Tag Archive "kotkapura-incident"

ਸਿੱਖ ਰਿਲੀਫ ਯੂਕੇ ਵੱਲੋਂ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਸਿੱਖ ਰਿਲੀਫ ਵੱਲੋਂ 5-5 ਲੱਖ ਦੀ ਸਹਾਇਤਾ ਦਿੱਤੀ ਜਾਵੇਗੀ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਪਿੰਡ ਬਰਗਾੜੀਵਿੱਚ ਹੋਈ ਬੇਅਦਬੀ ਵਿਰੁੱਧ ਸ਼ਾਂਤਮਈ ਰੋਸ ਪ੍ਰਗਟ ਕਰ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਸ਼ਹੀਦ ਹੋਏ ਦੋ ਸਿੰਘਾਂ ਗੁਰਜੀਤ ਸਿੰਘ ਪੁੱਤਰ ਸਾਧੂ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰਾਂ ਨੂੰ ਸਿੱਖ ਰਲੀਫ਼ ਯੂ.ਕੇ. ਵੱਲੋਂ 5-5 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਸਪੈਸ਼ਲ ਰਿਪੋਰਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਵਾਂ ਤੋਂ ਬਾਅਦ ਪੰਜਾਬ ਦੀ ਤਾਜ਼ਾ ਰਿਪੋਰਟ ( 19 ਅਕਤੂਬਰ, 2015)

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਵਾਂ ਤੋਂ ਬਾਅਦ ਪੰਜਾਬ ਦੀ ਤਾਜ਼ਾ ਰਿਪੋਰਟ ( 19 ਅਕਤੂਬਰ, 2015)

ਬਠਿੰਡਾ ਨੇੜੇ ਪਿੰਡ ਜਲਾਲ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਅੰਗ ਪਾੜੇ ਗਏ

ਬਠਿੰਡਾ ਜਿਲੇ ਦੇ ਪਿੰਡ ਜਲਾਲ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਦਬੀ ਹੋਣ ਦਾ ਇੱਕ ਹੋਰ ਦੂਖਦਾਈ ਸਮਾਚਾਰ ਪ੍ਰਾਪਤ ਹੋਈ ਹੈ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ 82 ਪਾਵਨ ਅੰਗ (ਅੰਗ 1267 ਤੋਂ 1430) ਤੱਕ ਖੰਡਤ ਕਰਕੇ ਗਲੀਆਂ ਵਿੱਚ ਖਿਲਾਰ ਦਿੱਤੇ ਗਏ ਹਨ।

ਪੰਜਾਬ ਦੇ ਲੋਕ ਫਿਰਕੂਵਾਦ ਅਤੇ ਧਾਰਮਿਕ ਟਕਰਾਅ ਪੈਦਾ ਕਰਨ ਦੀਆਂ ਸਾਜ਼ਿਸ਼ਾਂ ਨੂੰ ਕਾਮਯਾਬ  ਨਹੀ ਹੋਣ ਦੇਣਗੇ: ਬਾਦਲ

ਅੱਜ ਇੱਥੇ ਆਪਣੇ ਦਫ਼ਤਰ 'ਚ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਨੇ ਅੱਜ ਇੱਥੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਹੋਈ ਘਟਨਾਂ ਅਤੇ ਉਸ ਤੋਂ ਬਾਅਦ ਪੈਦਾ ਹੋਏ ਹਾਲਾਤ ਬਾਰੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੁਝ ਇੱਕ ਬਾਹਰੀ ਏਜੰਸੀਆਂ ਅਤੇ ਕਈ ਸਿਆਸੀ ਸ਼ਕਤੀਆਂ ਸੂਬੇ ਦੀ ਸ਼ਾਂਤੀ ਨਾਲ ਖਿਲਵਾੜ ਕਰਨ 'ਚ ਲੱਗੀਆਂ ਹੋਈਆਂ ਹਨ ਪਰ ਪੰਜਾਬ ਦੇ ਲੋਕਾਂ ਵੱਲੋਂ ਫਿਰਕੂਵਾਦ ਅਤੇ ਧਾਰਮਿਕ ਟਕਰਾਅ ਪੈਦਾ ਕਰਨ ਦੀਆਂ ਸਾਜ਼ਿਸ਼ਾਂ ਨੂੰ ਨਾ ਕਦੀ ਪਹਿਲਾਂ ਕਾਮਯਾਬ ਹੋਣ ਦਿੱਤਾ ਗਿਆ ਹੈ ਅਤੇ ਨਾ ਹੀ ਹੁਣ ਹੋਣ ਦੇਣਗੇ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਪਾਕਿਸਤਾਨ ਵਿੱਚ ਸਿੱਖਾਂ ਨੇ ਕੀਤਾ ਰੋਸ ਮੁਜ਼ਾਹਰਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਗੋਲੀਆਂ ਮਾਰਕੇ ਸ਼ਹੀਦ ਕਰਨ ਦੀ ਨਿਖੇਧੀ ਕਰਦਿਆਂ ਦੋਹਾਂ ਘਟਨਾਵਾਂ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਦੀ ਮੰਗ ਕਰਦਿਆਂ ਪਾਕਿਸਤਾਨ ਦੇ ਸਿੱਖਾਂ ਸਥਾਨਿਕ ਮੁਲਸਮਾਨਾ ਭਰਾਵਾਂ ਦੇ ਸਹਿਯੋਗ ਨਾਲ ਪਾਕਿਸਤਾਨ ਦੇ ਸ਼ਹਿਰ ਵਿੱਚ ਰੋਸ ਮਾਰ ਚ ਕੀਤਾ।

ਲੁਧਿਆਣਾ ਦੇ ਪਿੰਡ ਘਵੱਦੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ ਔਰਤ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੱਲ ਪਿੰਡ ਘਵੱਦੀ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ ਦੇ ਸਬੰਧ ਵਿੱਚ ਪੁਲਿਸ ਨੇ ਇਕ ਔਰਤ ਨੂੰ ਹਿਰਾਸਤ 'ਚ ਲੈ ਲਿਆ ਹੈ।

ਸਾਬਕਾ ਰਾਜ ਸਭਾ ਮੈਬਰ ਅਤੇ ਬਾਦਲ ਦਲ ਦੇ ਕੌਮੀ ਮੀਤ ਪ੍ਰਧਾਨ ਸਮੇਤ ਕਈਆਂ ਨੇ ਦਿੱਤੇ ਅਸਤੀਫੇ

ਸਾਬਕਾ ਰਾਜ ਸਭਾ ਮੈਂਬਰ ਅਤੇ ਬਾਦਲ ਦਲ ਦੇ ਕੌਮੀ ਮੀਤ ਪ੍ਰਧਾਨ ਵਰਿੰਦਰ ਸਿੰਘ ਬਾਜਵਾ ਅਤੇ ਕਈ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ ।

ਸ਼੍ਰੋਮਣੀ ਕਮੇਟੀ ਮੈਬਰਾਂ ਦਾ ਕੀਤਾ ਘੇਰਾਓੁ, ਮੰਤਰੀ ਡਰਦੇ ਸਮਾਗਮ ਵਿੱਚ ਨਾ ਪੁੱਜੇ

ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਲਗਾਤਾਰ ਪਾਰ ਰਹੀਆਂ ਘਟਨਾਵਾਂ ਕਰਕੇ ਸਿੱਖ ਸੰਗਤ ਦਾ ਰੋਹ ਇਸ ਸਮੇਂ ਸਿਖਰ ‘ਤੇ ਹੈ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੀਆਂ ਘਟਨਾਵਾਂ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਸਿੱਖ ਵਿਦਵਾਨ ਸ੍ਰ. ਅਜਮੇਰ ਸਿੰਘ ਨਾਲ ਗੱਲਬਾਤ (ਵੇਖੋ ਵੀਡੀਓੁ)

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਰੁਧ ਉੱਠੇ ਰੋਹ ਅਤੇ ਪੰਜਾਬ ਸਰਕਾਰ ਦੇ ਇਸ ਰੋਹ ਨੂੰ ਦਬਾਉਣ ਜਾਂ ਠੰਡਾ ਕਰਨ ਦੇ ਯਤਨਾਂ, ਵੱਖ-ਵੱਖ ਧਿਰਾਂ ਦੀ ਕਾਰਗੁਜ਼ਾਰੀ ਅਤੇ ਇਸ ਨਾਲ ਜੁੜੇ ਹੋਰਨਾਂ ਵਰਤਾਰਿਆਂ ਬਾਰੇ ਸਿੱਖ ਸਿਆਸਤ ਵਲੋਂ ਸਿੱਖ ਇਤਿਹਾਸਕਾਰ ਤੇ ਚਿੰਤਕ ਸ੍ਰ: ਅਜਮੇਰ ਸਿੰਘ ਨਾਲ ਕੀਤੀ ਗਈ ਖਾਸ ਗੱਲਬਾਤ ਦਰਸ਼ਕਾਂ ਲਈ ਪੇਸ਼ ਹੈ।

ਲੁਧਿਆਣਾ ਜਿਲੇ ਦੇ ਪਿੰਡ ਘਵੱਦੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਦੀ ਘਟਨਾ ਪਿੱਛੋਂ ਹਾਲਾਤ ਤਨਾਅਪੁਰਨ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀਆਂ ਹੋ ਰਹੀਆਂ ਘਟਨਾਵਾਂ ਦਾ ਸਿਲਸਲਾ ਰੁਕਣ ਦਾ ਨਾਂ ਨ੍ਹੀ ਲੈ ਰਿਹਾ ਹੈ। ਅੱਜ ਲੁਧਿਆਣਾ ਜਿਲੇ ਦੇ ਡੇਹਲੋਂ ਖੇਤਰ ਵਿੱਚ ਪਿੰਡ ਘਵੱਦੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖੰਡਤ ਹੋਣ ਦੀ ਦੂਖਦਾਈ ਖ਼ਬਰ ਮਿਲੀ ਹੈ।

« Previous PageNext Page »