ਅੱਜ (7 ਨਵੰਬਰ, 2017) ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਸਰਪ੍ਰਸਤ ਰਿਟਾਇਰਡ ਜਸਟਿਸ ਅਜੀਤ ਸਿੰਘ ਬੈਂਸ, ਖਾਲੜਾ ਮਿਸ਼ਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਗੈਂਗਸਟਰਾਂ ਨੂੰ ਕੁਚਲਣ ਦੇ ਬਹਾਨੇ ਪੰਜਾਬ ਅੰਦਰ ਪਕੋਕਾ ਕਾਨੂੰਨ ਲਿਆ ਕੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲਣਾ ਚਾਹੁੰਦੀ ਹੈ।