Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

KPS Gill

KPS Gill

ਦਲ ਖ਼ਾਲਸਾ ਦਾ ਮੰਨਣਾ ਹੈ ਕਿ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਦਾਗੀ ਪੁਲਿਸ ਅਫਸਰ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਪੇਸ਼ ਕਰਕੇ ਵਿਧਾਇਕਾਂ ਨੇ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ ਅਤੇ ਸਰਕਾਰੀ ਤਸ਼ੱਦਦ 'ਤੇ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਸ਼ਿਕਾਰ ਹੋਏ ਲੋਕਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਮੀਡੀਆ ਲਈ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਕੇ.ਪੀ.ਐਸ. ਗਿੱਲ ਦੇ ਭੋਗ ਸਮਾਗਮ ਦਾ ਸਿੱਖ ਪੰਥ ਅਤੇ ਮਨੁੱਖਤਾ ਦੇ ਹਾਮੀਆਂ ਵੱਲੋਂ ਬਾਈਕਾਟ ਕਰਨ ਤੋਂ ਬਾਅਦ ਸਾਬਿਤ ਹੋ ਗਿਆ ਹੈ ਕਿ ਝੂਠ ਅਤੇ ਪਾਪ ਦੀ ਆਖਿਰ ਹਾਰ ਹੁੰਦੀ ਹੈ ਇਸ ਉੱਪਰ ਜਿੰਨਾ ਮਰਜ਼ੀ ਮਲੰਮਾਂ ਚਾੜ੍ਹ ਲਿਆ ਜਾਵੇ। ਜਾਰੀ ਬਿਆਨ 'ਚ ਕਿਹਾ ਗਿਆ ਕਿ ਗਿੱਲ ਦੇ ਭੋਗ 'ਤੇ 50-100 ਲੋਕਾਂ ਦਾ ਪੁੱਜਣਾ ਸਾਬਿਤ ਕਰਦਾ ਹੈ ਕਿ ਕੂੜ ਸੱਚ ਨਹੀਂ ਬਣ ਸਕਦਾ ਭਾਵੇਂ ਸੌ ਘਾੜ੍ਹਤਾਂ ਘੜ੍ਹੀਆਂ ਜਾਣ।
ਪੰਜਾਬ ਸਰਕਾਰ ਵੱਲੋਂ ਮਹਾਰਾਣਾ ਪ੍ਰਤਾਪ ਦਾ 477ਵਾਂ ਜਨਮ ਦਿਹਾੜਾ ਸ਼ਨੀਵਾਰ ਨੂੰ ਲਾਂਡਰਾਂ ਨੇੜੇ ਮੁਹਾਲੀ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਮੈਰਿਜ ਪੈਲੇਸ ਵਿੱਚ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇ.ਪੀ.ਐਸ. ਗਿੱਲ ਦੇ ਭੋਗ 'ਤੇ ਜਾਣ ਕਰਕੇ ਗੈਰਹਾਜ਼ਰ ਰਹੇ, ਜਦਕਿ ਪਹਿਲਾਂ ਤੈਅ ਪ੍ਰੋਗਰਾਮ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਨੀ ਸੀ।
ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਦੇ ਭੋਗ 'ਤੇ ਜਾਣ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਮਰਿੰਦਰ ਦੀ ਹਾਜ਼ਰੀ ਨੂੰ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਵੱਜੋਂ ਬਰਾਬਰ ਦੱਸਿਆ ਹੈ। ਮੀਡੀਆ ਨੂੰ ਜਾਰੀ ਆਪਣੇ ਬਿਆਨ ’ਚ ਜੀ.ਕੇ. ਨੇ ਕਿਹਾ ਕਿ ਅਮਰਿੰਦਰ ਨੇ ਗਿੱਲ ਦੇ ਭੋਗ ’ਤੇ ਜਾ ਕੇ ਗਿੱਲ ਵੱਲੋਂ ਸਿੱਖ ਨੌਜਵਾਨਾਂ ਦੇ ਕਤਲੇਆਮ ਨੂੰ ਸਰਕਾਰੀ ਮਾਨਤਾ ਦੇ ਦਿੱਤੀ ਹੈ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਜੱਥੇਬੰਦਕ ਸਕੱਤਰ ਕਾਬਲ ਸਿੰਘ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਹਿਲਾਂ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਦੇ ਕੇ ਅਤੇ ਹੁਣ ਝੂਠੇ ਮੁਕਾਬਲੇ ਬਣਾਉਣ ਵਾਲੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਨੂੰ ਡੀ.ਐਸ.ਪੀ. ਦੀ ਨੌਕਰੀ ਦੇਣ ਕਰਕੇ ਸਿਵਿਆਂ ਦੇ ਰਾਹ ਪੈ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਹਮਾਇਤ ਪ੍ਰਾਪਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੋਮਵਾਰ ਨੂੰ ਬਿਆਨ ਦਿੱਤਾ ਕਿ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਕੇ.ਪੀ.ਐਸ. ਗਿੱਲ ਨੂੰ ਸਿੱਖ ਕਦੇ ਵੀ ਮਾਫ ਨਹੀਂ ਕਰਨਗੇ ਕਿਉਂਕਿ ਕੇ.ਪੀ.ਐਸ. ਗਿੱਲ 'ਅੱਤਵਾਦ ਦਾ ਸਿਰਜਣਹਾਰ' ਸੀ ਨਾ ਕਿ ਸ਼ਾਂਤੀ ਦਾ ਨੁਮਾਇੰਦਾ।
ਪੰਜਾਬ ਦੇ ਸਾਬਕਾ ਪੁਲਿਸ ਮੁਖੀ ਕੇ.ਪੀ.ਐੱਸ ਗਿੱਲ ਨਮਿਤ ਅੰਤਿਮ ਰਸਮਾਂ ਵਿੱਚ ਸ਼ਾਮਲ ਨਾ ਹੋਣ ਬਾਰੇ ਸ਼੍ਰੋਮਣੀ ਕਮੇਟੀ ਦੇ ਇੱਕ ਹਜ਼ੂਰੀ ਰਾਗੀ ਦੇ ਫੇਸਬੁੱਕ ਖਾਤੇ ਵਿੱਚ ਵੀ ਅਜਿਹੀ ਅਪੀਲ ਦਰਜ ਹੈ, ਜਿਸ ’ਚ ਦਰਬਾਰ ਸਾਹਿਬ ਦੇ ਰਾਗੀ ਸਿੰਘਾਂ ਵੱਲੋਂ ਸਮੂਹ ਕੀਰਤਨੀਆਂ, ਪਾਠੀਆਂ ਤੇ ਗ੍ਰੰਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਗਿੱਲ ਨਮਿੱਤ ਪਾਠ ਜਾਂ ਹੋਰ ਰਸਮਾਂ ਵਿੱਚ ਸ਼ਾਮਲ ਨਾ ਹੋਣ।
ਪੰਜਾਬ ਪੁਲਿਸ ਦਾ ਸਾਬਕਾ ਮੁਖੀ ਕੇ.ਪੀ.ਐਸ. ਗਿੱਲ ਨਿਰਦੋਸ਼ ਬੀਬੀਆਂ, ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਦਾ ਕਾਤਲ ਆਖਿਰ ਮਿੱਟੀ ਹੋ ਗਿਆ। ਜੰਗਲ ਰਾਜ ਅਤੇ ਦਿੱਲੀ ਦਰਬਾਰ ਦੇ ਹਮਾਇਤੀ ਉਸ ਵੱਲੋਂ ਕੀਤੀ ਪੰਜਾਬ ਅੰਦਰ 'ਸੇਵਾ' ਦੇ ਗੁਣ ਗਾ ਰਹੇ ਹਨ।
ਸਾਬਕਾ ਪੰਜਾਬ ਪੁਲਿਸ ਦਾ ਮੁਖੀ, ਜਿਹੜਾ ਕਿ ਪੰਜਾਬ ਵਿਚ ਬੁੱਚੜ ਵਜੋਂ ਜਾਣਿਆ ਜਾਂਦਾ ਕੇ.ਪੀ.ਐਸ. ਗਿੱਲ 82 ਸਾਲ ਦੀ ਉਮਦ 'ਚ ਅੱਜ ਦਿੱਲੀ ਵਿਖੇ ਮਰ ਗਿਆ।
ਮੀਡੀਆਂ ਦੀਆਂ ਰਿਪੋਰਟਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਪੰਜਾਬ ਸਰਕਾਰ ਨੇ ਪਿਛਲੇ ਮਹੀਨੇ (7 ਅਪ੍ਰੈਲ) ਵਿਵਾਦਤ ਸਾਬਕਾ ਪੰਜਾਬ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਨੂੰ ਉਸਦੀ ਦਿੱਲੀ ਰਿਹਾਇਸ਼ 'ਤੇ ਦੋ ਉੱਚ ਤਕਨੀਕ ਵਾਲੀਆਂ ਐਂਬੂਲੈਂਸਾਂ ਅਤੇ 24 ਘੰਟੇ ਲਈ ਡਾਕਟਰ ਦਾ ਇੰਤਜ਼ਾਮ ਕੀਤਾ ਹੈ। ਇਕ ਐਂਬੂਲੈਂਸ ਪੰਜਾਬ ਦੇ ਸਿਹਤ ਵਿਭਾਗ ਦੀ ਬਠਿੰਡਾ ਤੋਂ ਅਤੇ ਦੂਜੀ ਫਾਜ਼ਿਲਕਾ ਜ਼ਿਲ੍ਹੇ ਤੋਂ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।