ਖਾਲਸਾ ਪੰਥ ਦੇ ਜੋੜ ਮੇਲਿਆਂ ਮੌਕੇ ਬਣਦੇ ਜਾ ਰਹੇ ਆਮ ਦੁਨਿਆਵੀ ਮਾਹੌਲ ਨੂੰ ਸਿੱਖ ਰਿਵਾਇਤ ਅਨੁਸਾਰੀ ਸਾਰਥਕ ਮੋੜ ਦੇਣ ਵਾਸਤੇ ਸਥਾਨਕ ਸਿੱਖ ਜਥਿਆਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਪ੍ਰਗਟ ਦਿਵਸ ਮੌਕੇ ਉਚੇਚੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੌਰਾਨ ਹੁੰਦੇ ਸਮਾਗਮਾਂ ਵਿੱਚ ਮਹੌਲ ਨੂੰ ਗੁਰਮਤਿ ਅਨੁਸਾਰੀ ਕਰਨ ਸਬੰਧੀ ਕਿਹਾ ਗਿਆ।
ਅੱਜ ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋੰ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੌਰਾਨ ਹੁੰਦੇ ਸਮਾਗਮਾਂ ਵਿੱਚ ਮਹੌਲ ਨੂੰ ਗੁਰਮਤਿ ਅਨੁਸਾਰੀ ਕਰਨ ਸਬੰਧੀ ਕਿਹਾ ਗਿਆ।
ਬਿਕ੍ਰਮੀ ਸੰਮਤ 1756 ਦੀ ਪਹਿਲੀ ਵਿਸਾਖ ਨੂੰ ਆਨੰਦਪੁਰ ਵਿਚ ਹਜ਼ਾਰਾਂ ਸਿੱਖਾਂ ਦਾ ਇਕੱਠ ਹੋਇਆ। ਜਿਥੇ ਅੱਜ ਕੱਲ ਤਖਤ ਕੇਸਗੜ੍ਹ ਸਾਹਿਬ ਸਜੇ ਹੋਏ ਹਨ, ਉਥੇ ਵੀਰਵਾਰ ਵਾਲੇ ਦਿਨ, 30 ਮਾਰਚ 1699 ਈਸਵੀ ਨੂੰ ਗੁਰੂ ਜੀ ਦੇ ਹੁਕਮ ਨਾਲ ਇਕ ਭਾਰੀ ਦੀਵਾਨ ਸਜਿਆ। ਪਹਾੜੀ ਢਲਾਣ ਉੱਤੇ ਵਿਸ਼ਾਲ ਖੂਬਸੂਰਤ ਤੰਬੂ ਲਗਾਇਆ ਗਿਆ; ਦੂਰ ਤੱਕ ਕਨਾਤਾਂ ਲਗਾਈਆਂ ਗਈਆਂ; ਹਜ਼ੂਰ ਦੇ ਬੈਠਣ ਲਈ ਸੰਗਮਰਮਰ ਦੀ ਇਕ ਉੱਚੀ ਥਾਂ ਖਾਸ ਤੌਰ 'ਤੇ ਬਣਾਈ ਗਈ ਸੀ, ਜਿਸ ਦੇ ਪਿੱਛੇ ਨੀਲੇ ਰੰਗ ਦਾ ਇਕ ਨਿੱਕਾ ਜੇਹਾ ਤੰਬੂ ਸੀ। ਦਿਨ ਚੜਦਿਆਂ ਹੀ ਤੰਬੂ ਹੇਠ ਅਤੇ ਤੰਬੂ ਤੋਂ ਬਾਹਰ ਹਜ਼ੂਰ ਦੇ ਬੈਠਣ ਵਾਲੀ ਥਾਂ ਦੇ ਸਾਹਮਣੇ ਸੰਗਤਾਂ ਨੇ ਜੁੜਣਾ ਸ਼ੁਰੂ ਕਰ ਦਿੱਤਾ।
ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਚਾਰ ਸਭਾ ਲੱਖੀ ਜੰਗਲ ਖਾਲਸਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਤਖਤ ਸਾਹਿਬ ਦੇ ਮਨੇਜਰ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਹੁੰਦੇ ਸਮਾਗਮਾਂ ਦੌਰਾਨ ਮੇਲਾ ਸਭਿਆਚਾਰ ਨੂੰ ਠੱਲ੍ਹ ਪਾਉਣ ਲਈ ਲਿਖਤੀ ਸੁਝਾਵਾਂ ਦੀ ਕਾਪੀ ਸੌਂਪੀ ਗਈ।
ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀ ਜਾਰੀ ਕੀਤੀ ਗਈ ਸਾਲਾਨਾ ਛੋਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਹਾੜੇ ਦੀ ਪ੍ਰਵਾਨਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਂਆਂ ਛੁੱਟੀਆਂ ਵਿਚ ਸ਼ਾਮਲ ਕਰ ਦਿੱਤਾ ਸੀ। ਖ਼ਾਲਸਾ ਸਾਜਨਾ ਦਿਹਾੜੇ ਦੀ ਪ੍ਰਵਾਨਤ ਛੁੱਟੀ ਖ਼ਤਮ ਕਰਨ ਦਾ ਸ਼੍ਰੋਮਣੀ ਕਮੇਟੀ ਅਤੇ ਸਿੱਖ ਕੋਆਰਡੀਨੇਸ਼ਨ ਕਮੇਟੀ(ਯੂਐਸਏ) ਵੱਲੋ ਵਿਰੋਧ ਕੀਤਾ ਗਿਆ। ਇਨ੍ਹਾਂ ਸਿੱਖ ਜਥੇਬੰਦੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਖ਼ਾਲਸਾ ਸਾਜਨਾ ਦਿਹਾੜੇ ਦੀ ਪ੍ਰਵਾਨਤ ਛੁੱਟੀ ਬਹਾਲ ਕਰੇ ।
ਅਮਰੀਕਾ ਦੀਆਂ 85 ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਜਥੇਬੰਦੀਆਂ ਦੀ ਬਣੀ ਸਾਂਝੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਿੱਖ ਵਿਰੋਧੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਐਲਾਨ ਕੀਤੀਆਂ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਵਸ ਦੀ ਪ੍ਰਵਾਨਿਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਆਂ ਛੁੱਟੀਆਂ ਵਿਚ ਸ਼ਾਮਲ ਕਰ ਦਿੱਤਾ। ਉਨ੍ਹਾਂ ਇਸ ਦੀ ਨਿੰਦਾ ਕਰਦਿਆਂ ਖ਼ਾਲਸਾ ਸਾਜਨਾ ਦਿਵਸ ਦੀ ਛੁੱਟੀ ਨੂੰ ਮੁੜ ਤੋਂ ਗਜ਼ਟਿਡ ਛੁੱਟੀਆਂ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਐਲਾਨ ਕੀਤੀਆਂ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚੋਂ ਖ਼ਾਲਸਾ ਸਾਜਨਾ ਦਿਵਸ ਦੀ ਪ੍ਰਵਾਨਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਂਆਂ ਛੁੱਟੀਆਂ ਵਿਚ ਸ਼ਾਮਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਮੁੜ ਤੋਂ ਗਜ਼ਟਿਡ ਛੁੱਟੀਆਂ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।
ਦਰਬਾਰ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਖ਼ਾਲਸਾ ਸਾਜਨਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਆਈਆਂ ਸੰਗਤਾਂ ਨੇ ਦਰਸ਼ਨ-ਇਸ਼ਨਾਨ ਕਰਕੇ ਅਤੇ ਗੁਰਬਾਣੀ ਸਰਵਣ ਕਰਕੇ ਖਾਲਸਾ ਸਾਜਨਾ ਦਿਹਾੜਾ ਮਨਾਇਆ ਗਿਆ। ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਅੰਮ੍ਰਿਤ ਸੰਚਾਰ ‘ਚ ਇਕ ਹਜ਼ਾਰ ਤੋਂ ਵੱਧ ਪ੍ਰਾਣੀਆਂ ਨੇ ਖੰਡੇ ਦੀ ਪਾਹੁਲ ਲਈ।
ਖਾਲਸਾ ਸਿਰਜਣਾ ਦਿਹਾੜੇ ਦੇ ਜੋੜ-ਮੇਲੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦੇਸ਼-ਵਿਦੇਸ਼ ਤੋਂ ਸੰਗਤ ਦਾ ਆਗਮਨ ਸ਼ੁਰੂ ਹੋ ਗਿਆ ਹੈ । ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਤਰਾਂ ਅਨੁਸਾਰ ਅੱਜ ਦੁਪਹਿਰ ਤੱਕ 2 ਲੱਖ ਤੋਂ ਵੱਧ ਸ਼ਰਧਾਲੂ ਤਲਵੰਡੀ ਸਾਬੋ ਪਹੁੰਚ ਚੁੱਕੇ ਹਨ । ਅੱਜ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਪਵਿੱਤਰ ਸਰੋਵਰਾਂ 'ਚ ਇਸ਼ਨਾਨ ਕੀਤਾ ਤੇ ਤਖਤ ਸਾਹਿਬ ਵਿਖੇ ਨਤਮਸਤਕ ਹੋਏ ।