ਪੰਜਾਬ ਦੀ ਬਾਦਲ ਸਰਕਾਰ ਸਮੇਂ ਮੰਤਰੀ ਰਹੇ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲਗਾਹ ਵਿਰੁੱਧ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ (ਅਫ਼ੀਮ ਰੱਖਣ) ਦੇ ਦੋਸ਼ਾਂ ਤਹਿਤ ਫ਼ੌਜਦਾਰੀ ਕੇਸ ਦਰਜ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਪੁਲਿਸ ਅਫ਼ਸਰ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਲੰਗਾਹ ਵਿਰੁੱਧ 18, 61, 59 ਅਤੇ 68 ਐਨ.ਡੀ.ਪੀ.ਐਸ. ਐਕਟ ਦੇ ਦੋਸ਼ਾਂ ਦੀ ਪੜਤਾਲ ਚੱਲ ਰਹੀ ਹੈ। ਇਸ ਮਾਮਲੇ ਸਬੰਧੀ ਪੀੜਤ ਧਿਰ ਕਲਾਨੌਰ ਵਾਸੀ ਸੰਦੀਪ ਕੁਮਾਰ, ਜਿਸ ਖ਼ਿਲਾਫ਼ ਲੰਗਾਹ ਨੇ ਬਾਦਲ-ਭਾਜਪਾ ਹਕੂਮਤ ਵੇਲੇ ਅੱਧਾ ਕਿੱਲੋ ਅਫ਼ੀਮ ਰੱਖਣ ਦਾ ਕੇਸ ਦਰਜ ਕਰਾਇਆ ਸੀ, ਨੇ ਪੁਲਿਸ ਤੱਕ ਪਹੁੰਚ ਕੀਤੀ ਹੈ।
ਬਾਦਲ ਦਲ ਦੇ ਗੁਰਦਾਸਪੁਰ ਤੋਂ ਜ਼ਿਲ੍ਹਾ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ, ਪੁਜੀਆਂ ਲਿਖਤੀ ਸ਼ਿਕਾਇਤਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਤਖਤਾਂ ਦੇ ਜਥੇਦਾਰਾਂ ਵਲੋਂ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਸੁੱਚਾ ਸਿੰਘ ਲੰਗਾਹ ਨੂੰ ਦੋਸ਼ੀ ਮੰਨਦਿਆਂ ਪੰਥ ਵਿਚੋਂ ਛੇਕਣ ਦਾ ਐਲਾਨ ਕੀਤਾ ਗਿਆ।
ਬਲਾਤਕਾਰ ਮਾਮਲੇ ਵਿਚ ਬਾਦਲ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਖਿਲਾਫ ਗੁਰਦਾਸਪੁਰ ਪੁਲਿਸ ਵੱਲੋਂ ਲੁਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੁਰਦਾਸਪੁਰ ਪੁਲਿਸ ਵਲੋਂ ਐਸ.ਐਸ.ਪੀ. ਦੇ ਹਸਤਾਖਰਾਂ ਹੇਠ ਪੰਜਾਬ ਸਮੇਤ 9 ਸੂਬਿਆਂ ਜਿਨ੍ਹਾਂ ਵਿਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਰਾਜਸਥਾਨ, ਹਰਿਆਣਾ ਸ਼ਾਮਿਲ ਹਨ, ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਇਹ ਪੱਤਰ ਜਾਰੀ ਕੀਤਾ ਗਿਆ।
ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਬਾਦਲ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਵਾਇਰਲ ਹੋਈ ਵੀਡੀਓ 'ਤੇ ਵਿਚਾਰ ਕਰਨ ਲਈ 5 ਅਕਤੂਬਰ ਨੂੰ "ਜਥੇਦਾਰਾਂ ਦੀ ਇਕਤਰਤਾ" ਬੁਲਾਈ ਗਈ ਹੈ ਜੋ ਕਿ ਧਰਮ ਪ੍ਰਚਾਰ ਸਲਾਹਕਾਰ ਕਮੇਟੀ ਦੀ ਰਾਏ ਲੈਣ ਉਪਰੰਤ ਦੋਸ਼ੀ ਖਿਲਾਫ 'ਸਖਤ ਕਾਰਵਾਈ' ਕਰੇਗੀ।
ਬਾਦਲ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ 'ਚ ਡਿਊਟੀ ਮਜਿਸਟ੍ਰੇਟ ਹਿਰਦੇਜੀਤ ਸਿੰਘ ਦੀ ਅਦਾਲਤ 'ਚ ਅੱਜ (ਸੋਮਵਾਰ) ਦੁਪਹਿਰ ਬਾਅਦ ਆਤਮ ਸਮਰਪਣ ਕਰ ਦਿੱਤਾ।