ਖਾਲਸਾ ਏਡ ਵੱਲੋਂ ਪਟਿਆਲਾ ਵਿਖੇ ਖੁੱਲ੍ਹੇਗਾ ਸਿਹਤ ਕੇਂਦਰ
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਾਂਝੇ ਤੌਰ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੰਡੀਆ ਦੀ ਜਾਂਚ ਏਜੰਸੀ ਐਨ.ਆਈ.ਏ. ਵੱਲੋਂ ਸਿੱਖ ਸੰਸਥਾਵਾਂ, ਜਿਹਨਾਂ ਵਿਚ ਖਾਲਸਾ ਏਡ ਪ੍ਰਮੁੱਖ ਹੈ, ਅਤੇ ਵਿਦੇਸ਼ਾਂ ਵਿਚਲੀਆਂ ਸਿੱਖ ਜਥੇਬੰਦੀਆਂ ਆਗੂਆਂ ਦੇ ਘਰਾਂ ਉੱਤੇ ਕੀਤੀ ਗਈ ਛਾਪੇਮਾਰੀ ਸਿੱਖਾਂ ਦੀ ਸਾਖ ਅਤੇ ਸਮਰੱਥਾ ਨੂੰ ਢਾਹ ਲਾਉਣ ਦਾ ਯਤਨ ਹੈ।
ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖ਼ੀ ਲਈ ਜਾਨ ਕੁਰਬਾਨ ਕਰਨ ਵਾਲੇ ਸਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ਸਬੰਧੀ ਸਿੱਖ ਵਿਦਵਾਨ ਅਜਮੇਰ ਸਿੰਘ ਵਲੋਂ ਲ਼ਿਖੀ ਕਿਤਾਬ "ਸ਼ਹੀਦ ਜਸਵੰਤ ਸਿੰਘ ਖਾਲੜਾ ਸੋਚ ਸੰਘਰਸ਼ ਤੇ ਸ਼ਹਾਦਤ" ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਨੂੰ ਕੀਤੇ ਸਮਾਗਮ ਦੌਰਾਨ ਰਿਲੀਜ਼ ਕੀਤੀ।
ਆਸਟਰੇਲੀਆ ਦੇ ਵੱਖ ਵੱਖ ਸੂਬਿਆਂ 'ਚ ਕਰੋਨਾਵਾਇਰਸ ਕਾਰਨ ਤੰਗੀਆਂ 'ਚੋਂ ਗੁਜ਼ਰ ਰਹੇ ਲੋਕਾਂ ਦੀ ‘ਖਾਲਸਾ ਏਡ’ ਵੱਲੋਂ ਮਦਦ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸ਼ਹਿਰ 'ਚ ਸੰਸਥਾ ਨੇ ਤਿੰਨ ਵਿਤਰਣ ਕੇਂਦਰ ਅਲੱਗ-ਅਲੱਗ ਹਿੱਸਿਆਂ 'ਚ ਸਥਾਪਿਤ ਕੀਤੇ ਹਨ ਜਿੱਥੋਂ ਜ਼ਰੂਰੀ ਸਮੱਗਰੀ ਲੋੜਵੰਦਾਂ ਦੇ ਘਰਾਂ ਤੱਕ ਪਹੁੰਚਦੀ ਕੀਤੀ ਜਾ ਰਹੀ ਹੈ।
ਕੌਮਾਂਤਰੀ ਪ੍ਰਸਿੱਧੀ ਵਾਲੀ ਮਨੁੱਖੀ ਅਧਾਰ 'ਤੇ ਮਦਦ ਕਰਨ ਵਾਲੀ ਸਿੱਖ ਜਥੇਬੰਦੀ "ਖਾਲਸਾ ਏਡ" ਦੇ ਸੰਚਾਲਕ ਸ. ਰਵੀ ਸਿੰਘ ਨੇ ਇਕ ਭਾਰਤੀ ਪੁਰਸਕਾਰ ਦੀ ਨਾਮਜਦਗੀ ਤੋਂ ਮਨ੍ਹਾਂ ਕਰ ਦਿੱਤਾ ਹੈ।
ਭਾਰਤੀ ਉਪਮਹਾਂਦੀਪ 'ਚ ਪ੍ਰਮੁੱਖ ਚੈਨਲਾਂ ਵਿਚੋਂ ਇਕ ਐਨਡੀਟੀਵੀ ਨੇ ਖ਼ਾਲਸਾ ਏਡ ਵਲੋਂ ਮਨੁੱਖਤਾ ਪੱਖੀ ਕੰਮਾਂ ਦੀ ਚਰਚਾ ਆਪਣੇ ਪ੍ਰਾਈਮ ਟਾਈਮ ਪ੍ਰੋਗਰਾਮ 'ਚ ਕੀਤੀ। 26 ਸਤੰਬਰ ਨੂੰ ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਨੇ "ਮਨੁੱਖਤਾ ਦੀ ਮਿਸਾਲ ਹੈ ਖ਼ਾਲਸਾ ਏਡ" ਪ੍ਰੋਗਰਾਮ ਪੇਸ਼ ਕੀਤਾ।
ਮੀਆਂ ਮਾਰ ਅੰਦਰ ਰੋਹਿੰਗੀਆਂ ਮੁਸਲਮਾਨਾਂ ਦੀ ਕੀਤੀ ਜਾ ਰਹੀ ਕੁੱਲ ਨਾਸ਼ ਨੇ ਇੱਕ ਵਾਰ ਫਿਰ 1947, 1984, 2002 ਚੇਤੇ ਕਰਾ ਦਿੱਤੇ ਹਨ। ਲੱਗਭੱਗ 4 ਲੱਖ 21 ਹਜਾਰ ਲੋਕ ਹਿਜਰਤ ਕਰਕੇ ਬੰਗਲਾਦੇਸ਼ ਪਹੁੰਚ ਚੁੱਕੇ ਹਨ। ਮਹਾਤਮਾ ਬੁੱਧ ਦੇ ਪੈਰੋਕਾਰਾਂ ਵੱਲੋਂ ਮਨੁੱਖਤਾ ਉੱਪਰ ਢਾਏ ਜਾ ਰਹੇ ਜੁਲਮ ਸ਼ਰਮਨਾਕ ਹਨ।
ਇੱਥੋਂ ਦੇ ਦੋ ਗੁਰਦੁਆਰਿਆਂ ਵਿੱਚ ਖ਼ਾਲਸਾ ਏਡ ਨੇ ਸੰਗਤ ਨੂੰ ਰੋਹਿੰਗਿਆ ਸ਼ਰਨਾਰਥੀਆਂ ਦੀ ਮਦਦ ਵਾਸਤੇ ਅਪੀਲਾਂ ਕੀਤੀਆਂ ਹਨ। ਗੁਰਦੁਆਰਾ ਬਾਬਾ ਨਿਹਾਲ ਸਿੰਘ ਤੱਲ੍ਹਣ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ ਵਿਖੇ ਖ਼ਾਲਸਾ ਏਡ ਦੇ ਸੇਵਾਦਾਰਾਂ ਵੱਲੋਂ ਸੰਗਤ ਨੂੰ ਰੋਹਿੰਗਿਆ ਸ਼ਰਨਾਰਥੀਆਂ ਦੀ ਮਦਦ ਵਾਸਤੇ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਗਈ।