 26 ਜਨਵਰੀ ਨੂੰ ਕਾਲੇ ਗਣਤੰਤਰ ਦਿਵਸ ਵਜੋਂ ਮਨਾਵੇਗਾ

ਭਾਰਤ ਅੰਦਰ ਸੰਵਿਧਾਨ ਦੀ ਵਰਤੋਂ ਤੇ ਦੁਰਵਰਤੋਂ ਕਰਕੇ ਹੁਕਮਰਾਨਾਂ ਵੱਲੋਂ ਘੱਟ-ਗਿਣਤੀਆਂ ਅਤੇ ਸਿੱਖਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਅੱਤਿਆਚਾਰਾਂ ਵਿਰੁੱਧ ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਸਾਂਝੇ ਤੌਰ ਤੇ 26 ਜਨਵਰੀ ਨੂੰ ਮੋਗਾ ਵਿਖੇ ਜ਼ਬਰਦਸਤ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਹੈ।

ਪੰਥ ਅਤੇ ਪੰਜਾਬ ਦੇ ਮਸਲਿਆਂ ਤੇ ਤਿੰਨ ਦਲਾਂ ਨੇ ਇਕੱਤਰਤਾ ਸੱਦੀ; ਹੋਰਨਾਂ ਧਿਰਾਂ ਨੂੰ ਸੱਦਾ ਭੇਜਿਆ

ਪੰਥ ਅਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਭੱਖਦੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਹਨਾਂ ਨਾਲ ਨਜਿਠੱਣ ਲਈ ਸਾਂਝੀ ਰਣਨੀਤੀ ਤਿਆਰ ਕਰਨ ਲਈ ਸੰਘਰਸ਼ੀਲ ਜਥੇਬੰਦੀਆਂ ਦੀ ਇੱਕ ਇੱਕਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ 26 ਜੁਲਾਈ ਨੂੰ ਬੁਲਾਈ ਗਈ ਹੈ।

ਭਾਈ ਦਿਲਾਵਰ ਸਿੰਘ ਦਾ 23ਵਾਂ ਸ਼ਹੀਦੀ ਦਿਹਾੜਾ ਖਾਲਸਈ ਜਾਹੋ ਜਲਾਲ ਨਾਲ ਮਨਾਇਆ ਗਿਆ

ਵੀਹਵੀਂ ਸਦੀ ਦੇ ਅਖੀਰਲੇ ਦਹਾਕੇ ਦੌਰਾਨ ਸਿੱਖ ਜੁਆਨੀ ਦਾ ਘਾਣ ਕਰਨ ਵਾਲੇ ਪੰਜਾਬ ਦੇ ਮੱੁਖ ਮੰਤਰੀ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਬਣਕੇ ਸੋਧਾ ਲਾਉਂਦਿਆਂ ਅਦੱੁਤੀ ਸ਼ਹਾਦਤ ਪਾਣ ਵਾਲੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ 23ਵਾਂ ਸ਼ਹੀਦੀ ਦਿਹਾੜਾ ਅੱਜ ਇਥੇ ਖਾਲਸਈ ਜਾਹੋ ਜਲਾਲ ਨਾਲ ਮਨਾਇਆ ਗਿਆ।

ਸਿੱਖਾਂ ਅਤੇ ਕਸ਼ਮੀਰੀਆਂ ਨੇ ਸਵੈ-ਨਿਰਣੇ ਦੇ ਹੱਕ ਲੈਣ ਲਈ ਸਾਂਝਾਂ ਸੰਘਰਸ਼ ਕਰਨ ਦਾ ਅਹਿਦ ਲਿਆ:ਦਲ ਖਾਲਸਾ

ਭਾਰਤੀ ਹਕੂਮਤ ਵੱਲੋਂ ਸਵੈ-ਨਿਰਣੈ ਦੇ ਅਧਿਕਾਰ ਪ੍ਰਤੀ ਅਪਣਾਏ ਗਏ ਨਾਂਹ ਪੱਖੀ ਰਵੱਈਏ ਨੂੰ ਚੁਣੌਤੀ ਦਿੰਦੇ ਹੋਏ ਦਲ ਖਾਲਸਾ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਾ ਹੋਇਆ ਅੰਤਰਰਾਸ਼ਟਰੀ ਭਾਈਚਾਰੇ ਨੂੰ, ਸੰਯੁਕਤ ਰਾਸ਼ਟਰ ਵੱਲੋਂ ਪ੍ਰਵਾਨਤ ਸਭਾਵਾਂ ਨੂੰ ਅਤੇ ਹੋਰ ਭਾਰਤ ਅਧੀਨ ਰਹਿ ਰਹੀਆਂ ਨਸਲੀ ਕੌਮਾਂ ਨੂੰ ਅਪੀਲ ਕਰਦਾ ਹੈ ਕਿ ਉਹ ਸੰਯੁਕਤ ਰਾਸ਼ਟਰ ਵੱਲੋਂ ਦਿੱਤੇ ਗਏ ਸਵੈ ਨਿਰਣੇ ਦੇ ਅਧਿਕਾਰ ਨੂੰ ਪ੍ਰਾਪਤ ਕਰਨ ਲਈ ਇਕੱਠੇ ਹੋਣ ਜਿਸ ਤੋਂ ਭਾਰਤ ਪੂਰੇ ਤਰਾਂ ਨਾਲ ਇਨਕਾਰੀ ਹੈ।

15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਸੱਦਾ: ਦਲ ਖਾਲਸਾ

ਦਲ ਖਾਲਸਾ ਨੇ ਸਿੱਖਾਂ ਦੀ ਸਵੈ-ਰਾਜ ਦੀ ਇਤਿਹਾਸਕ ਇੱਛਾ ਅਤੇ ਸਵੈ-ਨਿਰਣੈ ਦੇ ਹੱਕ ਦੀ ਮੰਗ ਨੂੰ ਮੁੜ ਦੁਹਰਾਉਦਿਆਂ ਭਾਰਤੀ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਸੱਦਾ ਦਿੱਤਾ। ਜਥੇਬੰਦੀ ਨੇ ਕਿਹਾ ਕਿ 15 ਅਗਸਤ 1947 ਨੂੰ ਮਿਲੀ ਆਜ਼ਾਦੀ ਦਾ ਨਿੱਘ ਸਿੱਖਾਂ ਨੂੰ ਨਹੀਂ ਮਿਿਲਆ ਅਤੇ ਉਹ ਭਾਰਤੀ ਲੀਡਰਸ਼ਿਪ ਦੇ ਝਾਂਸੇ ਵਿੱਚ ਆਕੇ ਇੱਕ ਗੁਲਾਮੀ ਤੋਂ ਬਾਅਦ ਦੂਜੀ ਗੁਲਾਮੀ ਵਿੱਚ ਫੱਸ ਗਏ ਹਨ। ਉਹਨਾਂ ਅਦਾਲਤਾਂ ਅਤੇ ਸਰਕਾਰਾਂ ਵਲੋਂ ‘ਜਨ ਗਨ ਮਨ’ ਥੋਪੇ ਜਾਣ ਨੂੰ ਨਕਾਰਦਿਆਂ ਕਿਹਾ ਕਿ ਜਬਰੀ ਥੋਪਿਆ ਜਾ ਰਿਹਾ ਫਰਜੀ ਰਾਸ਼ਟਰਵਾਦ ਸਾਨੂੰ ਪ੍ਰਵਾਨ ਨਹੀਂ ਹੈ।

ਕੈਟ ਤੰਤਰ ਤੇ ਪੁਲਸੀਆਂ ਕੋਲ ਨਜਾਇਜ਼ ਹਥਆਿਰਾਂ ਦੇ ਜਖੀਰਆਿਂ ਦੀ ਜਾਂਚ ਲਈ ਹਾਈਕੋਰਟ ਅਦਾਲਤੀ ਕਮਸ਼ਿਨ ਬਣਾਏ: ਦਲ ਖਾਲਸਾ

ਦਲ ਖਾਲਸਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇਕ ਨਿਆਇਕ ਕਮਿਸ਼ਨ ਬਣਾਉਣ ਦੀ ਅਪੀਲ ਕੀਤੀ ਤਾਂ ਕਿ ਪੁਲਿਸ ਵਲੋਂ ਖਾੜਕੂਵਾਦ ਵਿਰੁੱਧ ਲੜ੍ਹਨ ਦੇ ਨਾਂ ਹੇਠ ਖੜੇ ਕੀਤੇ ‘ਕੈਟ-ਤੰਤਰ’ ਦੀ ਜਾਂਚ ਹੋ ਸਕੇ ਅਤੇ ਨਾਲ ਹੀ ਉਹਨਾਂ ਪੁਲਿਸ ਅਫਸਰਾਂ ਦਾ ਪਤਾ ਲਗਾਇਆ ਜਾਵੇ ਜਿਹਨਾਂ ਨੇ ਨਜ਼ਾਇਜ ਹਥਿਆਰਾਂ ਦਾ ਜਖੀਰਾ ਆਪਣੇ ਕੋਲ ਸਾਂਭ ਕੇ ਰਖਿਆ ਹੋਇਆ ਹੈ।