ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮਰਹੂਮ ਸਿੱਖ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਸਿੱਧੇ ਤੌਰ 'ਤੇ ਬਾਦਲ ਪਰਵਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਉਸ ਸਮੇਂ ਨਿਜੀ ਹਿੱਤਾਂ ਲਈ ਜਥੇਦਾਰ ਟੌਹੜਾ ਉਪਰ ਝੂਠੇ ਦੋਸ਼ ਲਾ ਕੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਪਦ ਤੋਂ ਲਾਹ ਕੇ ਅਜਿਹੇ ਹਾਲਾਤ ਪੈਦਾ ਕੀਤੇ ਕਿ ਉਹ ਇਨ੍ਹਾਂ ਝੂਠੇ ਦੋਸ਼ਾਂ ਨੂੰ ਜਥੇਦਾਰ ਟੌਹੜਾ ਸਹਾਰ ਨਾ ਸਕੇ ਅਤੇ ਇਹੋ ਉਨ੍ਹਾਂ ਦੀ ਮੌਤ ਦਾ ਕਾਰਨ ਬਣੇ।
ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਬੀਤੇ ਦਿਨੀਂ ਮੀਡੀਆ ਵਿਚ ਦਿੱਤੇ ਬਿਆਨ, ਜਿਸ ਵਿਚ ਉਹਨਾਂ ਨੇ ਐਸ.ਜੀ.ਪੀ.ਸੀ. ਵੱਲੋਂ ਚਲਾਏ ਜਾ ਰਹੇ ਵਿੱਦਿਅਕ ਅਦਾਰਿਆਂ ਉਪਰ ਮੁਨਾਫਾ ਕਮਾਉਣ ਅਤੇ ਵੱਧ ਫੀਸਾਂ ਵਸੂਲਣ ਦਾ ਦੋਸ਼ ਲਾਇਆ ਸੀ, ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਖੰਡਨ ਕੀਤਾ ਹੈ। ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਬਿਆਨ ਵਿਚ ਯੂਨੀਵਰਸਿਟੀ ਨੇ ਵਿਧਾਇਕ ਨਾਗਰਾ ਦੇ ਇਸ ਕਥਨ ਨੂੰ ਨਿਰਆਧਾਰ ਅਤੇ ਤੱਥਾਂ ਤੋਂ ਪਰੇ ਦੱਸਿਆ ਹੈ।