ਪੰਜਾਬ ਪੁਲਿਸ ਦੇ ਮੁਖੀ ਨੇ ਮੰਗ ਕੀਤੀ ਹੈ ਕਿ ਪੁਲਿਸ ਅਧਿਕਾਰੀਆਂ ਖਿਲਾਫ ਅੱਤਵਾਦ ਦੇ ਦੌਰਾਨ ਕਤਲ, ਅਗਵਾ, ਤਸ਼ੱਦਦ, ਪੈਸੇ ਵਸੂਲਣ, ਸਬੂਤੀ ਦਸਤਾਵੇਜਾਂ ਨੂੰ ਬਦਲਣ ਅਤੇ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਲਾਵਾਰਿਸ ਕਰਾਰ ਦੇਕੇ ਸਾੜਨ ਦੇ ਦੋਸ਼ਾਂ ਤਹਿਤ ਚਲ ਰਹੇ ਕੇਸ ਹਮਦਰਦੀ ਵਜੋਂ ਵਾਪਿਸ ਲੈ ਲਏ ਜਾਣ ਦੇ ਦਿੱਤੇ ਬਿਆਨ ਤੇ ਟਿਪਣੀ ਕਰਦਿਆਂ ਪੰਜਾਬ ਡਾਕੂਮੈਨਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ, ਪੰਜਾਬ ਹਿਊਮਨ ਰਾਈਟਸ ਆਰਗੇਨਾਈਜੇਸ਼ਨ, ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਕਮੇਟੀ ਫਾਰ ਕੋਆਰਡੀਨੇਸ਼ਨ ਆਨ ਡਿਸਅਪੀਅਰੈਂਸਜ਼ ਇਨ ਪੰਜਾਬ ਨੇ ਕਿਹਾ ਹੈ ਕਿ ਅਜੇਹੇ ਅਦਾਲਤੀ ਮਾਮਲਿਆਂ ਵਿੱਚ ਸਰਕਾਰ ਦਖਲ ਨਹੀ ਦੇ ਸਕਦੀ।
ਚੰਡੀਗੜ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਸਹਿਯੋਗੀ ਜੱਥੇਬੰਦੀਆਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਤੋਂ ਪਹਿਲਾ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੀ ਦਰਬਾਰ ਸਾਹਿਬ ‘ਤੇ ...
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ ਅਤੇ ਬੁਲਾਰੇ ਸਤਵਿੰਦਰ ਸਿੰਘ ਪਲਾਸੌਰ ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਕੰਨੜ ਦੀ ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਪਿੱਛੇ ਆਰ.ਐਸ.ਐਸ. ਦਾ ਹੱਥ ਹੈ। ਆਰ.ਐਸ.ਐਸ. ਪੱਤਰਕਾਰ ਗੌਰੀ ਲੰਕੇਸ਼ ਵੱਲੋਂ ਕੀਤੀ ਜਾ ਰਹੀ ਜਾਤ-ਪਾਤ ਅਤੇ ਹਿੰਦੂਤਵ ਦੀ ਵਿਰੋਧਤਾ ਬਰਦਾਸ਼ਤ ਨਹੀ ਕਰ ਸਕੀ।