Tag Archive "kotkapura-incident"

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਅਗਵਾਈ ਵਿੱਚ ਸੰਗਤਾਂ ਨੇ ਭਵਾਨੀਗੜ੍ਹ (ਸੰਗਰੂਰ) ਵਿੱਚ ਦਿੱਤਾ ਰੋਸ ਧਰਨਾ

ਕੋਟਕਪੂਰਾ ਨੇੜਲੇ ਪਿੰਡ ਬਰਗਾੜੀ ਵਿੱਚ ਪਿਛਲੇ ਦਿਨੀ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਅਤੇ ਉਸਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ਼ਾਂਤਮਈ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੰਜਾਬ ਦੀ ਬਾਦਲ ਸਰਕਾਰ ਦੀ ਪੁਲਿਸ ਵੱਲੋਂ ਵਰ੍ਹਾਈਆਂ ਡਾਗਾਂ ਅਤੇ ਚਲਾਈਆਂ ਗੋਲੀਆਂ ਨਾਲ ਦੋ ਸਿੰਘਾਂ ਦੇ ਸ਼ਹੀਦ ਅਤੇ ਅਨੇਕਾਂ ਹੋਰਾਂ ਦੇ ਫੱਟਣ ਹੋਣ ਦੇ ਰੋਸ ਵਜੋਂ ਸਿੱਖ ਸੰਗਤਾਂ ਵੱਲੋਂ ਪੂਰੇ ਪੰਜਾਬ ਵਿੱਚ ਹਰ ਜਿਲੇ ਵਿੱਚ ਰੋਜ਼ਾਨਾ ਇੱਕ ਥਾਂ ‘ਤੇ ਧਰਨੇ ਦਿੱਤੇ ਜਾ ਰਹੇ ਹਨ।

ਬਾਦਲ ਦਲ ਦੀ ਹਾਈ ਪਾਵਰ ਕੋਰ ਕਮੇਟੀ ਅਮਰੀਕਾ ਦੇ ਚੇਅਰਮੈਨ ਸਮੇਤ ਦੋ ਹੋਰ ਸ਼੍ਰੋਮਣੀ ਕਮੇਟੀ ਮੈਬਰਾਂ ਨੇ ਦਿੱਤੇ ਅਸਤੀਫੇ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਰ ਹੀਆਂ ਘਟਨਾਵਾਂ ਅਤੇ ਬਾਦਲ ਦਰਕਾਰ ਦੀ ਪੁਲਿਸ ਦੁਅਰਾ ਸ਼ਾਂਤਮਈ ਸਿੱਖਾਂ ‘ਤੇ ਜ਼ੁਲਮ ਕਰਨ ਅਤੇ ਸਿੰਘਾਂ ਨੂੰ ਸ਼ਹੀਦ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਅਤੇ ਬਾਦਲ ਦਲ ਦੇ ਆਗੂਆਂ ਵੱਲੋਂ ਅਸਤੀਪਾ ਦੇਣ ਦੇ ਰੁਝਾਨ ਦੇ ਚੱਲਦਿਆਂ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਨੇ ਵੀ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ ।

ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ 10-10 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੀ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਨਾਲ ਸ਼ਹੀਦ ਹੋਣ ਵਾਲੇ ਦੋ ਸਿੱਖਾਂ ਦੇ ।ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ 10-10 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

ਸ਼੍ਰੀ ਗੁਰ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵੱਲੋਂ ਪੰਜਾਬ ਸਰਕਾਰ ਖਿਲਾਫ ਪੰਜਾਬ, ਜੰਮੂ ਕਸ਼ਮੀਰ, ਯੂਪੀ, ਮਹਾਰਾਸ਼ਟਰ ਵਿੱਚ ਰੋਸ ਮੁਜ਼ਾਹਰੇ

ਫਰੀਦਕੋਟ ਜਿਲੇ ਦੇਪਿੰਡ ਬਰਗਾੜੀ ਅਤੇ ਬਾਅਦ ਵਿੱਚ ਹੋਰ ਥਾਂਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਹੋਈ ਬੇਅਦਬੀ ਦੇ ਰੋਸ ਵਜੋਂ ਪੰਜਾਬ ਸਮੇਤ ਹਰਿਆਣਾ, ਯੂਪੀ, ਰਾਜਸਥਾਨ, ਜੰਮੂ ਕਸ਼ਮੀਰ ਅਤੇ ਮਹਾਂਰਾਸ਼ਟਰ ਵਿੱਚ ਸਿੱਖ ਸੰਗਤਾਂ ਨੇ ਰੋਸ ਮੁਜ਼ਾਹਰੇ ਕੀਤੇ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀਬਾਰੀ ਘਟਨਾ ਵਿਰੁੱਧ ਰੋਸ ਵਜੋਂ ਸ਼੍ਰੌਮਣੀ ਕਮੇਟੀ ਮੈਂਬਰਾਂ ਅਤੇ  ਬਾਦਲ ਦਲ ਦੇ ਅਹੁਦੇਦਾਰਾਂ ਵੱਲੋਂ ਅਸਤੀਫਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਪੰਜਾਬ ਸਰਕਾਰ ਦੀ ਅਸਫਲਤਾ ਅਤੇ ਬਾਅਦ ਵਿੱਚ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਿੱਖ ਸੰਗਤਾਂ ‘ਤੇ ਡਾਂਗਾਂ ਵਰ੍ਹਾਉਣ ਅਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਵਿਰੁੱਧ ਪੰਜਾਬ ਦੀ ਬਾਦਲ ਸਰਕਾਰ ਅਤੇ ਬਾਦਲ ਦਲ ਖਿਲਾਫ ਸਿੱਖਾਂ ਦਾ ਰੋਹ ਵੱਧਦਾ ਜਾ ਰਿਹਾ ਹੈ।ਇਸ ਵਧਦੇ ਰੋਸ ਦੇ ਚਲਦਿਆਂ ਕਈ ਸ਼੍ਰੋਮਣੀ ਕਮੇਟੀ ਮੈਂਬਰਾਂ, ਬਾਦਲ ਦਲ ਦੇ ਅਹੁਦੇਦਾਰਾਂ ਅਤੇ ਪਿੰਡਾਂ ਦੀਆਂ ਪੰਚਇਤਾਂ ਵੱਲੌਂ ਅਸਤੀਫੇ ਦੇਣ ਦਾ ਸਿਲਸਲਾ ਸ਼ੁਰੂ ਹੋ ਗਿਆ ਹੈ।

ਭਾਈ ਪੰਥਪ੍ਰੀਤ ਸਿੰਘ ਅਤੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲ਼ਿਆਂ ਨੂੰ ਪੁਲਿਸ ਨੇ ਕੀਤਾ ਰਿਹਾਅ

ਫ਼ਰੀਦਕੋਟ ( 16 ਅਕਤੂਬਰ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾਂ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਸਿੱਖ ਕੌਮ ...

ਕੋਟਕਪੂਰਾ ਘਟਨਾ: ਟਰਾਂਟੋ ਦੀਆਂ ਪੰਥਕ ਜਥੇਬੰਦੀਆ ਵਲੋਂ ਸ਼ਨਿਚਰਵਾਰ ਨੂੰ ਸ਼ਾਮ ਨੂੰ 7-9 ਵਜ੍ਹੇ ਤੱਕ ਸ਼ਹੀਦੀ ਕਾਨਫਰੰਸ ਹੋਵੇਗੀ

ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾਂ ਅਤੇ ਉਸਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸਿੱਖ ਸੰਗਤਾਂ ਵੱਲੋਂ ਦਿੱਤੇ ਗਏ ਸ਼ਾਂਤਮਈ ਰੋਸ ਧਰਨੇ ‘ਤੇ ਪੰਜਾਬ ਪੁਲਿਸ ਵੱਲੋਨ ਜ਼ਬਰ ਢਾਹੁੰਦਿਆਂ ਡਾਂਗਾਂ ਵਰ੍ਹਾਈਆਂ ਗਈਆਂ ਅਤੇ ਗੋਲ਼ੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਦੀ ਘਟਨਾ ਨੇ ਸੰਸਾਰ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ।

ਸਿੱਖ ਸੰਗਤਾਂ ਦੇ ਵਿਰੋਧ ਕਾਰਣ ਅਵਤਾਰ ਸਿੰਘ ਮੱਕੜ ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚੇ ਛੱਡਣੀ ਪਈ

ਅੱਜ ਇੱਥੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾ ਰਹੀ ਪਹਿਲੀ ਪੰਜਾਬੀ ਵਿਸ਼ਵ ਕਾਨਫਰੰਸ ਸਬੰਧੀ ਮੀਟਿੰਗ ਕੀਤੀ ਜਾ ਰਹੀ ਸੀ, ਪਰ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੂੰ ਸੰਗਤਾਂ ਦੇ ਕਰੜੇ ਵਿਰੋਧ ਪ੍ਰਦਰਸ਼ਨ ਕਰਕੇ ਮੀਟਿੰਗ ਵਿੱਚ ਵਿਚਾਲੇ ਛੱਡ ਕੇ ਹੀ ਜਾਣਾ ਪਿਆ।

ਕੋਟਕਪੂਰਾ ਘਟਨਾ: ਪੰਜਾਬ ਸਰਕਾਰ ਨੇ ਸਿੰਘਾਂ ‘ਤੇ ਦਰਜ਼ ਪਰਚੇ ਰੱਦ ਕਰਨ ਦੇ ਦਿੱਤੇ ਹੁਕਮ

ਜਿਲਾ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀ ਸਿੱਖ ਸੰਗਤ ‘ਤੇ ਵੱਖ-ਵੱਖ ਥਾਂਈ ਪੰਜਾਬ ਪੁਲਿਸ ਵੱਲੋਂ ਪਰਚੇ ਦਰਜ਼ ਕੀਤੇ ਗਏ ਪਰਚਿਆਂ ਨੂੰ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਾਪਸ ਲੈਣ ਦੇ ਪੁਲਿਸ ਨੂੰ ਹੁਕਮ ਦਿੱਤੇ ਹਨ।

ਸੰਤ ਸਮਾਜ ਦੀ ਇਕੱਤਰਤਾ ਅੱਜ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਅਤੇ ਉਸਤੋਂ ਬਾਅਦ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਮਗਰੋਂ ਪੈਦਾ ਹੋਏ ਹਾਲਾਤ ‘ਤੇ ਵੀ ਸੰਤ ਸਮਾਜ ਨੇ ਜਰੂਰੀ ਇਕੱਤਰਤਾ ਸੱਦੀ ਹੈ।

« Previous PageNext Page »