Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

KPS Gill

KPS Gill

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਅਨੁਸਾਰ ਗਿੱਲ ਜਿਸ ਨੂੰ ਪੰਜਾਬ ਦੇ ਕੁਝ ਲੋਕ 'ਸੁਪਰ ਕਾਪ' ਮੰਨਦੇ ਹਨ ਅਤੇ ਬਹੁਤਿਆਂ ਲਈ ਉਹ 'ਸਿੱਖਾਂ ਦਾ ਬੁੱਚੜ' ਹੈ, ਨੇ ਆਪਣੀ ਕਿਤਾਬ ਵਿੱਚ ਨਾ ਸਿਰਫ ਜੁਝਾਰੂ ਸਿੰਘਾਂ ਵਿਰੁੱਧ ਨਫਰਤ ਦਾ ਜ਼ਹਿਰ ਹੀ ਉਗਲਿਆ ਹੈ ਸਗੋਂ ਮਨੁੱਖੀ ਅਧਿਕਾਰਾਂ ਦੇ ਰਾਖਿਆਂ ਸਮੇਤ ਉਹਨਾਂ ਸਭਨਾਂ ਲੋਕਾਂ ਨੂੰ ਆਪਣੀ ਨਫਰਤ ਦੇ ਘੇਰੇ ਵਿਚ ਲਿਆਂਦਾ ਹੈ ਜੋ ਪੰਜਾਬ ਦੇ ਜਾਇਜ਼ ਹੱਕਾਂ ਲਈ ਹਮਦਰਦੀ ਰੱਖਦੇ ਹਨ।
ਭਾਰਤ ਦੇ ਕਹੇ ਜਾਂਦੇ "ਰੱਖਿਆ ਮਾਹਰ" ਅਨਿਲ ਕੌਲ ਨੇ ਕਸ਼ਮੀਰ ਵਿਚ ਆਮ ਨਾਗਰਿਕਾਂ ਨੂੰ ਮਾਰਨ ਦੀ ਪੁਰਜ਼ੋਰ ਵਕਾਲਤ ਕੀਤੀ ਹੈ। ਭਾਰਤ ਸਰਕਾਰ ਵਲੋਂ ਚਲਾਏ ਜਾਂਦੇ ਰਾਜ ਸਭਾ ਟੀ.ਵੀ. ਦੇ ਉੜੀ ਹਮਲੇ ਦੇ ਸੰਬੰਧ ਵਿਚ ਕਰਵਾਏ ਜਾ ਰਹੇ ਪ੍ਰੋਗਰਾਮ ਇਕ ਪ੍ਰੋਗਰਾਮ "ਦੇਸ਼ ਦੇਸ਼ਾਂਤਰ" ਵਿਚ ਅਨਿਲ ਕੌਲ ਨੇ ਕਿਹਾ, "ਜਿਵੇਂ ਕੇ.ਪੀ.ਐਸ. ਗਿੱਲ ਨੇ ਪੰਜਾਬ ਵਿਚ ਅੱਤਵਾਦੀਆਂ (ਖਾੜਕੂਆਂ) ਦੇ ਪਰਿਵਾਰਾਂ ਨੂੰ ਮਾਰਿਆ ਤਾਂ ਹੀ ਅੱਤਵਾਦ (ਲਹਿਰ) ਦਾ ਖਾਤਮਾ ਕੀਤਾ ਜਾ ਸਕਿਆ। ਇਸੇ ਨੀਤੀ ਨੂੰ ਕਸ਼ਮੀਰ ਵਿਚ ਵੀ ਅਮਲ ਵਿਚ ਲਿਆਉਣਾ ਚਾਹੀਦਾ ਹੈ।"
ਪਿਛਲੇ ਸਾਲ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਕਾਰਜਕਾਰੀ ਜਥੇਦਾਰ ਨੇ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਉਪਰ ਫੌਜੀ ਹਮਲੇ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਬਰਾੜ ਅਤੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਕੇ.ਪੀ.ਐਸ.ਗਿੱਲ ਨੂੰ ਸਿੱਖ ਪੰਥ ’ਚੋਂ “ਖਾਰਜ” ਕਰ ਦਿੱਤਾ।
10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਕੇ.ਪੀ.ਐਸ. ਗਿੱਲ ਅਤੇ ਭਾਰਤੀ ਫੌਜ ਦੇ ਸਾਬਕਾ ਅਫਸਰ ਕੁਲਦੀਪ ਬਰਾੜ ਨੂੰ ਪੰਥ ਵਿਚੋਂ "ਛੇਕਣ" ਦਾ ਐਲਾਨ ਕੀਤਾ ਹੈ। ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਜਗਮੀਤ ਸਿੰਘ ਅਤੇ ਭਾਈ ਮੇਜਰ ਸਿੰਘ ਦੇ ਦਸਤਖਤਾਂ ਹੇਠ "ਹੁਕਮਨਾਮਾ" ਜਾਰੀ ਕਰਕੇ ਕੇ.ਪੀ.ਐਸ. ਗਿੱਲ ਅਤੇ ਕੁਲਦੀਪ ਬਰਾੜ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ੀ ਮੰਨਿਆ ਗਿਆ।
ਪੰਜਾਬ ਪੁਲਿਸ ਕੈਟ ਗੁਰਮੀਤ ਪਿੰਕੀ ਨੇ ਪੱਤਰਕਾਰ ਕੰਵਰ ਸੰਧੂ ਨਾਲ ਵਿਸਥਾਰਤ ਵੀਡੀਓੁ ਇੰਟਰਵਿਓੂ ਦੌਰਾਨ ਭਾਈ ਬਲਵਿੰਦਰ ਸਿੰਘ ਜਟਾਨਾ ਦੇ ਪਰਿਵਾਰ ਨੂੰ ਕਤਲ ਕਰਨ ਦੇ ਮਾਮਲੇ ਦਾ ਬਾਰੀਕੀ ਨਾਲ ਪਰਦਾਫਾਸ਼ ਕੀਤਾ ਹੈ।ਗੁਰਮੀਤ ਪਿੰਕੀ ਨੇ ਦੱਸਿਆ ਕਿ 9 ਅਗਸਤ 1991 ਨੂੰ ਜਦੋਂ ਐੱਸਐੱਸਪੀ ਸੁਮੇਧ ਸੈਣੀ ਦੁਪਿਹਰ ਦੇ ਖਾਣੇ ਤੋਂ ਵਾਪਸ ਆ ਰਿਹਾ ਸੀ ਤਾਂ ਬੰਬ ਹਮਲਾ ਹੋ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।