ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਸਰਕਾਰੀ ਖ਼ਬਰ ਏਜੰਸੀ ਪੀਟੀਆਈ (ਪ੍ਰੈਸ ਟਰੱਸਟ ਆਫ ਇੰਡੀਆ) ਨੂੰ ਦੱਸਿਆ ਕਿ ਭ੍ਰਿਸ਼ਟਾਚਾਰ ਅਤੇ ਕਈ ਹੋਰਨਾਂ ਕੇਸਾਂ ਵਿੱਚ ਸ਼ਮੂਲੀਅਤ ਕਾਰਨ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਗੁਰਮੀਤ ਪਿੰਕੀ ਸਣੇ ਤਿੰਨ ਪੁਲਿਸ ਮੁਲਾਜ਼ਮਾਂ ਦੇ "ਬਹਾਦਰੀ ਮੈਡਲ" ਵਾਪਸ ਲੈ ਲਏ ਗਏ ਹਨ। ਇਨ੍ਹਾਂ ਮੁਲਾਜ਼ਮਾਂ ਵਿੱਚ ਮੱਧ ਪ੍ਰਦੇਸ਼ ਦੇ ਏਸੀਪੀ ਧਰਮਿੰਦਰ ਚੌਧਰੀ ਅਤੇ ਝਾਰਖੰਡ ਦੇ ਸਬ ਇੰਸਪੈਕਟਰ ਲਲਿਤ ਕੁਮਾਰ ਵੀ ਸ਼ਾਮਲ ਹਨ।
ਭਾਈ ਹਰਨੇਕ ਸਿੰਘ ਭੱਪ ਪੁੱਤਰ ਸ. ਤਾਰਾ ਸਿੰਘ ਪਿੰਡ ਬੁਟਾਰੀ, ਥਾਣਾ ਡੇਹਲੋਂ ਜ਼ਿਲ੍ਹਾ ਲੁਧਿਆਣਾ ਨੂੰ ਅੱਜ (5 ਅਕਤੂਬਰ, 2017) ਜੈਪੁਰ ਦੀ ਇਕ ਅਦਾਲਤ ਨੇ ਕਾਂਗਰਸੀ ਆਗੂ ਰਾਮਨਿਵਾਸ ਮਿਰਧਾ ਦੇ ਪੁੱਤਰ ਰਾਜੇਂਦਰ ਮਿਰਧਾ ਨੂੰ ਅਗਵਾ ਕਰਨ ਦੇ 22 ਸਾਲ ਪੁਰਾਣੇ ਕੇਸ 'ਚ ਦੋਸ਼ੀ ਕਰਾਰ ਦਿੱਤਾ ਹੈ।
ਲੁਧਿਆਣਾ ਪੁਲਿਸ ਵਲੋਂ ਸੁਭਾਸ਼ ਨਗਰ ਦੀ ਚੰਦਰ ਕਲੋਨੀ ਤੋਂ ਗ੍ਰਿਫਤਾਰ ਸਿੱਖ ਨੌਜਵਾਨ ਕੁਲਦੀਪ ਸਿੰਘ ਰਿੰਪੀ ਦੇ ਗਵਾਂਢੀ ਦੋ ਦਿਨ ਬਾਅਦ ਵੀ ਸਦਮੇ 'ਚ ਹਨ। ਹਾਲਾਂਕਿ ਕੁਲਦੀਪ ਸਿੰਘ ਰਿੰਪੀ ਦੇ ਘਰ ਦੇ ਬਾਕੀ ਮੈਂਬਰ ਘਰ ਨੂੰ ਤਾਲਾ ਲਾ ਕੇ ਕਿਤੇ ਚਲੇ ਗਏ ਹਨ। ਗਵਾਂਢੀ ਦੱਸਦੇ ਹਨ ਕਿ ਕੁਲਦੀਪ ਭਲਾ ਬੰਦਾ ਹੈ ਅਤੇ ਉਸਦਾ ਕਦੇ ਕਿਸੇ ਨਾਲ ਝਗੜਾ ਨਹੀਂ ਹੋਇਆ।
ਅਜ਼ਾਦੀ ਦੇ ਮੌਲਿਕ ਅਧਿਕਾਰ ਦੀ ਬਹਾਲੀ ਲਈ ਆਪਣੀ ਵਚਨਬੱਧਤਾ ਦੁਹਰਾਉਦਿਆਂ, ਦਲ ਖਾਲਸਾ ਨੇ ਭਾਰਤੀ ਆਗੂਆਂ ਉੱਤੇ ਉਹਨਾਂ ਸਾਰੇ ਲਿਖਤੀ ਅਤੇ ਜ਼ਬਾਨੀ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਇਆ ਜੋ ਉਹਨਾਂ ਵੰਡ ਮੌਕੇ ਸਿੱਖਾਂ ਨੂੰ ਭਾਰਤੀ ਯੂਨੀਅਨ ਵਿੱਚ ਸ਼ਾਮਿਲ ਕਰਨ ਲਈ ਸਿੱਖ ਲੀਡਰਸ਼ਿਪ ਨਾਲ ਕੀਤੇ ਸਨ।
ਯੂਕੇ ਦੇ ਗੁਰਦੁਆਰੇ ਸ੍ਰੀ ਗੁਰੂ ਨਾਨਕ ਦੇਵ ਵਿੱਚ ਵੱਖ-ਵੱਖ ਮੁਲਕਾਂ ਦੇ ਸਿੱਖ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਵਿਸ਼ਵ ਪੱਧਰੀ ਸਿੱਖ ਜਥੇਬੰਦੀ ‘ਵਰਲਡ ਸਿੱਖ ਪਾਰਲੀਮੈਂਟ’ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ 15 ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ ਹੈ, ਜਿਸ ਦਾ ਮੁੱਖ ਉਦੇਸ਼ ਸਿੱਖ ਕੌਮ ਵਾਸਤੇ ‘ਆਜ਼ਾਦ ਘਰ’ ਦੀ ਪ੍ਰਾਪਤੀ ਹੋਵੇਗਾ।
ਅਕਾਲ ਤਖਤ ਸਾਹਿਬ ਦੀ ਆਨ-ਸ਼ਾਨ, ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਪਾਉਣ ਵਾਲੇ ਭਾਈ ਸੁਖਦੇਵ ਸਿੰਘ ਬੱਬਰ ਦੀ 25ਵੀਂ ਬਰਸੀ ਅੱਜ (13 ਅਗਸਤ) ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਵਿਖੇ ਮਨਾਈ ਗਈ। ਦੇਸ਼-ਵਿਦੇਸ਼ ਦੀਆਂ ਪੰਥਕ ਜਥੇਬੰਦੀਆਂ ਅਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਏ ਸ਼ਹੀਦੀ ਦਿਹਾੜੇ ਮੌਕੇ ਬੁਲਾਰਿਆਂ ਨੇ ਜਿਥੇ ਭਾਈ ਸੁਖਦੇਵ ਸਿੰਘ ਬੱਬਰ ਵਲੋਂ ਸਿੱਖ ਸੰਗਰਸ਼ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਉਥੇ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਅਹਿਦ ਵੀ ਦੁਹਰਾਇਆ।
ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਸਿੱਖ ਹੱਕਾਂ ਲਈ ਗੱਲ ਕਰਨ ਵਾਲੀ ਅਮਰੀਕਾ ਆਧਾਰਤ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਤੇ 4 ਹੋਰਾਂ 'ਤੇ 'ਦੇਸ਼ਧ੍ਰੋਹ' ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਦੀ ਕੈਨੇਡਾ ਫੇਰੀ ਨੂੰ ਰੁਕਵਾਉਣ ਲਈ ਸਿੱਖਸ ਫਾਰ ਜਸਟਿਸ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਸਿੱਖਸ ਫਾਰ ਜਸਟਿਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮਨੁੱਖੀ ਹੱਕਾਂ ਦੇ ਘਾਣ 'ਚ ਭੂਮਿਕਾ ਨਿਭਾਉਣ ਦਾ ਮੁਕੱਦਮਾ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ।
ਕੈਪਟਨ ਸਰਕਾਰ ਦੇ 80 ਦਿਨਾਂ ਰਾਜ ਦੌਰਾਨ 22 ਸਿੱਖ ਨੌਜਵਾਨਾਂ ਨੂੰ "ਅੱਤਵਾਦੀ" ਦੱਸਕੇ ਗ੍ਰਿਫਤਾਰ ਕਰਨ ਬਾਰੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਸਰਕਾਰ ਇਨ੍ਹਾਂ ਲੋਕਾਂ ਨਾਲ ਸਖਤੀ ਨਾਲ ਪੇਸ਼ ਆਵੇਗੀ।
3 ਜੂਨ 1984 ਨੂੰ ਸਵੇਰੇ ਫੌਜ ਦੇ ਮੇਜਰ ਜਨਰਲ ਕੁਲਦੀਪ ਸਿੰਘ ਬਰਾੜ ਨੇ ਬੀ.ਐਸ.ਐਫ. ਦੇ ਡੀ.ਆਈ.ਜੀ. ਸ. ਗੁਰਦਿਆਲ ਸਿੰਘ ਪੰਧੇਰ ਨੂੰ ਵੱਡੇ ਫੌਜੀ ਅਤੇ ਸਿਵਲ ਅਫਸਰਾਂ ਮੀਟਿੰਗ ਵਿੱਚ ਹੁਕਮ ਕੀਤਾ ਕਿ ਉਹ ਉੱਚੀਆਂ ਇਮਾਰਤਾਂ ਤੋਂ ਦਰਬਾਰ ਸਾਹਿਬ ਵੱਲ ਨੂੰ ਫਾਇਰਿੰਗ ਸ਼ੁਰੂ ਕਰਾਵੇ ਪਰ ਸ. ਪੰਧੇਰ ਨੇ ਅਜਿਹੀ ਕਾਰਵਾਈ 'ਤੇ ਹੈਰਾਨੀ ਜ਼ਾਹਿਰ ਕਰਦਿਆਂ ਆਮ ਲੋਕਾਂ 'ਤੇ ਗੋਲੀ ਚਲਾਉਣ ਨੂੰ ਮਾੜੀ ਗੱਲ ਕਿਹਾ।
ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਦੇ ਭੋਗ 'ਤੇ ਜਾਣ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਮਰਿੰਦਰ ਦੀ ਹਾਜ਼ਰੀ ਨੂੰ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਵੱਜੋਂ ਬਰਾਬਰ ਦੱਸਿਆ ਹੈ। ਮੀਡੀਆ ਨੂੰ ਜਾਰੀ ਆਪਣੇ ਬਿਆਨ ’ਚ ਜੀ.ਕੇ. ਨੇ ਕਿਹਾ ਕਿ ਅਮਰਿੰਦਰ ਨੇ ਗਿੱਲ ਦੇ ਭੋਗ ’ਤੇ ਜਾ ਕੇ ਗਿੱਲ ਵੱਲੋਂ ਸਿੱਖ ਨੌਜਵਾਨਾਂ ਦੇ ਕਤਲੇਆਮ ਨੂੰ ਸਰਕਾਰੀ ਮਾਨਤਾ ਦੇ ਦਿੱਤੀ ਹੈ।
Next Page »