ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਮਾਸਟਰ ਤਾਰਾ ਸਿੰਘ ਦੇ ਨਾਮ ’ਤੇ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਉਹ ਕੱਲ੍ਹ (2 ਦਸੰਬਰ, 2017) ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵੱਲੋਂ ਮਾਸਟਰ ਤਾਰਾ ਸਿੰਘ ਦੀ 50ਵੀਂ ਬਰਸੀ ਸਬੰਧੀ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਗੁੱਜਰਖਾਨ ਕੈਂਪਸ ਵਿੱਚ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁੱਜਣਾ ਸੀ ਪਰ ਉਹ ਰੁਝੇਵਿਆਂ ਕਰਕੇ ਸ਼ਾਮਲ ਨਹੀਂ ਹੋਏ।
ਦਿੱਲੀ ਦੇ ਇੱਕ ਹੋਟਲ ਵਿੱਚ ਸਰਨਾ ਭਰਵਾਂ ਵੱਲੋਂ ਕਰਵਾਏ ਸਨਮਾਨ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ 'ਚ ਬੋਲਦਿਆਂ ਕੈਪਟਨ ਅਮਰਿੰਦਰ ਨੇ ਦਾਅਵਾ ਕੀਤਾ ਕਿ ਬਾਦਲ ਦਲ ਦੇ ਸਮੇਂ 'ਚ ਬੇਅਦਬੀ ਦੀਆਂ 183 ਘਟਨਾਵਾਂ ਹੋਈਆਂ ਤੇ 121 ਦੇ ਦੋਸ਼ੀ ਫੜ੍ਹੇ ਗਏ ਜਦਕਿ ਕਾਂਗਰਸ ਸਰਕਾਰ ਆਉਣ ’ਤੇ ਅਜਿਹੇ 13 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 12 ਦੇ ਦੋਸ਼ੀ ਕਾਬੂ ਕਰ ਲਏ ਗਏ ਹਨ।