ਸਿੰਧ ‘ਚ ਲਾਲ ਸ਼ਾਹਬਾਜ਼ ਕਲੰਦਰ ‘ਝੂਲੇਲਾਲ’ ਦੀ ਦਰਗਾਹ ’ਚ ਆਤਮਘਾਤੀ ਹਮਲਾ; 100 ਮੌਤਾਂ

ਪਾਕਿਸਤਾਨ ਦੇ ਸੂਬਾ ਸਿੰਧ ਦੇ ਸਹਿਵਨ ਕਸਬੇ ਵਿੱਚ ਸਥਿਤ ਲਾਲ ਸ਼ਾਹਬਾਜ਼ ਕਲੰਦਰ ਦੀ ਸੂਫ਼ੀ ਦਰਗਾਹ ਵਿੱਚ ਵੀਰਵਾਰ ਰਾਤ ਕੀਤੇ ਗਏ ਇਕ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ 100 ਤੋਂ ਵੱਧ ਲੋਕ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖ਼ਮੀ ਹੋ ਗਏ। ਘਟਨਾ ਵੇਲੇ ਦਰਗਾਹ ਖਚਾਖਚ ਭਰੀ ਹੋਈ ਸੀ। ਪਾਕਿਸਤਾਨ ‘ਚ ਪਿਛਲੇ ਇਕ ਹਫ਼ਤੇ ਦੌਰਾਨ ਕੀਤਾ ਗਿਆ ਇਹ ਪੰਜਵਾਂ ਵੱਡਾ ਹਮਲਾ ਹੈ। ਇਸ ਦੌਰਾਨ ਇਸਲਾਮਿਕ ਸਟੇਟ ਖੁਰਾਸਾਨ ਨੇ ਇਸ ਹਮਲੇ ਦੀ ਜਿ਼ੰਮੇਵਾਰੀ ਲਈ ਹੈ। ਮ੍ਰਿਤਕਾਂ ਵਿੱਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ।