Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Law and Order in Punjab

Law and Order in Punjab

ਧੂਰੀ ਵਿਚ ਸ਼ੁੱਕਰਵਾਰ ਨੂੰ ਹੋਏ ਪੱਤਰਕਾਰ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋਸ਼ੀ ਅਕਾਲੀ ਕੌਂਸਲਰ ਕਰਮਜੀਤ ਸਿੰਘ ਪੰਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਪੁਲਿਸ ਨੇ ਘਟਨਾ ਲਈ ਵਰਤੀ ਗਈ ਰਿਵਾਲਵਰ ਅਤੇ ਗੱਡੀ ਵੀ ਬਰਾਮਦ ਕਰ ਲਈ ਹੈ। ਸ਼ੁੱਕਰਵਾਰ ਨੂੰ ਪੱਤਰਕਾਰ ਕੇਵਲ ਕ੍ਰਿਸ਼ਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਸ਼ਰਾਬ ਤਸਕਰਾਂ ਨੇ 29 ਸਾਲਾ ਨੌਜਵਾਨ ਨੂੰ ਉਸ ਦੇ ਘਰ ਨੇੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮੁਨੀਸ਼ ਲੂਥਰਾ ਨਾਮ ਦਾ ਇਹ ਨੌਜਵਾਨ ਆਪਣੇ ਮੁਹੱਲੇ ਜਨਕ ਨਗਰ ਵਿੱਚ ਹੋ ਰਹੀ ਸ਼ਰਾਬ ਤਸਕਰੀ ਦਾ ਵਿਰੋਧ ਕਰ ਰਿਹਾ ਸੀ।
ਥਾਣਾ ਧਰਮਕੋਟ ਪੁਲਿਸ ਨੇ ਪਿੰਡ ਭਿੰਡਰ ਕਲਾਂ ਵਿੱਚ ਜ਼ਮੀਨੀ ਵਿਵਾਦ ’ਚ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਦੇ ਕਤਲ ਦੇ ਦੋਸ਼ ਹੇਠ ਅਕਾਲੀ ਆਗੂ ਸਮੇਤ 16 ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਥਾਣਾ ਧਰਮਕੋਟ ਪੁਲਿਸ ਨੇ ਮ੍ਰਿਤਕ ਜਗਰੂਪ ਸਿੰਘ ਵਾਸੀ ਪਿੰਡ ਭਿੰਡਰ ਕਲਾਂ ਦੇ ਭਰਾ ਰਣ ਸਿੰਘ ਦੇ ਬਿਆਨਾਂ ’ਤੇ ਅਕਾਲੀ ਆਗੂ ਜਗਸੀਰ ਸਿੰਘ ਉਰਫ਼ ਸੀਰਾ, ਸਤਵਿੰਦਰ ਸਿੰਘ ਉਰਫ਼ ਬਿੰਦਰ, ਰਾਜਦੀਪ ਸਿੰਘ ਉਰਫ਼ ਰਾਜੂ, ਮਹਿੰਦਰ ਸਿੰਘ ਪੁੱਤਰ ਬੰਤਾ ਸਿੰਘ, ਬੂਟਾ ਸਿੰਘ, ਸੁੱਖਾ ਸਿੰਘ, ਭਿੰਦਾ ਸਿੰਘ, ਮਹਿੰਦਰ ਸਿੰਘ ਉਰਫ਼ ਕੱਲੂ ਪੁੱਤਰ ਸਾਧੂ ਸਿੰਘ ਤੋਂ ਇਲਾਵਾ ਅੱਠ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ, ਜਾਨਲੇਵਾ ਹਮਲਾ, ਆਰਮਜ਼ ਐਕਟ ਆਦਿ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਗੋਲੀਬਾਰੀ ’ਚ ਪੀੜਤ ਦਾ ਲੜਕਾ ਪ੍ਰਿਤਪਾਲ ਸਿੰਘ ਵੀ ਜ਼ਖ਼ਮੀ ਹੋਇਆ ਹੈ।
ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਅਕਾਲੀ-ਭਾਜਪਾ ਗਠਜੋੜ ਵਾਲੇ ਨਗਰ ਨਿਗਮ ਦੀ ਵਿਕਾਸ ਮੀਟਿੰਗ ਅੱਜ ਉਸ ਵੇਲੇ ਲੜਾਈ ਦੇ ਮੈਦਾਨ ਦਾ ਰੂਪ ਧਾਰਣ ਕਰ ਗਈ ਜਦੋਂ ਵਿਕਾਸ ਨੂੰ ਲੈਕੇ ਸਾਬਕਾ ਕਾਂਗਰਸੀ ਕੌਂਸਲਰ ਤੋਂ ਸੀਨੀਅਰ ਅਕਾਲੀ ਆਗੂ ਬਣੇ ਨਵਦੀਪ ਸਿੰਘ ਗੋਲਡੀ ਅਤੇ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਦਰਮਿਆਨ ਹੋਈ ਤਲਖ-ਕਲਾਮੀ ਨੇ ਮਾਰਕੁੱਟ ਅਤੇ ਦਸਤਾਰ ਲਾਹੇ ਜਾਣ ਤੀਕ ਦੀ ਨੌਬਤ ਲੈ ਆਂਦੀ।
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਤੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਦੀ ਅਗਵਾਈ 'ਚ ਸ਼ਿਵ ਸੈਨਿਕਾਂ ਨੇ ਭਾਰਤ-ਪਾਕਿ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੂੰ ਬੱਸ ਦਾ ਰੂਟ ਬਦਲ ਦਿੱਤਾ ਗਿਆ।
ਇਲਾਕੇ ਦੇ ਸ਼ਰਾਬ ਦੇ ਠੇਕੇਦਾਰਾਂ ਦੀ ਨਿੱਜੀ ‘ਫੌਜ’ ਅਤੇ ਪੰਜਾਬ ਪੁਲੀਸ ਨਾਲ ਸਬੰਧਿਤ ਆਬਕਾਰੀ ਵਿਭਾਗ ਦੀ ਇਕ ਸਾਂਝੀ ਪਾਰਟੀ ਨੇ ਬੁੱਧਵਾਰ ਬਾਅਦ ਦੁਪਹਿਰ ਇਲਾਕੇ ਦੇ ਪਿੰਡ ਕੱਦਗਿੱਲ ਵਿੱਚ ਇਕ ਕਿਸਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਸ਼ਨਾਖਤ ਸੁਖਦੇਵ ਸਿੰਘ (50) ਦੇ ਤੌਰ ’ਤੇ ਹੋਈ। ਠੇਕੇਦਾਰਾਂ ਦੀ ਇਸ ਕਾਰਵਾਈ ਤੋਂ ਭੜਕੇ ਲੋਕਾਂ ਨੇ ਅੰਮ੍ਰਿਤਸਰ-ਹਰੀਕੇ ਮੁੱਖ ਮਾਰਗ ’ਤੇ ਇੱਥੇ ਜੰਡਿਆਲਾ ਚੌਕ ਵਿੱਚ ਧਰਨਾ ਦੇ ਕੇ ਆਵਾਜਾਈ ਰੋਕ ਦਿੱਤੀ।
ਯੂਨਾਇਟਿਡ ਅਕਾਲੀ ਦਲ ਦੇ ਸੀਨੀਆਰ ਆਗੂ ਗੁਰਦੀਪ ਸਿੰਘ ਬਠਿੰਡਾ, ਪੰਜਾਬ ਵਿਚ ਵਧ ਰਹੀ ਗੁੰਡਾਗਰਦੀ ਦੇ ਖਿਲਾਫ ਅਤੇ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਹੱਕੀ ਮੰਗਾਂ ਲਈ 28 ਅਤੇ 29 ਮਈ ਨੂੰ 48 ਘੰਟੇ ਲਈ ਰਾਮਪੁਰਾ ਫੂਲ ਵਿਖੇ ਭੁੱਖ ਹੜਤਾਲ ’ਤੇ ਬੈਠਣਗੇ।
ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਵਿਗੜਦੀ ਹਾਲਤ ਲਈ ਕਾਂਗਰਸ ਸੰਸਦ ਰਵਤੀਤ ਬਿੱਟੂ ਦੀ ਅਗਵਾਈ ’ਚ ਕਾਂਗਰਸੀ ਵਰਕਰ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਜ਼ਰੀਏ ਸੁਖਬੀਰ ਬਾਦਲ ਨੂੰ ਚੂੜੀਆਂ ਦੇਣ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਅਤੇ ਹਲਕੇ ਲਾਠੀਚਾਰਜ ਦਾ ਸਹਾਰਾ ਲਿਆ।
ਜਲੰਧਰ ਵਿਚ ਦਿਨ ਦਿਹਾੜੇ ਨੌਜਵਾਨ ਦੇ ਹੋਏ ਕਤਲ ਉੱਤੇ ਤਿੱਖੀ ਪ੍ਰਤੀਕ੍ਰਿਆ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਿੱਘਰ ਚੁੱਕੀ ਹੈ ਅਤੇ ਰਾਜ ਦੇ ਆਮ ਲੋਕ ਪੂਰੀ ਤਰ੍ਹਾਂ ਨਾਲ ਡਰ ਅਤੇ ਭੈਅ ਵਿਚ ਜੀਅ ਰਹੇ ਹਨ।
ਗੁਰੂ ਨਾਨਕ ਦੇਵ ਹਸਪਤਾਲ ਵਿੱਚ ਜ਼ੇਰੇ ਇਲਾਜ ਕੈਦੀ ਬਿਕਰਮਜੀਤ ਸਿੰਘ ਦੀ ਪੁਲੀਸ ਵੱਲੋਂ ਅਗਵਾ ਕਰ ਕੇ ਕੀਤੀ ਹੱਤਿਆ ਨੇ ਖਾੜਕੂਵਾਦ ਵੇਲੇ ਦੇ ਪੁਰਾਣੇ ਦਿਨ ਯਾਦ ਕਰਵਾ ਦਿੱਤੇ ਹਨ। ਇਸ ਕਤਲ ਕਾਂਡ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਅਤੇ 11 ਪੁਲੀਸ ਮੁਲਾਜ਼ਮਾਂ ਸਮੇਤ ਕੁੱਲ ਤੇਰਾਂ ਵਿਅਕਤੀਆਂ ਖ਼ਿਲਾਫ਼ ਭਾਵੇਂ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਇਸ ਤੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਨਿੱਘਰਦੀ ਜਾ ਰਹੀ ਹਾਲਤ ਦਾ ਸਪਸ਼ਟ ਪ੍ਰਗਟਾਵਾ ਹੋ ਜਾਂਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।