Tag Archive "kotkapura-incident"

ਅਸਤੀਫਿਆਂ ਦਾ ਅਮਲ ਜਾਰੀ: ਅੰਮ੍ਰਿਤਸਰ ਤੋਂ ਜਿਲਾ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਬਾਦਲ ਨੂੰ ਕਿਹਾ ਅਲਵਿਦਾ

ਬਾਦਲ ਦਲ ਦੀ ਸਿੱਖਾਂ ਦੇ ਮੌਜੂਦਾ ਭੱਖਦਿਆਂ ਮਸਲ਼ਿਆਂ ‘ਤੇ ਅਪਣਾਈ ਜਾ ਰਹੀ ਪਹੁੰਚ ਦੇ ਚੱਲਦਿਆਂ ਪਾਰਟੀ ਦੇ ਅੰਦਰੋਂ ਕਾਫੀ ਵੱਡੇ ਹਿੱਸੇ ਵਿੱਚ ਰੋਸ ਪੈਦਾ ਹੁੰਦਾ ਜਾ ਰਿਹਾ ਹੈ, ਜਿਸ ਕਰਕੇ ਬਾਦਲ ਦਲ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਬਾਦਲ ਦਲ ਦੇ ਅਹੁਦੇਦਾਰਾਂ ਵੱਲੋਂ ਅਸਤੀਫਾ ਦੇਣ ਦਾ ਅਮਲ ਜਾਰੀ ਹੈ।

ਸਿੱਖ ਰੋਹ: ਸਕੂਲ ਦੀ ਕੰਧ ਤੋੜ ਕੇ ਸੁਖਬੀਰ ਬਾਦਲ ਨੂੰ ਗੁਰੂ ਘਰ ਪਹੁੰਚਾਇਆ

ਸਿੱਖ ਸੰਗਤਾਂ ਦੇ ਰੋਹ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਅਤੇ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਮਾਨਸਾ ਜਿਲੇ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਸੂਲੀਸਰ ਸਾਹਿਬ ਕੋਟ ਧਰਮੂ ਵਿਖੇ ਸਕੂਲ ਅਤੇ ਗੁਰਦੁਆਰਾ ਸਾਹਿਬ ਦੀ ਕੰਧ ਤੋੜ ਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਇਆ ਗਿਆ।

ਵਿਸ਼ੇਸ਼: ਹਰੀਕੇ ਮੋਰਚੇ ਦੇ ਤਾਜ਼ਾ ਹਾਲਾਤ (24 ਅਕਤੂਬਰ, 2015)

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿੱਚ ਹੋਈ ਬੇਅਦਬੀ ਦੇ ਰੋਸ ਵਜੋਂ ਹਰੀ ਕੇ ਪੱਤਣ ਦੇ ਪੁਲ ‘ਤੇ ਲੱਗੇ ਮੋਰਚੇ ‘ਤੇ ਹਾਲਾਤ ਅੱਜ ਤਨਾਅ ਪੁਰਨ ਹੋ ਗਰੇ , ਜਦ ਮੋਰਚੇ ਡਟੇ ਸੈਕੜਿਆਂ ਦੀ ਗਿਣਤੀ ਵਿੱਚ ਸਿੰਘਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਮੁਅੱਤਲ ਕੀਤੇ ਪੰਜ ਪਿਆਰਿਆਂ ਦੀ ਬਹਾਲੀ ਦੀ ਮੰਗ ਕਰ ਦਿੱਤੀ।

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਿੱਚ ਰੋਹ: ਰਮਨਦੀਪ ਸਿੰਘ ਨੇ ਰੋਸ ਵਜੋਂ ਆਪਣਾ ਅਸਤੀਫਾ ਪ੍ਰਧਾਨ ‘ਤੇ ਵਗਾਹ ਮਾਰਿਆ

ਸਿਆਸੀ ਇਸ਼ਾਰੇ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਵੱਲੋਂ ਸਰਸੇ ਦੇ ਸਿੱਖ ਵਿਰੋਧੀ ਬਦਨਾਮ ਸੌਧਾ ਸਾਧ ਨੂੰ ਮਾਫੀ ਦੇਣ ਦੇ ਮਾਮਲੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਕਾਰਣ ਪੰਜਾਬ ਦੀ ਸੱਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਕਾਬਜ਼ ਬਾਦਲ ਖਿਲਾਫ ਸਿੱਖ ਕੌਮ ਵਿੱਚ ਰੋਹ ਆਏ ਦਿਨ ਵੱਧਦਾ ਜਾ ਰਿਹਾ ਹੈ।

ਸਰਸੇ ਵਿੱਚ ਸਿੱਖ ਸੰਗਤਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਅਤੇ ਸਿੱਖ ਨੌਜਵਾਨਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਖਿਲਾਫ ਕੀਤਾ ਰੋਸ ਮਾਰਚ

ਪੰਜਾਬ ਦੇ ਜਿਲਾ ਫਰੀਦਕੋਟ ਦੇ ਕਸਬਾ ਬਰਗਾੜੀ ਅਤੇ ਹੋਰਨਾਂ ਥਾਂਵਾਂ ’ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਅਸਲ ਦੋਸ਼ੀਆਂ ਨੂੰ ਫੜਨ ਅਤੇ ਫੜੇ ਗਏ ਨਿਰਦੋਸ਼ ਨੌਜਵਾਨ ਰੁਪਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈਕੇ ਅਤੇ ਪੰਜਾਬ ਸਰਕਾਰ ਦੀਆਂ ਪੰਥ ਵਿਰੋਧੀ ਕਾਰਾਈਆਂ ਖਿਲਾਫ ਸਿੱਖ ਸੰਗਤ ਨੇ ਅੱਜ ਸਿਰਸਾ ਸ਼ਹਿਰ ਵਿੱਚ ਰੋਸ਼ ਮਾਰਚ ਕੱਢਿਆ।

ਬਠਿੰਡਾ ਵਿੱਚ ਅਕਾਲੀ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਦੀ ਗੱਡੀ ਨੂੰ ਸਿੱਖ ਧਰਨਾਕਾਰੀਆਂ ਨੇ ਘੇਰਿਆ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਸੌਦਾ ਸਾਧ ਮਾਫੀਨਾਮਾ ਅਤੇ ਬੇਅਦਬੀ ਕੇਸ ਵਿੱਚ ਅਸਲ ਦੋਸ਼ੀਆਂ ਨੂੰ ਫੜਨ ਦੀ ਬਜ਼ਾਏ ਸਿੱਖ ਨੌਜਵਾਨਾਂ ‘ਤੇ ਝੂਠੇ ਪਰਚੇ ਦਰਜ਼ ਕਰਨ ਖਿਲਾਫ ਪੰਜਾਬ ਦੀ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਮੰਤਰੀਆਂ, ਵਿਧਾਇਕ, ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਹੋਰ ਆਗੂਆਂ ਦਾ ਸਿੱਖ ਸੰਗਤਾਂ ਵੱਲੋਂ ਵਿਰੋਧ ਲਗਾਤਾਰ ਜਾਰੀ ਹੈ।

ਅਰਦਾਸ ਵਿੱਚ ਸ਼ਾਮਿਲ ਹੋਣ ਗਏ ਮਜੀਠੀਏ ਦਾ ਸਿੱਖ ਸੰਗਤਾਂ ਨੇ ਕੀਤਾ ਘੇਰਾਓੁ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਤਖਤ ਸਾਹਿਬਾਨ ਦੇ ਜੱਥੇਦਾਰਾਂ ਵੱਲੋਂ ਸੱਤਾਧਾਰੀ ਸਿਆਸੀ ਦਲ ਦੇ ਇਸ਼ਾਰੇ ‘ਤੇ ਸਰਸੇ ਦੇ ਸੌਦਾ ਸਾਧ ਨੂੰ ਮਾਫੀ ਦੇਣ ਅਤੇ ਬਾਅਦ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਅਤੇ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਿੱਖਾਂ ‘ਤੇ ਬਾਦਲ ਸਰਕਾਰ ਦੀ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਕਾਰਣ ਪੰਜਾਬ ਦੀ ਸੱਤਾਧਾਰੀ ਪਾਰਟੀ ਬਾਦਲ ਦਲ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਖਿਲਾਫ ਪੰਥਕ ਰੋਹ ਇਸ ਸਮੇਂ ਸਿਖਰਾਂ ‘ਤੇ ਹੈ।

ਪਸ਼ਚਾਤਾਪ ਵਜੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ‘ਤੇ ਪਹੁੰਚੀ ਬੀਬੀ ਜਾਗੀਰ ਕੌਰ ਅਤੇ ਉਪਿੰਦਰ ਕੌਰ ਦਾ ਹੋਇਆ ਘੇਰਾਓੁ

ਅੱਜ ਬਾਦਲ ਪ੍ਰਤੀ ਸਿੱਖ ਮਸਲਿਆਂ ਪ੍ਰਤੀ ਧਾਰਨ ਕੀਤੇ ਰਵੱਈਏ ਕਾਰਨ ਰੋਹ ਵਿੱਚ ਆਏ ਸਿੱਖ ਨੌਜਵਾਨਾਂ ਨੇ ਇਸਤਰੀ ਸ਼੍ਰੋਮਣੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਜਗੀਰ ਕੌਰ, ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਪੰਜਾਬ ਮਾਰਕਫੈਡ ਦੇ ਚੇਅਰਮੈਨ ਸ. ਜਰਨੈਲ ਸਿੰਘ ਵਾਹਦ ਤੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸਰਬਜੀਤ ਸਿੰਘ ਮਕੜ ਦਾ ਘੇਰਾਓੁ ਕੀਤਾ ਗਿਆ।

ਲੰਡਨ ਵਿੱਚ ਭਾਰਤੀ ਦੂਤਾਘਰ ਸਾਹਮਣੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਮੁਜ਼ਾਹਰਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਪੰਜਾਬ ਪੁਲਿਸ ਵੱਲੋਂ -ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਾਅਦ ਵਿਚ ਰੋਸ ਦਾ ਪ੍ਰਗਟਾਵਾ ਕਰ ਰਹੇ ਸਿੱਖਾਂ 'ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ, ਗੋਲੀਬਾਰੀ ਦੌਰਾਨ ਦੋ ਸਿੱਖਾਂ ਨੂੰ ਸ਼ਹੀਦ ਕਰਨ ਅਤੇ ਬੇਅਦਬੀ ਵਿਰੁੱਧ ਸੰਘਰਸ਼ ਕਰ ਰਹੇ ਸਿੱਖਾਂ ਨੂੰ ਬੇਅਦਬੀ ਲਈ ਦੋਸ਼ੀ ਦੱਸ ਕੇ ਗ੍ਰਿਫਤਾਰ ਕਰਨ ਦੇ ਰੋਸ ਵਜੋਂ ਅੱਜ ਲੰਡਨ ਵਿਖੇ ਭਾਰਤੀ ਦੂਤਘਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ।

ਸੁਖਬੀਰ ਬਾਦਲ ਨੇ ਬਹਿਬਲ ਕਲਾਂ ਸ਼ਹੀਦੀ ਸਮਾਗਮ ਦੇ ਬਰਾਬਰ ਹਰ ਹਲਕੇ ਅੰਦਰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੁਆਉਣ ਦੇ ਦਿੱਤੇ ਹੁਕਮ

ਸੌਦਾ ਸਾਧ ਮਾਫੀਨਾਮਾ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪਾਂ ਦੀ ਪਿੰਡ ਬਰਗਾੜੀ ਪਿਛਲੇ ਦਿਨੀ ਹੋਈ ਬੇਅਦਬੀ ਦੀ ਘਟਨਾ ਅਤੇ ਪੁਲਿਸ ਵੱਲੋਂ ਸ਼ਾਂਤਮਈ ਰਸ ਧਰਨਾ ਦੇ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਕਾਰਣ ਲੋਕ ਰੋਹ ਦੇ ਚਲਦਿਆਂ ਅਪਾਣੇ ਘਰਾਂ ਅੰਦਰ ਆਪਣੇ ਆਪ ਨੂੰ ਸਮੇਟੀ ਬੈਠੇ ਬਾਦਲ ਦਲ ਦੇ ਆਗੂਆਂ ਨੂੰ ਹੱਲਸ਼ੇਰੀ ਦੇਣ ਲਈ ਅਤੇ ਸ਼ਹੀਦ ਹੋਏ ਸਿੰਘਾਂ ਦੀ 25 ਅਕਤੂਬਰ ਨੂੰ ਅੰਤਮ ਅਰਦਾਸ ਸਮੇਂ ਹੋਣ ਵਾਲੇ ਪੰਥਕ ਇਕੱਠ ਵਿੱਚ ਸੰਗਤਾਂ ਦੀ ਸ਼ਮੂਲੀਅਤ ਘੱਟ ਕਰਨ ਲਈ ਬਾਦਲ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਵਾਂ ਪ੍ਰੋਗਰਾਮ ਦਿੱਤਾ ਹੈ।

« Previous PageNext Page »