ਪੰਜਾਬ ਅੰਦਰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਪ੍ਰਤੀ ਆਪਣਾ ਸਟੈਂਡ ਅਤੇ ਨੀਤੀ ਸਪਸ਼ਟ ਕਰਦਿਆਂ ਦਲ ਖ਼ਾਲਸਾ ਨੇ ਐਲਾਨ ਕੀਤਾ ਕਿ ਉਹਨਾਂ ਦੀ ਜਥੇਬੰਦੀ ਵਲੋਂ ਭਾਰਤੀ ਨਿਜ਼ਾਮ ਹੇਠ ਹੋ ਰਹੀਆਂ ਚੋਣਾਂ ਦਾ ਬਾਈਕਾਟ ਕੀਤਾ ਜਾਵੇਗਾ।
ਖਾਲਿਸਤਾਨ ਦੀ ਅਜ਼ਾਦੀ ਲਈ ਚੱਲੀ ਖਾੜਕੂ ਲਹਿਰ ਦੌਰਾਨ ਇੰਟਰਨੈਸ਼ਨ ਸਿੱਖ ਯੂਥ ਫੈਡਰੇਸ਼ਨ ਦੀ ਅਗਵਾਈ ਕਰਨ ਵਾਲੇ ਆਗੂ ਭਾਈ ਲਖਬੀਰ ਸਿੰਘ ਰੋਡੇ ਲੰਘੀ 2 ਨਵੰਬਰ ਨੂੰ ਪਾਕਿਸਤਾਨ ਵਿਚ ਗੁਪਤਵਾਸ ਦੌਰਾਨ ਚਲਾਣਾ ਕਰ ਰਹੇ।
ਸਿੱਖ ਸੰਗਤਾਂ ਤੇ ਵੱਖ-ਵੱਖ ਜਥਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦਾਂ ਨਮਿਤ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਸੰਗਤ ਪੂਰੀ ਭਾਵਨਾ ਅਤੇ ਸ਼ਰਧਾ ਨਾਲ ਸਮਾਗਮ ਵਿਚ ਸ਼ਾਮਿਲ ਹੋਈ ਸੀ।
ਜਦੋਂ ਵੱਡੇ ਸੰਘਰਸ਼ ਲੜੇ ਜਾਂਦੇ ਹਨ ਤਾਂ ਉਹ ਆਪਣੇ ਪੂਰਨ ਜਲੌਅ ਦੇ ਸਮੇਂ ਕਈ ਛੋਟੀਆਂ ਸ਼ਖ਼ਸੀਅਤਾਂ, ਆਮ ਵਰਤਾਰਿਆਂ ਅਤੇ ਮਾਮੂਲੀ ਘਟਨਾਵਾਂ ਨੂੰ ਵੀ ਆਪਣੀ ਬੁੱਕਲ 'ਚ ਲੈਕੇ ਉਨ੍ਹਾਂ ਦੀ ਹਸਤੀ ਨੂੰ ਵੱਡਾ ਕਰ ਦਿੰਦੇ ਹਨ। ਇਹ ਉਨ੍ਹਾਂ ਸੰਘਰਸ਼ਾਂ ਦੇ ਉੱਚੇ ਆਦਰਸ਼, ਉਨ੍ਹਾਂ ਵਿੱਚ ਚੱਲ ਰਹੀ ਸੁੱਚੀ ਅਰਦਾਸ ਅਤੇ ਅਕਾਲ ਪੁਰਖ ਦੀ ਕਿਰਪਾ ਨਾਲ ਚਲ ਰਹੇ ਸ਼ਰੀਰਾਂ ਅਤੇ ਵਿਚਾਰਾਂ ਦੀ ਬਦੌਲਤ ਹੁੰਦਾ ਹੈ।
ਬੀਤੇ ਦਿਨੀਂ ੨੯ ਅਪ੍ਰੈਲ ਨੂੰ ਖਾਲਿਸਤਾਨ ਐਲਾਨਨਾਮੇ ਦੀ ਵਰ੍ਹੇਗੰਢ ਉੱਤੇ ਸਿੱਖ ਜਥੇਬੰਦੀ ਦਲ ਖਾਲਸਾ ਦੇ ਸਿੰਘਾਂ ਅਤੇ ਹੋਰਨਾਂ ਪੰਥ ਸੇਵਕਾਂ ਸਖਸ਼ੀਅਤਾਂ, ਸ਼ਹੀਦਾਂ ਦੇ ਪਰਿਵਾਰਾਂ, ਪੰਥ ਦਰਦੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹਾਜ਼ਰੀ ਭਰੀ।
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਲਈ ਪ੍ਰਤੀਬੱਧ ਹਨ।
ਅੱਜ 29 ਅਪ੍ਰੈਲ ਨੂੰ ਖਾਲਿਸਤਾਨ ਐਲਾਨ ਦਿਵਸ ਉੱਤੇ ਭਾਈ ਦਲਜੀਤ ਸਿੰਘ ਇਕ ਬਿਆਨ ਜਾਰੀ ਕੀਤਾ ਗਿਆ ਹੈ।
੨੯ ਅਪ੍ਰੈਲ ਇਕ ਤਵਾਰੀਖੀ ਦਿਹਾੜਾ ਹੈ। ਇਸ ਦਿਨ ਖਾਲਸਾ ਪੰਥ ਨੇ ਸਰਬੱਤ ਦੇ ਭਲੇ ਅਤੇ ਆਪਣੀ ਨਿਆਰੀ ਤੇ ਸੁਤੰਤਰ ਹੋਂਦ ਹਸਤੀ ਨੂੰ ਬੁਲੰਦ ਰੱਖਣ ਲਈ ਪਿਛਲੀਆਂ ਪੰਜ ਸਦੀ ਤੋਂ ਚਲ ਰਹੇ ਸੰਘਰਸ਼ ਦਾ ਇਕ ਨਵਾਂ ਮੀਲ-ਪੱਥਰ ਗੱਡਿਆ ਸੀ।
ਕਨੇਡਾ ਦੇ ਸ਼ਹਿਰ ਸਰੀ ਵਿੱਚ ਵਿਚਾਰ, ਵਿਦਿਆ, ਰਣਨੀਤੀ, ਅਤੇ ਵਿਰਸੇ ਦੀ ਸੰਭਾਲ ਲਈ ਉੱਦਮ ਕਰਨ ਹਿੱਤ ਨੌਜਵਾਨ ਵਿਚਾਰਕਾਂ ਵੱਲੋਂ “ਖਾਲਿਸਤਾਨ ਕੇਂਦਰ” ਸਥਾਪਿਤ ਕੀਤਾ ਗਿਆ ਹੈ।
ਕਨੇਡਾ ਦੇ ‘ਮੈਕਡੌਨਲਡ-ਲੌਰੀਅਰ ਇੰਸਟੀਚਿਊਟ’ ਨਾਮੀ ਅਦਾਰੇ ਵੱਲੋਂ ਸਾਬਕਾ ਪੱਤਰਕਾਰ ਟੈਰੀ ਮਿਲਵਸਕੀ ਦਾ ਇੱਕ ਪਰਚਾ ਬੀਤੇ ਦਿਨੀਂ ਛਾਪਿਆ ਗਿਆ ਜਿਸ ਵਿੱਚ ਇਹ ਦਾਅਵੇ ਕੀਤੇ ਗਏ ਸਨ ਕਿ ‘ਖਾਲਿਸਤਾਨ’ ਪਾਕਿਸਤਾਨ ਦੀ ਇੱਕ ਮੁਹਿੰਮ ਹੈ ਅਤੇ ਸਿੱਖਾਂ ਵਿੱਚ ਖਾਲਿਸਤਾਨ ਦੇ ਵਿਚਾਰ ਦਾ ਅਧਾਰ ਨਹੀਂ ਹੈ। ਇਸ ਪਰਚੇ ਨੂੰ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਵੱਲੋਂ ਨਿਰਅਧਾਰ ਤੇ ਪੱਖਪਾਤੀ ਦੱਸਦਿਆਂ ਮੂਲੋਂ ਹੀ ਨਕਾਰ ਦਿੱਤਾ ਗਿਆ ਹੈ।
Next Page »