ਕੇ.ਪੀ. ਗਿੱਲ ਦੇ ਥੱਪੜ ਮਾਰਨ ਵਾਲੇ ਭਾਈ ਕੰਵਰ ਸਿੰਘ ਧਾਮੀ ਦੀ ਵਾਰਤਾ: ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ

ਭਾਈ ਧਾਮੀ ਦੇ ਸੰਘਰਸ਼ੀ ਜੀਵਨ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਉਹਨਾ ਦੇ ਨੇੜਲੇ ਸਾਥੀ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ ਕੀਤੀ ਹੈ ਜਿਹੜੀ ਅੱਜ ਆਪ ਸਭ ਨਾਲ ਸਾਂਝੀ ਕੀਤੀ ਜਾ ਰਹੀ ਹੈ।
ਕੈਟ ਸੰਤੋਖੇ ਕਾਲੇ ਦੇ ਜ਼ੁ+ਲ+ਮ ਤੇ ਉਸਨੂੰ ਸੋਧਣ ਵਾਲੇ ਸਿੰਘਾਂ ਦੀ ਵਾਰਤਾ

26 ਅਕਤੂਬਰ 2025 ਨੂੰ ਪਿੰਡ ਰਤਨਗੜ੍ਹ (ਨੇੜੇ ਖਲਚੀਆਂ) ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਸ. ਸੁਖਦੇਵ ਸਿੰਘ ਵੱਲੋਂ ਕੀਤੀ ਗਈ ਤਕਰੀਰ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ।
ਬਾਦਲ ਅਤੇ ਕੇ.ਪੀ.ਐਸ. ਗਿੱਲ ਦੀਆਂ ਗੁਪਤ ਮੀਟਿੰਗਾਂ ਦਾ ਸੱਚ ਸਾਹਮਣੇ ਆਵੇ: ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਮੰਗ ਕੀਤੀ ਹੈ ਕਿ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਨਣੀ ਚਾਹੀਦੀ ਹੈ ਜਿਹੜੀ ਪ੍ਰਕਾਸ਼ ਸਿੰਘ ਬਾਦਲ ਅਤੇ ਅੱਜ ਤੱਕ ਰਹੇ ਮੁੱਖ ਮੰਤਰੀਆਂ, ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀਆਂ ਜਾਇਦਾਦਾਂ ਦੀ ਪੜਤਾਲ ਕਰੇ।
ਸਿੱਖਾਂ ਦੇ ਕਾਤਲਾਂ ਤੇ ਦੋਖੀਆਂ ਨੂੰ ਸ਼ਰਧਾਂਜਲੀਆਂ ਪਰ ਸਿੱਖ ਸ਼ਹੀਦਾਂ ਬਾਰੇ ਪੰਜਾਬ ਵਿਧਾਨ ਸਭਾ ਚੁੱਪ: ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੇ ਆਗੂਆਂ ਵੱਲੋ ਜਾਰੀ ਪੈ੍ਰਸ ਬਿਆਨ ਵਿੱਚ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਮਨੁਖਤਾ ਦੇ ਕਾਤਲਾਂ ਇੰਦਰਾ ਗਾਧੀਂ, ਗਵਰਨਰ ਰੇਅ, ਕੇ.ਪੀ.ਐਸ.ਗਿੱਲ, ਬੇਅੰਤ ਸਿੰਘ ਵਰਗਿਆਂ ਨੂੰ ਸ਼ਰਧਾਜਲੀਆਂ ਪਰ ਫੌਜੀ ਹਮਲੇ ਅਤੇ ਝੂਠੇ ਮੁਕਾਬਆਂਿ ਵਿੱਚ ਸ਼ਹੀਦ ਹੋਣ ਵਾਲਿਆ ਬਾਰੇ ਸਾਜਿਸ਼ੀ ਚੁਪ ਚਿੰਤਾਜਨਕ ਹੈ।
1994 ਦੀ ਅਣਛਪੀ ਲਿਖਤ: ਸੱਭਿਆਚਾਰਕ ਮੇਲਿਆਂ ਦੀ ਕੁੱਖ ਵਿਚ ਪਲਦੀ ਸਿਆਸੀ ਰੱਦੋ-ਬਦਲ

1993 ਦਾ ਡੁੱਬਦਾ ਸੂਰਜ ਜਿੱਥੇ ਦਿੱਲੀ ਦੇ ਦਿਸਹੱਦੇ ’ਤੇ ‘ਪੰਜਾਬੀ ਲੋਕ ਸੱਭਿਆਚਾਰ’ ਦੀਆਂ ਕਿਰਨਾਂ ਛੱਡ ਗਿਆ ਉੱਥੇ ਨਾਲ ਨਾਲ ਸਮਾਜੀ ਤੇ ਸਿਆਸੀ ਖੇਤਰ ਦੇ ਕੁਝ ਗੰਭੀਰ ਮਸਲੇ ਵੀ ਖੜ੍ਹੇ ਕਰ ਗਿਆ।
ਲਾਵਾਰਸ ਲਾਸ਼ਾਂ ਦੇ ਕੇਸ ਨੂੰ ਉਜਾਗਰ ਕਰਨ ਵਾਲੇ ਭਾਈ ਖਾਲੜਾ ਦਾ 22ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ

ਇੱਕੀਵੀਂ ਸਦੀ ਦੇ ਅਖੀਰਲੇ ਦਹਾਕਿਆਂ ਦੌਰਾਨ ਭਾਰਤੀ ਨੀਮ ਫੌਜੀ ਦਸਤਿਆਂ ਅਤੇ ਪੰਜਾਬ ਪੁਲਿਸ ਵਲੋਂ ਲਾਵਾਰਸ ਕਰਾਰ ਦੇਕੇ 25 ਹਜ਼ਾਰ ਸਿੱਖਾਂ ਨੂੰ ਸ਼ਮਸ਼ਾਨਘਾਟਾਂ ਵਿੱਚ ਸਾੜੇ ਜਾਣ ਦਾ ਮਾਮਲਾ ਜਗ ਜਾਹਿਰ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦਾ 22ਵਾਂ ਸ਼ਹੀਦੀ ਦਿਹਾੜਾ ਅੱਜ ਮਨਾਇਆ ਗਿਆ।
ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਂ ‘ਤੇ ਹੋਵੇਗਾ ਕੈਲੇਫੋਰਨੀਆਂ ਦੇ ਸ਼ਹਿਰ ਫਰਿਜ਼ਨੋ ਦੇ ਇੱਕ ਪਾਰਕ ਦਾ ਨਾਂ

ਫਰਿਜ਼ਨੋ ਸਟੇਟ ਯੂਨੀਵਰਸਿਟੀ ‘ਚ ਉੱਚ ਪੜ੍ਹਾਈ ਕਰਨ ਲਈ ਪੰਜਾਬ ਤੋਂ ਅਮਰੀਕਾ ਆਈ ਨਵਕਿਰਨ ਕੌਰ ਨੇ ਜਦੋਂ ਸਾਲ 2009 ਦੇ ਅੰਤ ਵਿਚ ਆਪਣਾ ਸਮੈਸਟਰ ਸ਼ੁਰੂ ਕੀਤਾ ਸੀ ਤਾਂ ਉਹ ਫਰਿਜ਼ਨੋ ਵਿਖੇ ਆਪਣੀ ਮਾਸਟਰ ਡਿਗਰੀ ਨੂੰ ਲੈ ਕੇ ਬੇਹੱਦ ਉਤਾਵਲੀ ਸੀ। ਉਸ ਵੇਲੇ ਜਦੋਂ ਵਿਦਿਆਰਥੀ ਆਪਣੀਆਂ ਨਵੀਆਂ ਕਲਾਸਾਂ ਲੱਭਣ ਵਿਚ ਰੁਝੇ ਹੋਏ ਸਨ ਤਾਂ ਉਸ ਦੇ ਕੁਝ ਸਹਿਪਾਠੀ ਨਵਕਿਰਨ ਦੇ ਸਫ਼ਰ, ਉਸ ਦੇ ਪਰਿਵਾਰ ਤੇ ਉਸ ਦੇ ਪਿਤਾ ਬਾਰੇ ਨਹੀਂ ਜਾਣਦੇ ਸਨ, ਜੋ ਉਸ ਨੂੰ ਸੈਂਟਰਲ ਵੈਲੀ ਤੱਕ ਲੈ ਆਏ। ਨਵਕਿਰਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧੀ ਹੈ। ਸਿੱਖ ਨੌਜਵਾਨ ਜਥੇਬੰਦੀ ‘ਜਕਾਰਾ ਮੂਵਮੈਂਟ’ ਦੇ ਯਤਨਾਂ ਸਦਕਾ 31 ਅਗਸਤ, 2017 ਨੂੰ ਸ਼ਾਮ 4: 30 ਵਜੇ ਫਰਿਜ਼ਨੋ ਸਿਟੀ ਹਾਲ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਸਨਮਾਨ ਵਜੋਂ ਸਿਟੀ ਪਾਰਕ ਦਾ ਨਾਂ ਉਨ੍ਹਾਂ ਦੇ ਨਾਂ ‘ਤੇ ਰੱਖਿਆ ਜਾਵੇਗਾ।
ਦਰਬਾਰਾ ਅਤੇ ਬੇਅੰਤ ਦੇ ਨਕਸ਼ੇ ਕਦਮਾਂ ‘ਤੇ ਹੀ ਚੱਲ ਰਿਹੈ ਕੈਪਟਨ: ਯੂਨਾਇਟਿਡ ਖ਼ਾਲਸਾ ਦਲ ਯੂ.ਕੇ.

ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਲੋਂ ਇਹ ਹੋਰ ਕਾਲਾ ਕਾਰਨਾਮਾ ਕਰਦਿਆਂ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਿਆ ਗਿਆ ਹੈ। ਜਿਸ ਵਾਸਤੇ ਪੰਜਾਬ ਦੇ ਕਾਂਗਰਸੀ ਅਤੇ ਮੌਕਾ ਪ੍ਰਸਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਤਿਹਾਸ ਕਦੇ ਮੁਆਫ ਨਹੀਂ ਕਰੇਗਾ। ‘ਪੰਜਾਬ ਦੇ ਬੁੱਚੜ’ ਵਜੋਂ ਜਾਣੇ ਜਾਂਦੇ ਕੇ.ਪੀ. ਐਸ. ਗਿੱਲ ਦੀ ਮੌਤ ‘ਤੇ ਵਿਧਾਨ ਸਭਾ ਵਿੱਚ ਸ਼ਰਧਾਂਜ਼ਲੀ ਦੇ ਕੇ ਕੈਪਟਨ ਨੇ ਸਿੱਖਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਕਾਂਗਰਸ ਦੇ ਪਹਿਲਾਂ ਦੇ ਮੁੱਖ ਮੰਤਰੀਆਂ ਦਰਬਾਰਾ, ਬੇਅੰਤ ਅਤੇ ਉਸ ਵਿੱਚ ਕੋਈ ਫਰਕ ਨਾ ਸਮਝਿਆ ਜਾਵੇ।
ਪੰਜਾਬ ਵਿਧਾਨ ਸਭਾ ‘ਚ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਦੇਣ ਦਾ ਅਕਾਲੀ ਦਲ ਵਲੋਂ ਵਿਰੋਧ; ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ ਵਿੱਚ ਬੁੱਧਵਾਰ (14 ਜੂਨ) ਨੂੰ ਸੂਬੇ ਦੇ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਦੇਣ ਦੇ ਮੁੱਦੇ ’ਤੇ ਹੰਗਾਮਾ ਹੋਇਆ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਾਬਕਾ ਡੀਜੀਪੀ ਨੂੰ ਸਿੱਖਾਂ ’ਤੇ ਜ਼ੁਲਮ ਕਰਨ ਵਾਲਾ ਦੱਸਿਆ।
ਗਿੱਲ ਨੂੰ ਸ਼ਰਧਾਂਜਲੀ ਦੇ ਕੇ ਕਾਂਗਰਸ ਤੇ ਕੈਪਟਨ ਨੇ ਸਿੱਖਾਂ ਸਿਰ ਚਾੜ੍ਹੀ ਇਕ ਹੋਰ ਭਾਜੀ: ਖਾਲੜਾ ਮਿਸ਼ਨ

ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਬੁੱਧਵਾਰ (15 ਜੂਨ) ਨੂੰ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਨਿੰਦਾ ਕੀਤੀ ਕਿ ਉਸਨੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੰਜਾਬ ਦੇ ਬੁੱਚੜ ਕੇ.ਪੀ.ਐਸ. ਗਿੱਲ ਨੂੰ ਪੰਜਾਬ ਵਿਧਾਨ ਸਭਾ ‘ਚ ਸ਼ਰਧਾਂਜਲੀ ਦਿੱਤੀ। ਖਾਲੜਾ ਮਿਸ਼ਨ ਵਲੋਂ ਜਾਰੀ ਇਕ ਲਿਖਤੀ ਬਿਆਨ ‘ਚ ਕਿਹਾ ਗਿਆ ਕਿ ਕੇ.ਪੀ.ਐਸ. ਗਿੱਲ ਵਰਗੇ ਪੰਜਾਬ ਦੇ ਬੁੱਚੜ ਨੂੰ ਸ਼ਰਧਾਂਜਲੀ ਦੇ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਨੇ ਸਿੱਖਾਂ ਸਿਰ ਇਕ ਹੋਰ ਭਾਜੀ ਚਾੜ੍ਹ ਦਿੱਤੀ ਹੈ।
