Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

KMO

KMO

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਪੰਜਾਬ ਮਨੁੱਖੀ ਅਧਿਕਾਰ ਜਥੇਬੰਦੀ ਵਲੋਂ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਗਿਆ ਕਿ ਰਵਾਇਤੀ ਰਾਜਨੀਤੀ ਤੋਂ ਉਪਰ ਉੱਠ ਕੇ ਨਿਵੇਕਲੀ ਰਾਜਨੀਤੀ ਅਤੇ ਇੰਨਕਲਾਬ ਦੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਦੋਹਰੇ ਮਾਪ ਦੰਡਾਂ ਦਾ ਨਵਾਂ ਭੇਤ ਉਦੋਂ ਖੁੱਲਾ ਜਦੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ 72 ਨਵੇਂ ਠੇਕੇ ਖੋਲੇ ਅਤੇ ਨਵੀਆਂ 217 ਬਾਰਾਂ ਨੂੰ ਮਨਜ਼ੂਰੀ ਦੇ ਦਿੱਤੀ।
ਹਾਈ ਕੋਰਟ ਵੱਲੋਂ 18 ਮੁੱਖ ਪਾਰਲੀਮਾਨੀ ਸਕੱਤਰਾਂ ਨੂੰ ਹਟਾਉਣ ਦਾ ਫੈਸਲਾ ਸ਼ਲਾਘਾਯੋਗ ਹੈ ਅਤੇ ਬਾਦਲ ਭਾਜਪਾ ਸਰਕਾਰ ਲਈ ਵੱਡੀ ਫਿਟਕਾਰ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਐੱਚ.ਸੀ. ਅਰੋੜਾ ਇਸ ਮਾਮਲੇ ਵਿੱਚ ਵਧਾਈ ਦਾ ਹੱਕਦਾਰ ਹੈ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵਲੋਂ ਸਰਪ੍ਰਸਤ ਪਰਮਜੀਤ ਕੌਰ ਖਾਲੜਾ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਪ੍ਰਧਾਨ ਹਰਮਨਦੀਪ ਸਿੰਘ, ਸਤਵੰਤ ਸਿੰਘ ਮਾਣਕ, ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਜਿੰਨ੍ਹਾਂ ਲੋਕਾਂ ਨੇ ਤੋਪਾਂ ਟੈਂਕਾਂ ਨਾਲ ਬੰਬਾਰੀ ਕਰਾ ਕੇ ਅਕਾਲ ਤਖਤ ਸਾਹਿਬ ਢਹਿਢੇਰੀ ਕਰਾਇਆ ਹੋਵੇ ਉਹ ਲੋਕ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਵੀ ਸੱਚ ਨਹੀਂ ਦੱਸਣਗੇ। ਉਨ੍ਹਾਂ ਵਲੋਂ ਇਹ ਟਿੱਪਣੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਉਸ ਬਿਆਨਬਾਜ਼ੀ ਦੇ ਸੰਦਰਭ ਵਿੱਚ ਕੀਤੀ ਜਿਸ ਵਿੱਚ ਦੋਵੇਂ ਆਗੂ ਐੱਸ.ਵਾਈ.ਐੱਲ. ਨਹਿਰ ਲਈ ਇਕ ਦੂਜੇ ਨੂੰ ਦੋਸ਼ੀ ਠਹਿਰਾ ਕੇ ਅਕਾਲ ਤਖਤ ਸਾਹਿਬ 'ਤੇ ਜਾ ਕੇ ਸੱਚ ਦੱਸਣ ਦੀਆਂ ਬਿਆਨਬਾਜ਼ੀਆਂ ਕਰ ਰਹੇ ਹਨ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਸਿੱਖ ਪੰਥ ਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਉਂਦੀਆਂ ਚੋਣਾਂ ਵਿੱਚ ਪੰਜਾਬ ਦੀ ਹੋਣੀ ਬਦਲਣ ਲਈ ਸੋਚ ਸਮਝ ਕੇ ਫੈਸਲਾ ਕਰਨ ਅਤੇ ਪੰਥ ਤੇ ਪੰਜਾਬ ਦੇ ਨਾਲ ਗੱਦਾਰੀ ਕਰਨ ਵਾਲਿਆਂ ਚਿਹਰਿਆਂ, ਬਾਦਲ, ਕੈਪਟਨ, ਸਿੱਧੂ ਤੋਂ ਸਾਵਧਾਨ ਰਹਿਣ ਕਿੳਂੁਕਿ ਇਹ ਤਿੰਨੇ ਦਿੱਲੀ ਦੇ ਕੁਹਾੜੇ ਹਨ। ਜੱਥੇਬੰਦੀ ਦੀ ਮੀਟਿੰਗ ਤੋਂ ਬਾਅਦ ਜਾਰੀ ਬਿਆਨ ਵਿੱਚ ਕੇ.ਐਮ.ਓ. ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਖਾਲੜਾ, ਸਤਵਿੰਦਰ ਸਿੰਘ ਪਲਾਸੌਰ ਸਪੋਕਸਮੈਨ ਪ੍ਰਧਾਨ ਹਰਮਨਦੀਪ ਸਿੰਘ ਸਰਹਾਲੀ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ ਨੇ ਕਿਹਾ ਕਿ ਨਵਜੋਤ ਸਿੱਧੂ ਦਾ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਦੇ ਕੇ ਆਪਣੇ ਆਪ ਨੂੰ ਪੰਜਾਬ ਦਾ ਮੁਕਤੀ ਦਾਤਾ ਪੇਸ਼ ਕਰਨਾ ਸਿਰੇ ਦਾ ਕੂੜ ਹੈ।
ਤਰਨ ਤਾਰਨ ਦੇ ਗੰਢਾਂ ਵਾਲੀ ਧਰਮਸ਼ਾਲਾ ਵਿਖੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਸਹਿਯੋਗੀ ਜੱਥੇਬੰਦੀਆਂ ਨੇ ਪਰਿਵਾਰ ਦੇ ਸਹਿਯੋਗ ਨਾਲ ਖਾਲੜਾ ਮਿਸ਼ਨ ਦੇ ਜੱਥੇਬੰਦਕ ਸਕੱਤਰ ਭਾਈ ਚਮਨ ਲਾਲ ਜੀ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਮ ਅਰਦਾਸ ਮੌਕੇ 'ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 'ਤੇ ਰਾਗੀ ਜੱਥੇ ਨੇ ਵੈਰਾਗਮਈ ਕੀਰਤਨ ਕੀਤਾ।
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਆਮ ਆਦਮੀ ਪਾਰਟੀ ਦੇ ਆਗੂਆਂ ਖਿਲਾਫ ਪਰਚਾ ਦਰਜ ਕਰਵਾਉਣ ਦੇ ਨਾਲ-ਨਾਲ ਦਰਬਾਰ ਸਾਹਿਬ 'ਤੇ ਹੋਏ ਫੌਜੀ ਹਮਲੇ ਦੇ ਦੋਸ਼ੀਆਂ ਕੁਲਦੀਪ ਬਰਾੜ, ਕਾਂਗਰਸ, ਭਾਜਪਾ, ਆਰ.ਐਸ.ਐਸ. ਅਤੇ ਬਾਦਲ ਦੇ ਖਿਲਾਫ ਵੀ ਪਰਚਾ ਦਰਜ ਕਰਵਾਉਣ ਦੀ ਹਿੰਮਤ ਦਿਖਾਉਣ। ਉਨ੍ਹਾਂ ਕਿਹਾ ਕਿ ਸਿੱਖ ਪੰਥ ਤੇ ਪੰਜਾਬ ਦੇ ਲੋਕ 1997 ਤੋਂ ਇਸ ਗੱਲ ਦੀ ਉਡੀਕ ਕਰ ਰਹੇ ਹਨ ਕਿ ਉਪਰੋਕਤ ਦੋਸ਼ੀਆਂ ਖਿਲਾਫ ਐਫ.ਆਈ.ਆਰ. ਦਰਜ ਹੋਵੇ ਪਰ ਅੱਜ ਤਕ ਕਿਸੇ ਇਕ ਵੀ ਦੋਸ਼ੀ ਖਿਲਾਫ ਕੋਈ ਕਾਰਵਾਈ ਨਹੀਂ ਹੋਈ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਸਰਪ੍ਰਸਤ ਪਰਮਜੀਤ ਕੌਰ ਖਾਲੜਾ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੌਰ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਨਵੀਨਰ ਪੰਜਾਬ ਦੌਰੇ ਸਮੇਂ ਹਿੰਦੂਤਵ ਦੇ ਘੋੜੇ 'ਤੇ ਸਵਾਰ ਹੋਣ ਕਰਕੇ ਦਰਬਾਰ ਸਾਹਿਬ 'ਤੇ ਫੋਜੀ ਹਮਲੇ ਅਤੇ ਪੰਜਾਬ ਅੰਦਰ ਚੱਪੇ ਚੱਪੇ 'ਤੇ ਹੋਏ ਝੂਠੇ ਮੁਕਾਬਲਿਆਂ ਬਾਰੇ ਜਾਣ ਬੁਝ ਕਿ ਚੁੱਪ ਵਟ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕੇਜਰੀਵਾਲ ਨੇ ਆਪਣੇ ਆਪ ਨੂੰ ਰਵਾਇਤੀ ਪਾਰਟੀਆਂ ਦੀ ਕਤਾਰ ਵਿੱਚ ਖੜ੍ਹਾ ਕਰ ਲਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।