Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Kotakpura Incident

Kotakpura Incident

ਚੰਡੀਗੜ੍ਹ: ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਰੋਸ ਪ੍ਰਦਰਸ਼ਨ ਮੌਕੇ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਪੰਜਾਬ ਸਰਕਾਰ ਨੇ ਸੀਬੀਆਈ ਹਵਾਲੇ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਮਿਲਣੀ ਦੌਰਾਨ ਇਹ ਐਲਾਨ ਕੀਤਾ ਗਿਆ। ਕੈਪਟਨ […]

ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ, ਜਿਸ ਵਿਚ ਦੋ ਸਿੱਖ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਸਨ, ਦੀ ਜਾਂਚ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ (Markandey Katju) ਦੀ ਅਗਵਾਈ ਵਾਲੇ ਲੋਕ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ। ਇਸ ਜਾਂਚ ਅਤੇ ਬਹਿਬਲ ਕਲਾਂ ਗੋਲੀਕਾਂਡ ਬਾਰੇ ਸਿੱਖ ਸਿਆਸਤ ਵਲੋਂ ਤਿਆਰ ਕੀਤੀ ਗਈ ਇਕ ਖਾਸ ਰਿਪੋਰਟ ਅੱਜ ਸਿੱਖ ਸਿਆਸਤ ਦੀਆਂ ਵੈਬਸਾਈਟਾਂ ਅਤੇ ਯੂ.-ਟਿਊਬ ਚੈਨਲ ਉੱਤੇ ਜਾਰੀ ਕੀਤੀ ਗਈ ਹੈ।
ਹੁਸ਼ਿਆਰਪੁਰ: ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਪੰਜਾਬ ਦੀ ਅਕਾਲੀ ਸਰਕਾਰ ਉਤੇ ਵਰ੍ਹਦਿਆਂ ਕਿਹਾ ਹੈ ਕਿ ਉਹ, ਜਿਲਾ ਫਰੀਦਕੋਟ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਹੁਰਮਤੀ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਿੱਖਾਂ ਉਤੇ ਗੋਲੀ ਚਲਾਉਣ ਅਤੇ ੨ ਸਿੱਖਾਂ ਦੀ ਮੌਤ ਦੇ ਜ਼ਿਮੇਵਾਰ ਪੁਲਿਸ ਅਫਸਰਾਂ ਨੂੰ ਗ੍ਰਿਫਤਾਰ ਨਾ ਕਰਕੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਜਥੇਬੰਦੀ ਨੇ ਪੰਜ ਪਿਆਰਿਆਂ ਦੀ ਬਹਾਲੀ ਅਤੇ ਸੁਮੇਧ ਸਿੰਘ ਸੈਣੀ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾਏ ਜਾਣ ਦੇ ਫੈਸਲੇ ਨੂੰ ਦੇਰ ਨਾਲ ਚੁਕਿਆ ਸਹੀ ਕਦਮ ਦਸਿਆ ਹੈ।

ਚੰਡੀਗੜ੍ਹ: ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ ਲਗਾ ਕੇ ਗ੍ਰਿਫਤਾਰ ਕੀਤੇ ਗਏ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਅਦਾਲਤ ਵੱਲੋਂ ਫਰਦਿਕੋਟ ਜੇਲ੍ਹ ਭੇਜ ਦਿੱਤਾ ਗਿਆ ਸੀ। ਪਰ ਜੇਲ੍ਹ ਦੇ ਡਾਕਟਰਾਂ ਵੱਲੋਂ ਜਖਮੀ ਰੁਪਿੰਦਰ ਸਿੰਘ ਨੂੰ ਸਿਵਲ ਹਸਪਤਾਲ ਫਰੀਦਕੋਟ ਭੇਜ ਦਿੱਤਾ ਗਿਆ ਜਿੱਥੋਂ ਉਸ ਦੀ ਹਾਲਤ ਨੂੰ ਵੇਖਦਿਆਂ ਮੈਡੀਕਲ ਕਾਲੇਜ ਫਰੀਦਕੋਟ […]

ਫ਼ਰੀਦਕੋਟ: ਪਿਛਲੇ ਦਿਨੀਂ ਪਿੰਡ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ ਲਾ ਕੇ ਗ੍ਰਿਫਤਾਰ ਕੀਤੇ ਗਏ ਪਿੰਡ ਪੰਜਗਰਾਈਆਂ ਦੇ ਦੋ ਸਿੱਖ ਭਰਾਵਾਂ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਥਾਣਾ ਸਿਟੀ ਫਰੀਦਕੋਟ ਦੇ ਐਸ.ਐਚ.ਓ ਰਜੇਸ਼ ਕੁਮਾਰ ਦੀ ਅਗਵਾਈ ਵਿੱਚ ਚੀਫ ਜੁਡੀਸ਼ੀਅਲ ਮੈਜੀਸਟਰੇਟ ਸ਼ਵੇਤਾ ਦਾਸ ਦੀ ਕਚਹਿਰੀ ਵਿੱਚ 3.15 ਵਜੇ […]

ਕੋਟਕਪੂਰਾ: ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ ਵਿੱਚ ‘ਤੇ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਸ਼ਹੀਦੀ ਸਮਾਗਮ ਵਿੱਚ ਸੰਗਤਾਂ ਦਾ ਹਜਾਰਾਂ ਦੀ ਗਿਣਤੀ ਵਿੱਚ ਇਕੱਠ ਹੋਇਆ।ਇਸ ਦੌਰਾਨ ਵੱਖੋ ਵੱਖੋ ਪੰਥਕ ਆਗੂਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ ਤੇ ਪੰਜਾਬ ਸਰਕਾਰ ਦੀ ਕਰੜੇ […]

ਚੰਡੀਗੜ: ਅੱਜ ਪੰਜਾਬ ਸਰਕਾਰ ਦੀ ਚੰਡੀਗੜ ਵਿਖੇ ਹੋਈ ਕੈਬੀਨਟ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਪੁਲਿਸ ਵੱਲੋਂ ਪਿੰਡ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲੀ ਘਟਨਾ ਦੇ ਦੋਸ਼ੀ ਫੜਨ ਦਾ ਦਾਅਵਾ ਕੀਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਜਾਂਚ ਕਮੇਟੀ ਦੇ ਮੈਂਬਰ ਏ.ਡੀ.ਜੀ.ਪੀ […]

ਜਲੰਧਰ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਚੱਲ ਰਿਹਾ ਸੰਘਰਸ਼ ਦੇ ਆਪ ਮੁਹਾਰਾ ਰੁੱਖ ਧਾਰਨ ਕਰਨ ਦੇ ਸੰਕੇਤ ਮਿਲ ਰਹੇ ਹਨ ਜਿਸ ਦੇ ਚਲਦਿਆਂ ਜਲੰਧਰ ਸ਼ਹਿਰ ਬੰਦ ਕਰਵਾ ਰਹੇ ਸਿੱਖਾਂ ਅਤੇ ਦੁਕਾਨਦਾਰਾਂ ਦਰਮਿਆਨ ਟਕਰਾਅ ਹੋ ਗਿਆ। ਜਿਸ ਤੋਂ ਬਾਅਦ ਜਲੰਧਰ ਵਿੱਚ ਹਾਲਾਤ ਤਣਾਅਪੁਰਣ ਹੋ ਗਏ। ਸਿੱਖ ਸਿਆਸਤ ਵਲੋਂ ਇਕੱਠੀ ਕੀਤੀ […]

ਅਨੰਦਪੁਰ ਸਾਹਿਬ: ਗੁਰੂ ਗ੍ਰੰਥ ਸਾਹਿਬ ਜੀ ਦੀ ਪੰਜਾਬ ਵਿੱਚ ਅਕਾਲੀ ਸਰਕਾਰ ਦੇ ਹੁੰਦਿਆਂ ਜਗ੍ਹਾ ਜਗ੍ਹਾ ਤੇ ਹੋ ਰਹੀ ਬੇਅਦਬੀ ਦੇ ਰੋਸ ਵਜੋਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰਿ.ਸੁਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਸਿੱਖ ਸਿਆਸਤ ਨਾਲ ਗੱਲ ਕਰਦਿਆਂ ਪ੍ਰਿ.ਸੁਰਿੰਦਰ ਸਿੰਘ ਨੇ ਕਿਹਾ ਕਿ […]

ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਪੰਜਾਬ ਪੁਲਿਸ ਵੱਲੋਂ ਸਿੱਖਾਂ ਸੰਗਤਾਂ ‘ਤੇ ਕੀਤੇ ਤਸ਼ੱਦਦ, ਦੋ ਸਿੰਘਾਂ ਨੂੰ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰਨ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦੇ ਵਿਰੋਧ ਵਿੱਚ ਸਿੱਖ ਕੌਮ ਦੇ ਮੋਢੀ ਪ੍ਰਚਾਰਕਾਂ ਭਾਈ ਪੰਥਪ੍ਰੀਤ ਸਿੰਘ, ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ, ਗਿਆਨੀ ਕੇਵਲ ਸਿੰਘ ਅਤੇ ਹੋਰਾਂ ਵੱਲੋਂ ਰੋਸ ਧਰਨਿਆਂ ਦੇ ਕੀਤੇ ਐਲਾਨ ਮੁਤਾਬਿਕ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਰੋਸ ਧਰਨੇ ਦਿੱਤੇ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।