ਵਿਸ਼ਵ ਸਿੱਖ ਸੰਸਥਾ (WSO), ਕੈਨੇਡਾ ਵਿੱਚ ਘਰੇਲੂ ਅਤੇ ਕੌਮਾਂਤਰੀ ਊਡਾਣਾਂ ਮੌਕੇ ਅੰਮ੍ਰਿਤਧਾਰੀ ਸਿੱਖਾਂ ਨੂੰ 6 ਸੈਂਟੀਮੀਟਰ ਦੀ ਲੰਬਾਈ ਦੇ ਬਲੇਡ ਵਾਲੀ ਕਿਰਪਾਨ ਪਾਉਣ ਦੀ ਆਗਿਆ ਦੇਣ ਲਈ ਟਰਾਂਸਪੋਰਟ ਕੈਨੇਡਾ ਦੇ ਫੈਸਲੇ ਦਾ ਸਵਾਗਤ ਕਰਦੀ ਹੈ।
ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਕ੍ਰਿਪਾਨ ਨੂੰ ਇਟਲੀ ਸਰਕਾਰ ਵਲੋਂ ਨਵੇਂ ਰੂਪ ਵਿੱਚ ਪ੍ਰਵਾਨ ਕਰਨ ਨਾਲ ਜਿਥੇ ਇਟਲੀ ਵਿੱਚ ਸਿੱਖ ਧਰਮ ਨੂੰ ਮਾਨਤਾ ਦਾ ਰਾਹ ਪੱਧਰਾ ...
ਮੀਡੀਏ ਤੋਂ ਮਿਲੀ ਜਾਣਕਾਰੀ ਅਨੂਸਾਰ ਇਟਲੀ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਨੂੰ ਕਕਾਰ ਵਜੋਂ ਖਾਸ ਤਰਾਂ ਦੀ ਕਿਰਪਾਨ ਪਹਿਨਣ ਦੀ ਪ੍ਰਵਾਨਗੀ ਮਿਲ ਗਈ ਹੈ। ਅੱਜ ਇਸ ਸਬੰਧ ਵਿਚ ਸਿੱਖ ਆਗੂ ਸੁਖਦੇਵ ਸਿੰਘ ਕੰਗ ਅਤੇ ਕੁਝ ਹੋਰ ਇਟਲੀ ਵਸਨੀਕਾਂ ਨੇ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਇਟਲੀ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਗਈਆਂ ਕਿਰਪਾਨਾਂ ਦੇ ਮਾਡਲ ਉਨ੍ਹਾਂ ਨੂੰ ਭੇਟ ਕੀਤੇ ਹਨ।
ਪਿਛਲੇ ਹਫਤੇ ਇਟਲੀ ਦੀ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਦੇ ਜਨਤਕ ਥਾਵਾਂ 'ਤੇ ਕਿਰਪਾਨ ਪਾਉਣ 'ਤੇ ਪਾਬੰਦੀ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਅਪੀਲ ਕਰਤਾ ਜਤਿੰਦਰ ਸਿੰਘ ਹੁਣ ਇਸ ਫੈਸਲੇ ਦੇ ਖਿਲਾਫ ਯੂਰੋਪੀਅਨ ਅਦਾਲਤ 'ਚ ਜਾਣ ਲਈ ਤਿਆਰ ਹੈ।
ਹਰਿਆਣਾ ਸਟਾਫ ਸਲੈਕਸ਼ਨ ਕਮਿਸ਼ਨ ਦੀ ਅੰਬਾਲਾ ਵਿਖੇ ਕੱਲ੍ਹ ਹੋਈ ਪ੍ਰੀਖਿਆ ਦੌਰਾਨ ਸਿੱਖ ਪ੍ਰੀਖਿਆਰਥੀਆਂ ਦੇ ਕਕਾਰ ਉਤਰਵਾ ਕੇ ਪ੍ਰੀਖਿਆ ਦੇਣ ਲਈ ਮਜਬੂਰ ਕਰਨ ਦੇ ਮਸਲੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਤਰ ਨੂੰ ਲਿਖੇ ਪੱਤਰ ਵਿਚ ਇਸ ਮੰਦਭਾਗੀ ਘਟਨਾ ਦੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸਿੱਖ ਵਿਦਿਆਰਥੀਆਂ ਨੂੰ ਡਾਕਟਰੀ ਦੀ ਦਾਖਲਾ ਪ੍ਰੀਖਿਆ ਦੌਰਾਨ ਸਿੱਖ ਧਰਮ ਦੇ ਅਨਿਖੱੜਵੇਂ ਅੰਗ ਕੱਕਰਾਂ ਕ੍ਰਿਪਾਨ ਅਤੇ ਕੜਾ ਨੂੰ ਉਤਾਰਨ ਦੀ ਰੱਖੀ ਸ਼ਰਤ ਦੀ ਨਿਖੇਧੀ ਕਰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਸਿੱਖਾਂ ਨਲਾ ਗੁਲਾਮਾਂ ਵਰਗਾ ਵਿਹਾਰ ਕੀਤਾ ਜਾ ਰਿਹਾ ਹੈ।
ਪ੍ਰੀ ਮੈਡੀਕਲ ਪ੍ਰੀਖਿਆ ਏ.ਆਈ.ਪੀ.ਐਮ.ਟੀ . ਦੇ ਦੌਰਾਨ ਪ੍ਰੀਖਿਆ ਕੇਂਦਰ ਸਾਧੂ ਵਾਸਵਾਨੀ ਸਕੂਲ, ਆਦਰਸ਼ ਨਗਰ, ਜੈਪੁਰ ਵਿੱਚ ਅਲਵਰ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਗਜੀਤ ਸਿੰਘ ਦਾ ਕੜਾ ਅਤੇ ਕ੍ਰਿਪਾਨ ਨੂੰ ਪ੍ਰੀਖਿਆ ਦੌਰਾਨ ਉਤਾਰਨ ਲਈ ਮਜ਼ਬੂਰ ਕਰਨ ਦੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨਿਖੇਧੀ ਕੀਤੀ ਹੈ।
ਸੰਸਾਰ ਭਰ ਵਿੱਚ ਵੱਸਦੇ ਸਿੱਖਾਂ ਨੂੰ ਆਪਣੀ ਨਿਵੇਕਲੀ ਪਛਾਣ ਅਤੇ ਪੰਜ ਕੱਕਾਰਾਂ ਪ੍ਰਤੀ ਆਮ ਲੋਕਾਂ ਵਿੱਚ ਅਗਿਆਨਤਾ ਕਾਰਣ ਬਹੁਤ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਅਤੇ ਕਰੀ ਵਾਰ ਉਹਨਾਂ ਨੂੰ ਮਜਬੂਰੀ ਵੱਸ ਪਵਿੱਤਰ ਕੱਕਾਰਾਂ ਨੂੰ ਆਪਣੇ ਸ਼ਰੀਰ ਤੋਂ ਅਲੱਗ ਵੀ ਕਰਨਾ ਪੈਂਦਾ ਹੈ।
ਸੈਸ਼ਨ ਜੱਜ ਅੰਬਾਲਾ ਵੱਲੋਂ ਇੱਕ ਅੰਮਿ੍ਤਧਾਰੀ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਅਦਾਲਤ 'ਚ ਗਵਾਹੀ ਦੇਣ ਦੀ ਇਜਾਜ਼ਤ ਨਾ ਦੇਣ ਦੇ ਬਕਾਇਦਾ ਲਿਖਤੀ ਤੌਰ 'ਤੇ ਜਾਰੀ ਕੀਤੇ ਹੁਕਮਾਂ ਦਾ ਅਮਲ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੋਕ ਦਿੱਤਾ ਗਿਆ ਹੈ ।
ਅੰਬਾਲਾ ਦੀ ਅਦਾਲਤ ਦੇ ਸੈਸ਼ਨ ਜੱਜ ਰਾਜੇਸ਼ ਗੁਪਤਾ ਵੱਲੋਂ ਇਕ ਕੇਸ ਦੀ ਸੁਣਵਾਈ ਦੌਰਾਨ ਅੰਮ੍ਰਿਤਧਾਰੀ ਨੌਜਵਾਨ ਨੂੰ ਗਵਾਹੀ ਦੇਣ ਤੋਂ ਰੋਕਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।
Next Page »