ਕੋਰੋਨਾਵਾਇਰਸ ਦਾ ਬਹਾਨਾ ਬਣਾ ਕੇ ਅਤੇ ਸੱਤਾਧਾਰੀ ਸਿਆਸਤਦਾਨਾਂ ਦੇ ਸਰਗਰਮ ਸਮਰਥਨ ਨਾਲ ਪੁਲਿਸ ਨੇ ਕੱਲ੍ਹ ਇੱਕ ਪੱਤਰਕਾਰ ਨੂੰ ਕੁੱਟਿਆ ਅਤੇ ਉਸ ਨੂੰ ਇੱਕ ਗੈਰਕਾਨੂੰਨੀ ਕੈਦ ਵਿੱਚ ਭੇਜ ਦਿੱਤਾ ਅਤੇ ਇੱਕ ਹੋਰ ਮੰਤਰੀ ਖਿਲਾਫ
ਪੰਜਾਬ ਪੁਲਿਸ ਨੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਵਿਰੁੱਧ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ, ਤਸੀਹੇ ਦੇਣ ਅਤੇ ਉਸ ਨੂੰ ਜਾਨੋ ਖਤਮ ਕਰਨ ਦੇ 29 ਸਾਲ ਪੁਰਾਣੇ ਮਾਮਲੇ ਵਿਚ ਪਰਚਾ ਦਰਜ ਕੀਤਾ ਹੈ।
ਮਾਨਵਵਾਦੀ ਦ੍ਰਿਸ਼ਟੀ ਤੋਂ ਸਖਣੀ ਤਾਲਾਬੰਦੀ ਨੇ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਪ੍ਰਸਾਰ ਦੀ ਰੋਕ-ਥਾਮ ਹਿੱਤ ਦਿੱਲੀ ਦਰਬਾਰ ਦੇ ਉਪਰਾਲੇ ਕੋਰੋਨਾ-ਸੰਚਾਰ ਲੜੀ (ਲਾਗ) ਨੂੰ ਤੋੜਨ ਵਿਚ ਅਸਫਲ ਰਹੇ ਹਨ। ਸਕਾਰਾਤਮਕ ਕੇਸ 47,000 ਨੂੰ ਛੂਹ ਗਏ ਅਤੇ ਮੌਤਾਂ 1688 ਤੱਕ ਪਹੁੰਚ ਗਈ ਹੈ ਤੇ ਮੰਗਲਵਾਰ ਨੂੰ ਤਕਰੀਬਨ 3900 ਮਾਮਲੇ ਅਤੇ 199 ਮੌਤਾਂ ਹੋਈਆਂ ਹਨ।
ਭਾਰਤ ਵਿਚ ਫੌਜ ਜਾਂ ਪੁਲੀਸ ਦੀ ਮਹਿਮਾ ਇਸ ਲਈ ਕੀਤੀ ਜਾਂਦੀ ਹੈ ਕਿ ਉਹ ਸਰਹੱਦਾਂ 'ਤੇ ਸਾਡੇ ਵਾਸਤੇ ਦਿਨ ਰਾਤ ਦੀ ਡਿਊਟੀਆਂ ਕਰਦੇ ਹਨ। ਇਹਨਾਂ ਸੁਰੱਖਿਆ ਕਰਮੀਆਂ ਦੀ ਬਦੌਲਤ ਜਨਤਾ ਨੂੰ ਉਨ੍ਹਾਂ ਦੇ ਘਰਾਂ 'ਤੇ ਸੌਣ ਦਾ ਮੌਕਾ ਮਿਲਦਾ ਹੈ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਅੰਦਰ ਹਥਿਆਰਬੰਦ ਨਕਾਬਪੋਸ਼ਾਂ ਦਾ ਵਿਦਿਆਰਥੀਆਂ ਉਤੇ ਹਮਲਾ, ਹਿੰਦੂਤਵੀ ਧੱਕੇ ਦਾ ਅਤੇ ਬਹੁਗਿਣਤੀ ਪੱਖੀ ਹਾਕਮਸ਼ਾਹੀ ਸਿਆਸਤ ਦਾ ਨਮੂਨਾ ਹੈ, ਜਿਹੜੀ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਬਜ਼ਿੱਦ ਹੈ।
ਐਤਵਾਰ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਅੰਦਰ ਹਥਿਆਰਬੰਦ ਨਕਾਬਪੋਸ਼ਾਂ ਦਾ ਵਿਦਿਆਰਥੀਆਂ ਉਤੇ ਹਮਲਾ, ਹਿੰਦੂਤਵੀ ਧੱਕੇ ਦਾ ਅਤੇ ਬਹੁਗਿਣਤੀ ਪੱਖੀ ਹਾਕਮਸ਼ਾਹੀ ਸਿਆਸਤ ਦਾ ਨਮੂਨਾ ਹੈ, ਜਿਹੜੀ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਲਈ ਬਜ਼ਿੱਦ ਹੈ।
ਮੋਦੀ-ਸ਼ਾਹ ਸਰਕਾਰ ਵਲੋਂ ਚੁੱਕੇ ਜਾ ਰਹੇ ਨਾਗਰਿਕਤਾ ਸੋਧ ਕਾਨੂੰਨ ਅਤੇ ਜਨਸੰਖਿਆ ਰਜਿਸਟਰ ਜਿਹੇ ਕਦਮਾਂ ਦੇ ਵਿਰੋਧ ਵਜੋਂ ਲੰਘੇ ਦਿਨ ਚੰਡੀਗੜ੍ਹ ਦੇ ਸੈਕਟਰ 17 ਵਿਖੇ ਇਕ ਵਿਰੋਧ ਵਿਖਾਵਾ ਰੱਖਿਆ ਗਿਆ
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 17 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੀਆਂ ਕਰੋ...
ਮੋਦੀ ਸਰਕਾਰ ਕੋਲ ਦੇਸ ਦੀਆਂ ਆਰਥਿਕ ਸਮੱਸਿਆਵਾਂ ਸਮੇਤ ਦੇਸ ਦੀਆਂ ਸਮਾਜੀ ਅਤੇ ਸਭਿਆਚਾਰਕ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਹੈ, ਇਸ ਲਈ ਉਹ ਲੋਕਾਂ ਨੂੰ ਭਰਾਮਾਰੂ ਲੜਾਈ ਵਿਚ ਉਲਝਾ ਕੇ ਦੇਸ ਉਤੇ ਰਾਜ ਕਰਨਾ ਚਾਹੁੰਦੀ ਹੈ।
ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਵਾਸੀ ਸ. ਜਗਮੇਲ ਸਿੰਘ ਦੇ ਵਹਿਸ਼ੀ ਕਤਲ ਦੇ ਦੋਸ਼ੀਆਂ ਨੂੰ ਪੁਲਿਸ ਵੱਲੋਂ ਕਾਬੂ ਕਰਨਾ ਅਤੇ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਲੋਕਾਂ ਦੇ ਦਬਾਅ ਸਹਾਇਤਾ ਦੇਣਾ ਇੱਕ ਚੰਗਾ ਕਦਮ ਹੈ, ਪਰ ਇਸ ਕਾਂਡ ਵਿੱਚ ਪੁਲਿਸ ਵੱਲੋਂ ਕੇਸ ਦਰਜ ਕਰਨ ਵਿਚ ਕੀਤੀ ਗਈ ਦੇਰੀ ਗਰੀਬਾਂ ਪ੍ਰਤੀ ਰਾਜ ਪ੍ਰਬੰਧ ਦੀ ਅਣਗਹਿਲੀ ਅਤੇ ਉਦਾਸੀਨਤਾ ਦਾ ਮੁਜ਼ਾਹਰਾ ਕਰਦੀ ਹੈ। ਰਾਜ ਪ੍ਰਬੰਧ ਅਤੇ ਸਰਕਾਰਾਂ ਦੀ ਆਮ ਆਦਮੀ ਪ੍ਰਤੀ ਜਗੀਰੂ ਤੇ ਧੱਕੜਸ਼ਾਹੀ ਕਰਕੇ ਹੀ ਮਨੂੰਵਾਦੀ-ਬ੍ਰਾਹਮਣਵਾਦੀ ਸੋਚ ਵਹਿਸ਼ੀ ਤੇ ਘਿਨਾਉਣੀ ਜਾਤਪਾਤ ਸਮਾਜ ਵਿਚ ਕਾਇਮ ਹੈ, ਜਿਸ ਦਾ ਪ੍ਰਗਟਾਵਾ ਬਹੁਜਨਾਂ/ਦਲਿਤਾਂ ਉੱਤੇ ਵਹਿਸ਼ੀ ਹਮਲਿਆਂ ਰਾਹੀਂ ਹੁੰਦਾ ਰਹਿੰਦਾ ਹੈ।
Next Page »