ਪਾਕਿਸਤਾਨ ਦੀ ਫ਼ੌਜੀ ਅਦਾਲਤ ਵੱਲੋਂ ਭਾਰਤੀ ਜਲ ਸੈਨਾ ਦੇ ਸਾਬਕਾ ਅਧਿਕਾਰੀ ਅਤੇ ਰਾਅ ਦੇ ਏਜੰਟ ਕੁਲਭੂਸ਼ਨ ਜਾਧਵ ਨੂੰ ਜਾਸੂਸੀ ਤੇ ਦਹਿਸ਼ਤਗਰਦੀ ਦੀਆਂ ਕਾਰਵਾਈਆਂ ਵਿੱਚ ਸ਼ਮੂਲੀਅਤ ਕਰਕੇ ਦਿੱਤੀ ਮੌਤ ਦੀ ਸਜ਼ਾ ਖ਼ਿਲਾਫ਼ ਅੱਜ ਜਦੋਂ ਨੀਦਰਲੈਂਡ ਦੇ ਹੇਗ ਸਥਿਤ ਕੌਮਾਂਤਰੀ ਨਿਆਂਇਕ ਅਦਾਲਤ (ਆਈਸੀਜੇ) ਵਿੱਚ ਸੁਣਵਾਈ ਹੋਵੇਗੀ ਤਾਂ ਭਾਰਤ ਤੇ ਪਾਕਿਸਤਾਨ ਅਠਾਰਾਂ ਸਾਲਾਂ ਬਾਅਦ ਮੁੜ ਆਈਸੀਜੇ ਵਿੱਚ ਇਕ ਦੂਜੇ ਦੇ ਸਾਹਮਣੇ ਹੋਣਗੇ। ਇਸਲਾਮਾਬਾਦ ਨੇ ਪਿਛਲੀ ਵਾਰ ਭਾਰਤ ਵੱਲੋਂ ਕੱਛ ਵਿੱਚ ਪਾਕਿਸਤਾਨੀ ਨੇਵੀ ਦੇ ਜਹਾਜ਼ ਨੂੰ ਨਿਸ਼ਾਨਾ ਬਣਾਉਣ ਲਈ ਆਈਸੀਜੇ ਦਾ ਦਖ਼ਲ ਮੰਗਿਆ ਸੀ।
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਜਲ ਸੈਨਾ ਦੇ ਅਧਿਕਾਰੀ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਦੇ ਮੁੱਦੇ ਉਤੇ ਭਾਰਤ ਨੇ ‘ਇੰਟਰਨੈਸ਼ਨਲ ਕੋਰਟ ਆਫ ਜਸਟਿਸ’ (ਆਈਸੀਜੇ) ਵਿੱਚ ਜਾਣ ਦਾ ਫੈਸਲਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਪਾਕਿਸਤਾਨ ਵਿੱਚ "ਗੈਰ ਕਾਨੂੰਨੀ" ਹਿਰਾਸਤ ਵਿੱਚ ਰੱਖਿਆ ਗਿਆ ਅਤੇ ਉਸ ਦੀ ਜਾਨ ਨੂੰ ਖ਼ਤਰਾ ਹੈ।
ਭਾਰਤ ਨੇ ਆਪਣੇ ਨਾਗਰਿਕ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਦੇ ਕੇਸ ਦੀ ਅਗਲੇਰੀ ਪੈਰਵਾਈ ਲਈ ਉਸ ਤੱਕ ਕੌਂਸਲਰ ਪਹੁੰਚ ਦੀ ਮੰਗ ਕੀਤੀ। ਹਾਲਾਂਕਿ ਪਾਕਿਸਤਾਨ ਨੇ ਇਸ ਮੰਗ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ 46 ਸਾਲਾ ਭਾਰਤੀ ਨਾਗਰਿਕ ਜਾਸੂਸ ਸੀ ਅਤੇ ਇਹ ਕੌਂਸਲਰ ਪਹੁੰਚ ਬਾਰੇ ਦੁਵੱਲੇ ਸਮਝੌਤੇ ਅਧੀਨ ਨਹੀਂ ਆਉਂਦਾ।
ਭਾਰਤੀ ਨਾਗਰਿਕ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਮਾਮਲੇ 'ਚ ਤਣਾਅ ਵਧਾਉਂਦੇ ਹੋਏ ਭਾਰਤ ਨੇ ਪਾਕਿਸਤਾਨ ਨਾਲ ਹਰ ਤਰ੍ਹਾਂ ਦੀ ਗੱਲਬਾਤ 'ਤੇ ਰੋਕ ਲਾ ਦਿੱਤੀ ਹੈ। ਭਾਰਤ ਨੇ ਦੋਸ਼ ਲਾਇਆ ਕਿ ਪਾਕਿਸਤਾਨ ਕੁਲਭੂਸ਼ਣ ਜਾਧਵ ਨਾਲ ਮੁਲਾਕਾਤ ਦੀ ਭਾਰਤ ਦੀ ਅਪੀਲ ਨੂੰ ਨਹੀਂ ਮੰਨ ਰਿਹਾ। ਭਾਰਤ ਵਲੋਂ ਗੱਲਬਾਤ ਰੋਕਣ ਦਾ ਅਸਰ 17 ਅਪ੍ਰੈਲ ਨੂੰ ਦੋਵੇਂ ਦੇਸ਼ਾਂ ਦੀ ਸਮੁੰਦਰੀ ਸੁਰੱਖਿਆ ਲਈ ਹੋਣ ਵਾਲੀ ਬੈਠਕ 'ਤੇ ਪਿਆ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ।
ਪਾਕਿਸਤਾਨ ਵਲੋਂ ਭਾਰਤ ਦੇ ਜਾਸੂਸ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਉਣ ਤੋਂ ਬਾਅਦ ਪੈਦਾ ਹੋਏ ਤਣਾਅ ਤੋਂ ਬਾਅਦ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਗੱਲਬਾਤ ਕਰਨੀ ਚਾਹੀਦੀ ਹੈ।
ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਕਿਸਤਾਨ ਵਿਚ ਭਾਰਤ ਦੇ ਜਾਸੂਸ ਕੁਲਭੂਸਨ ਜਾਧਵ ਨੂੰ ਹੋਏ ਫ਼ਾਂਸੀ ਦੇ ਹੁਕਮਾਂ ਉਤੇ ਅਤੇ ਭਾਰਤ ਦੀ ਹਕੂਮਤ ਤੇ ਹਿੰਦੂ ਆਗੂਆਂ ਵ¤ਲੋਂ ਇਕ ਦਮ ਤਕੜਾ ਵਿਰੋਧ ਕਰਨ ਦੇ ਅਮਲਾਂ ਉਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਘੱਟਗਿਣਤੀ ਕੌਮਾਂ ਦੇ ਨਾਇਕਾਂ ਸ਼ਹੀਦ ਸਤਵੰਤ ਸਿੰਘ, ਕੇਹਰ ਸਿੰਘ, ਭਾਈ ਜਿੰਦਾ, ਭਾਈ ਸੁੱਖਾ ਅਤੇ ਕਸ਼ਮੀਰ ਦੀ ਅਜ਼ਾਦੀ ਲਈ ਲੜਨ ਵਾਲੇ ਮਕਬੂਲ ਭੱਟ, ਅਫਜ਼ਲ ਗੁਰੂ ਦੀ ਫਾਂਸੀ 'ਤੇ ਖੁਸ਼ੀ ਮਨਾਉਣ ਵਾਲੇ ਹਿੰਦੂਤਵੀ ਹੁਣ ਆਪਣੇ ਜਾਸੂਸ ਏਜੰਟ ਕੁਲਭੂਸ਼ਣ ਜਾਧਵ ਦੀ ਸਜ਼ਾ 'ਤੇ ਕਿਉਂ ਤੜਪ ਰਹੇ ਹਨ।
ਪਾਕਿਸਤਾਨ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ ਨੂੰ ਮੁਲਕ ਵਿੱਚ ‘ਜਾਸੂਸੀ ਤੇ ਭੰਨ-ਤੋੜ ਦੀਆਂ ਕਾਰਵਾਈਆਂ’ ਦਾ ਦੋਸ਼ੀ ਕਰਾਰ ਦਿੰਦਿਆਂ ਸਜ਼ਾ-ਏ-ਮੌਤ ਸੁਣਾਈ ਹੈ।
ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕਿਹਾ ਕਿ ਉਸ ਵੱਲੋਂ ਗ੍ਰਿਫਤਾਰ ਭਾਰਤੀ ਜਾਸੂਸ ਕੁਲਭੂਸ਼ਨ ਜਾਧਵ ਨੂੰ ਭਾਰਤ ਦੇ ‘ਸਪੁਰਦ’ ਨਹੀਂ ਕੀਤਾ ਜਾਵੇਗਾ ਬਲਕਿ ਉਸ ਬਾਰੇ ਭਾਰਤ ਤੋਂ ਹੋਰ ਜਾਣਕਾਰੀ ਮੰਗੀ ਗਈ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਵਿਦੇਸ਼ ਮਾਮਲਿਆਂ ਬਾਰੇ ਸਲਾਹਕਾਰ ਸਰਤਾਜ ਅਜ਼ੀਜ਼ ਨੇ ਸੈਨੇਟ ਦੇ ਪ੍ਰਸ਼ਨ ਕਾਲ ਦੌਰਾਨ ਦੱਸਿਆ ਕਿ ਪਿਛਲੇ ਸਾਲ ਮਾਰਚ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਜਾਸੂਸ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਕੇਸ ਤਿਆਰ ਕੀਤਾ ਜਾ ਰਿਹਾ ਹੈ। ਜਾਧਵ ਦੇ ਬਿਆਨਾਂ ਦੇ ਆਧਾਰ 'ਤੇ ਹੋਰ ਜਾਣਕਾਰੀ ਲਈ ਭਾਰਤ ਨੂੰ ਸਵਾਲਾਂ ਦੀ ਸੂਚੀ ਵੀ ਸੌਂਪੀ ਗਈ ਹੈ।
« Previous Page