Tag Archive "kotkapura-incident"

ਬਰਗਾੜੀ ਬੇਅਦਬੀ ਕੇਸ ਦੀ ਜਾਂਚ ਲਈ ਸਿੱਖ ਜੱਥੇਬੰਦੀਆਂ ਵੱਲੋਂ ਪੀਪਲ ਕਮਿਸ਼ਨ ਬਣਾਉਣ ਦਾ ਫੈਸਲਾ

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਅਸਲ ਦੋਸ਼ੀਆਂ ਤੱਕ ਨਾ ਪਹੁੰਚਣ ਦੀ ਆਪਣੀ ਨਾਕਾਬਲੀਅਤ ਨੂੰ ਛਪਾਉਣ ਅਤੇ ਬੇਅਦਬੀ ਖਿਲਾਫ ਚੱਲ ਰਹੇ ਸੰਘਰਸ਼ ਨੂੰ ਕਮਜ਼ੋਰ ਕਰਨ ਸੰਘਰਸ਼ ਨਾਲ ਜੁੜੀਆਂ ਸੰਗਤਾਂ ਦੇ ਮਨੋਬਾਲ ਡੇਗਣ ਅਤੇ ਸੰਘਰਸ਼ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਸਿੱਖ ਨੌਜਵਾਨਾਂ ਦੇ ਸਿਰ ਹੀ ਦੋਸ਼ ਮੜ ਕੇ ਸਿੱਖ ਕੌਮ ਨੂੰ ਬਦਨਾਮ ਕਰਨ ਲਈ ਰੁਪਿੰਦਰ ਸਿੰਘ ਤੇ ਉਸ ਦੇ ਭਰਾ ਜਸਵਿੰਦਰ ਸਿੰਘ ਦੀ ਗਿ੍ਫ਼ਤਾਰੀ ਨੂੰ ਸਮੁੱਚੀ ਸਿੱਖ ਕੌਮ ਨਿਖੇਧੀ ਕਰ ਰਹੀ ਹੈ ਅਤੇ ਇਸ ਨੂੰ ਸਿੱਖ ਕੌਮ ਖਿਲਾਫ ਬਾਦਲ ਸਰਕਾਰ ਦੀ ਇੱਕ ਵੱਡੀ ਸਾਜ਼ਿਸ਼ ਕਰਾਰ ਦੇ ਰਹੀ ਹੈ।

ਵਿਸ਼ੇਸ਼ ਰਿਪੋਰਟ: ਬਰਗਾੜੀ ਬੇਅਦਬੀ ਕੇਸ ਅਤੇ ਇਸ ਵਿੱਚ ਕੀਤੀਆਂ ਗ੍ਰਿਫਤਾਰੀਆਂ ਸਬੰਧੀ ਪੁਲਿਸ ਦੇ ਦਾਅਵੇ ਹੋਏ ਝੂਠੇ

ਪੰਜਾਬ ਪੁਲਿਸ ਦੇ ਸਹਾਇਕ ਪੁਲਿਸ ਮੁਖੀ ਆਈ.ਪੀ.ਐਸ ਸਹੋਤਾ ਨੇ ਪਿਛਲੇ ਦਿਨੀ ਦਾਅਵਾ ਕੀਤਾ ਕਿ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਕੇਸ ਪੁਲਿਸ ਨੇ ਸੁਲਝਾ ਲਿਆ ਹੈ ਅਤੇ ਪੁਲਿਸ ਨੇ ਇਸ ਕੇਸ ਵਿੱਚ ਪਿੰਡ ਪੰਜਗਰਾਈਆਂ ਦੇ ਦੋ ਸਕੇ ਭਰਾਵਾਂ ਨੂੰ ਗ੍ਰਿਫਤਾਰ ਕੀਤਾ ਹੈ।

ਭਾਈ ਦਲਜੀਤ ਸਿੰਘ ਬਿੱਟੂ ਨੇ ਪੁਲਿਸ ਦਾਅਵਿਆਂ ਨੂੰ ਕੀਤਾ ਰੱਦ: ਸਿੱਖ ਆਗੂਆਂ ਨੂੰ ਆਪਣੀ ਜ਼ਿਮੇਵਾਰੀ ਸਮਝਣ ਦਾ ਦਿੱਤਾ ਸੱਦਾ

ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਸਿੱਖ ਸੰਘਰਸ਼ ਦਾ ਹਿੱਸਾ ਬਣੇ ਸਿੱਖ ਨੌਜਵਾਨਾਂ ਨੂੰ ਪੁਲਿਸ ਝੂਠੇ ਕੇਸਾਂ ਵਿੱਚ ਫਸਾ ਰਹੀ ਹੈ।ਉਨ੍ਹਾਂ ਕਿਹਾ ਕਿ ਰੁਪਿੰਦਰ ਸਿੰਘ ਅਤੇ ਜਤਿੰਦਰ ਸਿੰਘ ਦੀ ਗ੍ਰਿਫਤਾਰੀ ਤੋਂ ਇਹ ਪਤਾ ਲੱਗਦਾ ਹੈ ਕਿ ਪੰਜਾਬ ਪੁਲਿਸ ਅਤੇ ਸਰਕਾਰ ਭੰਬਲਭੁਸਾ ਪੈਦਾ ਕਰਨ ਲਈ ਬੇਅਦਬੀ ਵਿਰੁੱਧ ਸੰਘਰਸ਼ ਕਰ ਰਹੇ ਸਿੱਖਾਂ ‘ਤੇ ਪਰਚੇ ਦਰਜ਼ ਕਰ ਰਹੀ ਅਤੇ ਸਿੱਖਾਂ ਨੂੰ ਬਦਨਾਮ ਕਰ ਰਹੀ ਹੈ।

ਪੰਜ ਪਿਆਰਿਆਂ ਦੀ ਮੁਅੱਤਲੀ ਦੇ ਮਾਮਲੇ ਵਿੱਚ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਨਹੀਂ ਬਣੀ ਸਹਿਮਤੀ

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਵੱਲੋਂ ਮਾਫੀ ਦੇਣ ਦੇ ਮਾਮਲੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਦੇ ਵਿਰੋਧ ਵਿੱਚ ਸਿੱਖ ਕੋਮ ਵਿੱਚ ਰੋਸ ਆਏ ਦਿਨ ਵੱਧਦਾ ਹੀ ਜਾ ਰਿਹਾ ਹੈ।

ਪੰਜਾਬ ਪੁਲਿਸ ਏਨੀ ਜ਼ਾਲਮ ਕਿਉਂ?: ਸ੍ਰ. ਅਜਮੇਰ ਸਿੰਘ

ਸਿੱਖ ਸਿਆਸਤ ਨਿਉਜ਼ ਵੱਲੋਂ ਸ੍ਰ. ਅਜਮੇਰ ਸਿੰਘ ਨਾਲ ਕੋਟਕਪੂਰਾ ਅਤੇ ਪਿੰਡ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਕਤਿੀ ਗੋਲੀਬਾਰੀ ਬਾਰੇ ਗੱਲਬਾਤ ਕੀਤੀ ਗਈ। ਇਸ ਗੋਲੀਬਾਰੀ ਵਿੱਚ ਦੋ ਸਿੰਘ ਸ਼ਹੀਦ ਹੋ ਗਏ ਸਨ ਅਤੇ ਕਈਆਂ ਨੂੰ ਪੁਲਿਸ ਨੇ ਜ਼ਖਮੀ ਕਰ ਦਿੱਤਾ ਸੀ। ਸਿੱਖ ਸੰਗਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਸ਼ਾਂਤਮਈ ਧਰਨਾ ਦੇਕੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀ ਸੀ।ਇਹ ਵੀਡੀਓੁ ਸ੍ਰ. ਅਜਮੇਰ ਸਿੰਘ ਨਾਲ ਕੀਤੀ ਗੱਲਬਾਤ ਦਾ ਇੱਕ ਹਿੱਸਾ ਹੈ।

ਸੁਖਬੀਰ ਬਾਦਲ ਨੇ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਸੱਦੀ

ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਪੰਜਾਂ ਜੱਥੇਦਾਰਾਂ ਵੱਲੋਂ ਸਰਸਾ ਦੇ ਪੰਥ ਵਿਰੋਧੀ ਸੌਦਾ ਸਾਧ ਨੂੰ ਦਿੱਤੇ ਮਾਫੀਨਾਮੇ ਅਤੇ ਬਾਅਦ ਵਿੱਚ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਅਤੇ ਬਾਅਦ ਵਿੱਚ ਵਾਪਰੀਆਂ ਘਟਨਾਵਾਂ ਕਰਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਬਾਦਲ ਦਲ ਦੀ ਧਾਰਮਿਕ ਤੇ ਰਾਜਸੀ ਲੀਡਰਸ਼ਿਪ ਦਾ ਘਰਾਂ ਵਿੱਚੋਂ ਨਿਕਲਣਾ ਵੀ ਮੁਹਾਲ ਹੋਇਆ ਪਿਆ ਹੈ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲਾ: ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੀ ਪੁਲਿਸ ਟੀਮ ‘ਤੇ ਕਤਲ ਦਾ ਮੁਕੱਦਮਾ ਦਰਜ਼

ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾ ਪਿੰਡ ਦੀਆਂ ਗਲੀਆਂ ਵਿੱਚ ਖਿਲਾਰ ਕੇ ਕੀਤੀ ਬੇਅਦਬੀ ਦੇ ਰੋਸ ਵਜੋਂ ਦੋਸ਼ੀ ਵਿਅਕਤੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈਕੇ ਸ਼ਾਂਤਮਈ ਰੋਸ ਧਰਨਾ ਦੇ ਰਹੀਆਂ ਸਿੱਖ ਸੰਗਤਾਂ ‘ਤੇ 14 ਅਕਤੂਬਰ ਨੂੰ ਪਿੰਡ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੰਘਾਂ ਭਾਈ ਗੁਰਜੀਤ ਸਿੰਘ ਅਤੇ ਭਾਈ ਕਿਸ਼ਨ ਭਗਵਾਨ ਸਿੰਘ ਨੂੰ ਸ਼ਹੀਦ ਅਤੇ ਅਨੇਕਾਂ ਹੋਰਾਂ ਨੂੰ ਜ਼ਖਮੀ ਕਰਨ ਦੇ ਮਾਮਲੇ ਵਿੱਚ ਸਰਕਾਰ ਦੇ ਇਸ ਮਾਮਲੇ ਵਿੱਚ ਹੋਈ ਬਦਨਾਮੀ ਅਤੇ ਸਿੱਖ ਸੰਗਤਾਂ ਦੇ ਰੋਹ ਦੇ ਮੱ ਰਾਜ ਸਰਕਾਰ ਦੇ ਹੁਕਮਾਂ 'ਤੇ ਅੱਜ ਫਰੀਦਕੋਟ ਦੇ ਥਾਣਾ ਬਾਜਾਖਾਨਾ 'ਚ ਪੁਲਿਸ ਪਾਰਟੀ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਨੌਜਵਾਨਾਂ ਨੂੰ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਦੱਸਿਆ ਬੇਕਸੂਰ

ਪਿਛਲੇ ਦਿਨੀ ਦਿਨੀ ਫਰੀਦਕੋਟ ਦੇ ਜਿਲੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਘਟਨਾ ਵਿੱਚ ਦੋਸ਼ੀ ਬਣਾ ਕੇ ਪੰਜਾਬ ਪੁਲਿਸ ਵੱਲੋਂ ਸਕੇ ਭਰਾਵਾਂ ਜਸਵਿੰਦਰ ਸਿੰਘ ਅਤੇ ਰੁਪਿੰਦਰ ਸਿੰਘ ਖ਼ਾਲਸਾ ਦੋਸ਼ੀ ਬਣਾ ਕੇ ਪੇਸ਼ ਕੀਤੇ ਜਾਣ ਦੀ ਕਹਾਣੀ ‘ਤੇ ਉਨ੍ਹਾਂ ਦੇ ਪਿੰਡ ਦੀ ਪੰਚਾੲਤਿ ਅਤੇ ਪਿੰਡ ਵਾਸੀਆਂ ਨੂੰ ਬਿਲਕੁਲ ਹੀ ਯਾਕੀਨ ਨਹੀ ਹੋ ਰਿਹਾ ।

ਬਰਗਾੜੀ ਘਟਨਾ ਦੇ ਸੰਦਰਭ ਵਿਚ : ਸਰਕਾਰੀ ਅੱਤਵਾਦ ਸਿੱਖ ਨੌਜਵਾਨੀ ਨੂੰ ਖਾਣ ਦੇ ਰਾਹ ਪਿਆ ?

ਪੰਜਾਬ ਪੁਲਿਸ ਨੇ ਆਖਰ ਆਪਣੇ ਅਜ਼ਮਾਈ ਹੋਏ ਢੰਗ ਤਰੀਕਿਆਂ ਨਾਲ ਪਿੰਡ ਬਰਗਾੜੀ ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ “ਅਸਲ ਦੋਸ਼ੀਆਂ” ਨੂੰ ਪ੍ਰੈਸ ਕਾਨਫਰੰਸ ਕਰਕੇ ਨਸ਼ਰ ਕਰ ਦਿੱਤਾ।

ਪੰਜਾਬ ਭਰ ਵਿੱਚ ਚੱਲ ਰਹੇ ਰੋਸ ਧਰਨੇ  ਸ਼ਹੀਦਾਂ ਦੀ ਅੰਤਮ ਅਰਦਾਸ (25 ਅਕਤੂਬਰ) ਤੱਕ ਜਾਰੀ ਰਹਿਣਗੇ: ਮਾਨ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਅਤੇ ਸ਼ਾਂਤਮਈ ਢੰਗ ਨਾਲ ਰੋਸ ਧਰਨੇ ਦੇ ਰਹੀਆਂ ਸੰਗਤਾਂ ‘ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਦੇ ਰੋਸ ਵਜੋਂ ਪੰਜਾਬ ਭਰ ਵਿੱਚ ਚੱਲ ਰਹੇ ਰੋਸ ਧਰਨੇ ਸ਼ਹੀਦਾਂ ਦੀ ਅੰਤਮ ਅਰਦਾਸ (25 ਅਕਤੂਬਰ) ਤੱਕ ਪਹਿਲਾਂ ਦੀ ਤਰਾਂ ਜਾਰੀ ਰਹਿਣਗੇ ਅਤੇ ਸ਼ਹੀਦਾਂ ਦੀ ਅੰਤਮ ਅਰਦਾਸ ਸਮੇਂ ਅਗਲਾ ਪ੍ਰੋਗਰਾਨ ਤੈਅ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਨੇ ਕੀਤਾ।

« Previous PageNext Page »