ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਵਰੋਸਾਈ ਮਸਤੂਆਣਾ ਸਾਹਿਬ ਦੀ ਧਰਤੀ ’ਤੇ ਹਰ ਸਾਲ ਹੁੰਦੇ ਜੋੜ ਮੇਲੇ ਸਬੰਧੀ ਬੀਤੇ ਸਾਲ ਇਲਾਕੇ ਦੀਆਂ ਸੰਗਤਾਂ ਅਤੇ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਦੇ ਸਾਂਝੇ ਉਦਮ ਨਾਲ ਉਪਰਾਲਾ ਕੀਤਾ ਗਿਆ ਕਿ ਸੰਤ ਅਤਰ ਸਿੰਘ ਜੀ ਦੀ ਰਹਿਣੀ ਅਤੇ ਸਾਰੀ ਉਮਰ ਕੀਤੇ ਪ੍ਰਚਾਰ ਪਸਾਰ ਅਨੁਸਾਰ ਹੀ ਜੋੜ ਮੇਲਾ ਮਨਾਇਆ ਜਾਏ।
ਖਾਲਸਾ ਪੰਥ ਦੇ ਜੋੜ ਮੇਲਿਆਂ ਮੌਕੇ ਬਣਦੇ ਜਾ ਰਹੇ ਆਮ ਦੁਨਿਆਵੀ ਮਾਹੌਲ ਨੂੰ ਸਿੱਖ ਰਿਵਾਇਤ ਅਨੁਸਾਰੀ ਸਾਰਥਕ ਮੋੜ ਦੇਣ ਵਾਸਤੇ ਸਥਾਨਕ ਸਿੱਖ ਜਥਿਆਂ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਪ੍ਰਗਟ ਦਿਵਸ ਮੌਕੇ ਉਚੇਚੇ ਯਤਨ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੌਰਾਨ ਹੁੰਦੇ ਸਮਾਗਮਾਂ ਵਿੱਚ ਮਹੌਲ ਨੂੰ ਗੁਰਮਤਿ ਅਨੁਸਾਰੀ ਕਰਨ ਸਬੰਧੀ ਕਿਹਾ ਗਿਆ।
ਅੱਜ ਬਾਬਾ ਹਰਦੀਪ ਸਿੰਘ ਮਹਿਰਾਜ, ਲੱਖੀ ਜੰਗਲ ਖਾਲਸਾ ਜਥਾ ਅਤੇ ਸਿੱਖ ਜਥਾ ਮਾਲਵਾ ਵੱਲੋੰ ਬਠਿੰਡਾ ਵਿਖੇ ਪੱਤਰਕਾਰ ਵਾਰਤਾ ਕੀਤੀ ਗਈ ਜਿਸ ਵਿੱਚ ਤਖਤ ਸਿਰੀ ਦਮਦਮਾ ਸਾਹਿਬ ਵਿਖੇ ਹਰ ਸਾਲ ਗੁਰੂ ਖਾਲਸਾ ਪੰਥ ਦੇ ਸਾਜਨਾ ਦਿਹਾੜੇ ਦੌਰਾਨ ਹੁੰਦੇ ਸਮਾਗਮਾਂ ਵਿੱਚ ਮਹੌਲ ਨੂੰ ਗੁਰਮਤਿ ਅਨੁਸਾਰੀ ਕਰਨ ਸਬੰਧੀ ਕਿਹਾ ਗਿਆ।
ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਚਾਰ ਸਭਾ ਲੱਖੀ ਜੰਗਲ ਖਾਲਸਾ ਅਤੇ ਸਿੱਖ ਜਥਾ ਮਾਲਵਾ ਵੱਲੋਂ ਤਖਤ ਸਾਹਿਬ ਦੇ ਮਨੇਜਰ ਨੂੰ ਖਾਲਸਾ ਸਾਜਨਾ ਦਿਵਸ ਮੌਕੇ ਹੁੰਦੇ ਸਮਾਗਮਾਂ ਦੌਰਾਨ ਮੇਲਾ ਸਭਿਆਚਾਰ ਨੂੰ ਠੱਲ੍ਹ ਪਾਉਣ ਲਈ ਲਿਖਤੀ ਸੁਝਾਵਾਂ ਦੀ ਕਾਪੀ ਸੌਂਪੀ ਗਈ।
ਵਿਚਾਰ ਸਭਾ ਲੱਖੀ ਜੰਗਲ ਖਾਲਸਾ (ਤਲਵੰਡੀ ਸਾਬੋ) ਵੱਲੋਂ 16 ਦਸੰਬਰ 2022 ਨੂੰ ਸ਼ਬਦ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਇਹ ਵਿਚਾਰ ਚਰਚਾ ਗੁਰੂ ਕਾਸ਼ੀ ਗੁਰਮਤਿ ਸੰਸਥਾ, ਬਠਿੰਡਾ ਵਿਖੇ ਹੋਈ। ਇਸ ਚਰਚਾ ਦੌਰਾਨ ਬੋਲਦਿਆਂ ਡਾ: ਸੇਵਕ ਸਿੰਘ ਨੇ ਭਾਸ਼ਾ ਅਤੇ ਸ਼ਬਦਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਵਿਚਾਰ ਸਭਾ ਲੱਖੀ ਜੰਗਲ ਖਾਲਸਾ (ਤਲਵੰਡੀ ਸਾਬੋ) ਵੱਲੋਂ 16 ਅਗਸਤ 2022 ਨੂੰ ਸ਼ਬਦ, ਭਾਸ਼ਣ ਅਤੇ ਮਨੁੱਖੀ ਸੁਭਾਅ ਬਾਰੇ ਵਿਚਾਰ ਚਰਚਾ ਦਾ ਆਯੋਜਨ ਕੀਤਾ ਗਿਆ।ਇਹ ਵਿਚਾਰ ਚਰਚਾ ਗੁਰਦੁਆਰਾ ਸਾਹਿਬ ਧਨੌਲਾ (ਬਰਨਾਲਾ) ਵਿਖੇ ਹੋਈ।
ਵਿਚਾਰ ਸਭਾ ਲੱਖੀ ਜੰਗਲ ਖਾਲਸਾ ਵੱਲੋਂ 14 ਅਗਸਤ 2022 ਨੂੰ ਗੁਰਦੁਆਰਾ ਭੰਮੇ ਕਲਾਂ,ਮਾਨਸਾ ਵਿਖੇ ਇਕ ਵਿਚਾਰ ਗੋਸ਼ਟਿ ਕਰਵਾਈ ਗਈ। ਇਸ ਵਿਚਾਰ ਗੋਸ਼ਟਿ ਦਾ ਵਿਸ਼ਾ "ਅਜੌਕੇ ਸਮੇਂ 'ਚ ਸਰਬੱਤ ਦੇ ਭਲੇ ਲਈ ਸਿੱਖਾਂ ਦੇ ਕਰਨ ਯੋਗ ਕਾਰਜ" ਰੱਖਿਆ ਗਿਆ ਸੀ।