ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਸਿਆਸੀ ਧਿਰਾਂ ਦੇ ਆਗੂਆਂ ਨੇ ਬੀਤੇ ਕੱਲ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਬੇਅਦਬੀ ਤੇ ਸਾਕਾ ਬਹਿਬਲ ਕਲਾਂ ਵਿਚ ਪੁਲਸ ਵਲੋਂ ਕਤਲ ਕੀਤੇ ਦੋ ਸਿਖਾਂ ਦੇ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਪੁਲੀਸ ਮੁਖੀ ਸੁਮੇਧ ਸੈਣੀ ਦਾ ਨਾਂ ਸਾਹਮਣੇ ਆਉਣ ’ਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ।
ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਚ ਚੱਲ ਰਹੀ ਅੰਦਰੂਨੀ ਖਿਚੋਤਾਣ ਵਿਚ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਅਹੁਦੇਦਾਰਾਂ ਨੇ ਬਿਆਨ ਜਾਰੀ ਕਰਕੇ ਦਿੱਲੀ ਦੇ ਆਗੂਆਂ ਵਲੋਂ ...
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਥੀਆਂ ਖ਼ਿਲਾਫ਼ ਲੁਧਿਆਣਾ ਦੇ ਥਾਣਾ ਮਾਡਲ ਟਾਊਨ ’ਚ ਵੱਖ ਵੱਖ ਧਾਰਾਵਾਂ ਤਹਿਤ ਕੇਸ ...
ਆਮ ਆਦਮੀ ਪਾਰਟੀ ਨੇ ਲੋਕ ਇਨਸਾਫ ਪਾਰਟੀ ਨਾਲ ਮਿਲ ਕੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸੂਬਾ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਵਲੋਂ ਅੱਜ 31 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸਾਲ 2012 ਵਿੱਚ ਆਜ਼ਾਦ ਤੌਰ ’ਤੇ ਵਿਧਾਇਕ ਚੁਣੇ ਜਾਣ ਉਪਰੰਤ ਆਪਣੇ ਵਿਧਾਇਕ ਭਰਾ ਬਲਵਿੰਦਰ ਸਿੰਘ ਬੈਂਸ ਨੂੰ ਹਾਕਮ ਬਾਦਲ ਦਲ ਨਾਲ ਸਬੰਧ ਰੱਖਣ ਨੂੰ ਆਪਣੀ ਜ਼ਿੰਦਗੀ ਦੀ ਇਕ ਬੱਜਰ ਗਲਤੀ ਆਖਦਿਆਂ ਕਿਹਾ ਕਿ ਉਹ ਇਸ ਲਈ ਸਦਾ ਹੀ ਪਛਤਾਉਂਦੇ ਰਹਿਣਗੇ। ਬੈਂਸ ਪਾਰਟੀ ਦੇ ਯੂਥ ਵਿੰਗ ਲਈ ਨਵੀਂ ਨਿਯੁਕਤੀ ਕਰਨ ਲਈ ਇਥੇ ਆਏ ਸਨ।
ਹਰਿਆਣਾ ਦੀ ਮੁੱਖ ਵਿਰੋਧੀ ਧਿਰ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਅਭੈ ਚੌਟਾਲਾ ਵਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੀ ਪੁਟਾਈ ਦੇ ਐਲਾਨ ਤੋਂ ਬਾਅਦ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਪਟਿਆਲਾ ਵਿਖੇ ਮਾਰਚ ਕੀਤਾ ਗਿਆ। ਪੰਜਾਬ ਦੇ ਪਾਣੀਆਂ ਦੇ ਹੱਕ 'ਚ ਕੀਤੇ ਗਏ ਮਾਰਚ 'ਚ ਸ਼ਾਮਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਉੱਪਰ ਪੰਜਾਬ ਦਾ ਹੱਕ ਹੈ ਪਰ ਕੇਂਦਰ ਸਰਕਾਰ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੁਣ ਤੱਕ ਦੇ ਸਾਰੇ ਮੁੱਖ ਮੰਤਰੀਆਂ ਨੇ ਪੰਜਾਬ ਨਾਲ ਵੱਡੀ ਗੱਦਾਰੀ ਕੀਤੀ ਹੈ ਤੇ ਸਿਰਫ ਆਪਣੀ ਕੁਰਸੀ ਖਾਤਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕੀਤਾ ਹੈ।