ਖਡੂਰ ਸਾਹਿਬ ਦੀ ਉੱਪ ਚੋਣ ਲਈ ਅਜ਼ਾਦ ਉਮੀਦਵਾਰ ਵਜੋਂ ਭਾਈ ਬਲਦੀਪ ਦੇ ਕਾਗਜ਼ ਰੱਦ ਹੋਣ ‘ਤੇ ਅੰਮਿ੍ਤਸਰ ਵਿਖੇ ਪੱਤਰਕਾਰ ਮਿਲਣੀ ਦੌਰਾਨ ਭਾਈ ਬਲਦੀਪ ਸਿੰਘ ਨੇ ਇਸ ਸਬੰਧੀ ਬਾਦਲ ਸਰਕਾਰ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਪ੍ਰਜ਼ਾਈਡਿੰਗ ਅਫ਼ਸਰ ਵੱਲੋਂ ਉਨ੍ਹਾਂ ਦੇ ਨਾਮਜ਼ਦਗੀ ਕਾਗਜ਼ ਪੰਜਾਬ ਦੀ ਨਾਗਰਿਕਤਾ ਨਾ ਹੋਣ ਕਰਕੇ ਰੱਦ ਕੀਤੇ ਗਏ ['...]
ਮੀਡੀਆ ਤੋਂ ਪ੍ਰਾਪਤ ਜਾਣਾਕਰੀ ਅਨੁਸਾਰ ਪੰਜਾਬ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਲਈ ਅਜ਼ਾਦ ਉਮੀਦਵਾਰ ਵਜੋਂ ਚੋਣ ਲ਼ੜ ਰਹੇ ਭਾਈ ਬਲਦੀਪ ਸਿੰਘ ਦੇ ਕਾਗਜ਼ ਰੱਦ ਹੋ ਗਏ ਹਨ।
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਹੋ ਰਹੀ ਜ਼ਿਮਨੀ ਚੋਣ ਲਈ ਅੱਜ ਬਾਦਲ ਦਲ ਦੇ ਉਮੀਦਵਾਰ ਵਜੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਪਣੇ ਨਾਮਜ਼ਦਗੀ ਕਾਗਜ਼ ਸਥਾਨਕ ਐਸ.ਡੀ.ਐਮ. ਰਵਿੰਦਰ ਸਿੰਘ ਕੋਲ ਦਾਖਲ ਕੀਤੇ। ਇਸ ਮੌਕੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਸੰਸਦ ਮੈਂਬਰ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਜੀਤ ਸਿੰਘ ਕੋਹਾੜ, ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਵਿਧਾਇਕ ਮਨਜੀਤ ਸਿੰਘ ਮੰਨਾ, ਵਿਧਾਇਕ ਹਰਮੀਤ ਸਿੰਘ ਸੰਧੂ, ਵਿਧਾਇਕ ਵਿਰਸਾ ਸਿੰਘ ਵਲਟੋਹਾ ਆਦਿ ਮੌਜੂਦ ਸਨ।
ਚੋਣ ਕਮਿਸ਼ਨ ਨੇ ਖਡੂਰ ਸਾਹਿਬ ਦੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਪੰਜਾਬ ਦੇ ਸਿਆਲੂ ਦਿਨਾਂ ਦੇ ਪਹਿਲਾਂ ਤੋਂ ਹੀ ਗਰਮ ਸਿਆਸੀ ਮਾਹੌਲ ਵਿੱਚ ਹੋਰ ਗਰਮਾਹਟ ਆ ਗਈ ਹੈ। ਆਮ ਹਾਲਤਾਂ ਵਿੱਚ ਜੇ ਮੁੱਖ ਚੋਣਾਂ ਵਿੱਚ ਅੱਧ ਤੋਂ ਵੱਧ ਸਮਾਂ ਰਹਿੰਦਾ ਹੋਵੇ ਤਾਂ ਜ਼ਿਮਨੀ ਚੋਣ ਮਹਿਜ਼ ਰਸਮੀ ਸੰਵਿਧਾਨਕ ਕਾਰਵਾਈ ਹੀ ਹੁੰਦੀ ਹੈ। ਅਜਿਹੀ ਜ਼ਿਮਨੀ ਚੋਣ ਵਿੱਚ ਆਮ ਕਰਕੇ ਹਾਕਮ ਧਿਰ ਹੀ ਜਿੱਤ ਪ੍ਰਾਪਤ ਕਰਦੀ ਹੈ।
ਪੰਜਾਬ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਲਈ ਪੰਜਾਬ ਦੀ ਸੱਤਾਧਾਰੀ ਧਿਰ ਬਾਦਲ ਦਲ ਨੇ ਆਪਣੇ ਉਮੀਦਵਾਰ ਦਾ ਅੱਜ ਐਲਾਨ ਕਰ ਦਿੱਤਾ ਹੈ।