ਜਿਲੇ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਂ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ, ਬੇਅਦਬੀ ਦੀ ਘਟਨਾ ਵਿੱਚ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਕੇ ਸਿੱਖ ਨੌਜਵਾਨਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਰੋਸ ਵਜੋਂ ਅੱਜ ਭਾਈ ਪੰਥਪ੍ਰੀਤ ਸਿੰਘ, ਬਾਬਾ ਰਣਜੀਤ ਸਿੰਘ ਢੱਡਰੀਆਂ ਅਤੇ ਗਿਆਨੀ ਕੇਵਲ ਸਿੰਘ ਦੀ ਅਗਵਾਈ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਵੱਲ ਪੰਜ ਸੌ ਦੇ ਕਰੀਬ ਮਾਰਚ ਕਰ ਰਹੇ ਪ੍ਰਚਾਰਕਾਂ ਨੂੰ ਪੁਲਿਸ ਪੰਜਾਬ-ਚੰਡੀਗੜ੍ਹ ਹੱਦ ‘ਤੇ ਰੋਕ ਲਿਆ।