ਆਮ ਆਦਮੀ ਪਾਰਟੀ ਨੇ ਲੋਕ ਇਨਸਾਫ ਪਾਰਟੀ ਨਾਲ ਮਿਲ ਕੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਸੂਬਾ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਵਲੋਂ ਅੱਜ 31 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਮੀਡੀਆਂ 'ਚ ਛਪੀਆਂ ਖ਼ਬਰਾਂ ਮੁਤਾਬਕ ਭਾਰਤ ਦੀ ਕੌਮੀ ਜਾਂਚ ਏਜੰਸੀ (NIA) ਨੇ ਪੰਜਾਬ ਸਰਕਾਰ ਦੇ ਕਹਿਣ 'ਤੇ 6 ਹੋਰ ਮੁਕੱਦਮੇ ਕੱਲ੍ਹ (13 ਦਸੰਬਰ, 2017) ਆਪਣੇ ਹੱਥ 'ਚ ਲੈ ਲਏ ਹਨ।
ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਦੀ ਰਿਹਾਈ ਲਈ ਮੁਹਿੰਮ #ਫ੍ਰੀਜੱਗੀਨਾਓ ਚਲਾ ਰਹੇ ਮੁਹਿੰਮਕਾਰਾਂ ਨੇ ਕਿਹਾ ਕਿ 7 ਦਸੰਬਰ ਨੂੰ ਬਰਤਾਨਵੀ ਕੌਂਸਲ ਦੇ ਸਟਾਫ ਨੂੰ ਇਕ ਵਾਰ ਫਿਰ ਤੋਂ ਜੱਗੀ ਨੂੰ ਨਿੱਜੀ ਤੌਰ 'ਤੇ ਮਿਲਣ ਤੋਂ ਰੋਕ ਦਿੱਤਾ ਗਿਆ।
ਭਾਰਤੀ ਮੁੱਖਧਾਰਾ ਦੇ ਮੀਡੀਆ ਦੇ ਇਕ ਹਿੱਸੇ ਵਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਦੇ "ਇਕਬਾਲੀਆ ਬਿਆਨ" ਨੂੰ ਆਪਣੇ ਚੈਨਲਾਂ 'ਤੇ ਚਲਾਇਆ ਜਾ ਰਿਹਾ ਹੈ।
ਭਾਰਤੀ ਮੁੱਖਧਾਰਾ ਦੇ ਮੀਡੀਆ ਦੇ ਇਕ ਹਿੱਸੇ ਵਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਦੇ "ਇਕਬਾਲੀਆ ਬਿਆਨ" ਨੂੰ ਆਪਣੇ ਚੈਨਲਾਂ 'ਤੇ ਚਲਾਇਆ ਜਾ ਰਿਹਾ ਹੈ।
ਜ਼ਿਲ੍ਹਾ ਪੁਲਿਸ ਨੇ ਯੂ.ਕੇ. ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਅੱਜ (2 ਦਸੰਬਰ, 2017) ਜੁਡੀਸ਼ਲ ਮੈਜਿਸਟ੍ਰੇਟ ਪਹਿਲਾ ਦਰਜਾ ਦੀ ਅਦਾਲਤ 'ਚ ਪੇਸ਼ ਕੀਤਾ। ਪੁਲਿਸ ਨੇ 5 ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ। ਬਚਾਅ ਪੱਖ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਪਹਿਲਾਂ ਦੱਸੀਆਂ ਗੱਲਾਂ ਦੇ ਆਧਾਰ 'ਤੇ ਹੀ ਦੁਬਾਰਾ ਰਿਮਾਂਡ ਦੀ ਮੰਗ ਕਰ ਰਹੀ ਹੈ।
ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਦੇ ਪੁਲਿਸ ਰਿਮਾਂਡ 'ਚ ਅੱਜ (30 ਨਵੰਬਰ, 2017) ਲੁਧਿਆਣਾ ਦੇ ਇਕ ਜੁਡੀਸ਼ਲ ਮੈਜਿਸਟ੍ਰੇਟ ਪਹਿਲਾ ਦਰਜਾ ਨੇ ਦੋ ਦਿਨਾਂ ਦਾ ਹੋਰ ਵਾਧਾ ਕਰ ਦਿੱਤਾ ਹੈ। ਜਗਤਾਰ ਸਿੰਘ ਨੂੰ ਪੰਜਾਬ ਪੁਲਿਸ ਨੇ ਪਾਸਟਰ ਸੁਲਤਾਨ ਮਸੀਹ ਦੇ ਕਤਲ ਦੇ ਮੁਕੱਦਮਾ ਨੰ: 218/17 (ਥਾਣਾ ਸਲੇਮ ਟਾਬਰੀ) 'ਚ ਜੁਡੀਸ਼ਲ ਮੈਜਿਸਟ੍ਰੇਟ ਪਹਿਲਾ ਦਰਜਾ ਸੁਮਿਤ ਸਭਰਵਾਲ ਦੀ ਅਦਾਲਤ 'ਚ ਪੇਸ਼ ਕੀਤਾ ਸੀ।
18 ਅਕਤੂਬਰ ਨੂੰ ਯੂ.ਕੇ. ਦੇ ਨਾਗਰਕਿ ਜਗਤਾਰ ਸਿੰਘ ਜੱਗੀ ਦਾ ਪੰਜਾਬ ਵਿਚ ਅਨੰਦ ਕਾਰਜ ਹੁੰਦਾ ਹੈ ਅਤੇ 4 ਨਵੰਬਰ ਨੂੰ ਪੰਜਾਬ ਪੁਲਿਸ ਉਸਨੂੰ ਜਲੰਧਰ ਦੇ ਰਾਮਾ ਮੰਡੀ ਇਲਾਕੇ 'ਚੋਂ ਉਸ ਵੇਲੇ ਚੁੱਕ ਕੇ ਲੈ ਜਾਂਦੀ ਹੈ ਜਦੋਂ ਉਹ ਆਪਣੀ ਪਤਨੀ ਅਤੇ ਭੈਣ ਨਾਲ ਖਰੀਦਦਾਰੀ ਕਰਨ ਲਈ ਘਰੋਂ ਨਿਕਲਿਆ ਸੀ। ਜਗਤਾਰ ਸਿੰਘ ਜੱਗੀ ਦੀ ਗ੍ਰਿਫਤਾਰੀ ਤੋਂ
ਮਿਲੀ ਜਾਣਕਾਰੀ ਮੁਤਾਬਕ ਬਰਤਾਨਵੀ ਦੂਤਘਰ ਦੇ ਨੁਮਾਇੰਦਿਆਂ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਮਿਲਣ ਨਹੀਂ ਦਿੱਤਾ ਗਿਆ। ਹਾਲਾਂਕਿ ਕੱਲ੍ਹ (24 ਨਵੰਬਰ, 2017) ਲੁਧਿਆਣਾ ਦੇ ਡਿਊਟੀ ਮੈਜਿਸਟ੍ਰੇਟ ਨੇ
ਗ੍ਰਿਫਤਾਰ ਯੂ.ਕੇ. ਨਾਗਰਿਕ ਜਗਤਾਰ ਸਿੰਘ ਜੱਗੀ ਅਤੇ ਜਿੰਮੀ ਸਿੰਘ ਨੂੰ ਲੁਧਿਆਣਾ ਦੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਅੱਜ (24 ਨਵੰਬਰ, 2017) ਪੇਸ਼ ਕੀਤਾ ਗਿਆ। ਜਗਤਾਰ ਸਿੰਘ ਜੱਗੀ ਨੂੰ ਐਫ.ਆਈ.ਆਰ. ਨੰ: 218/17 (ਥਾਣਾ ਸਲੇਮ ਟਾਬਰੀ) ਜਦਕਿ ਜਿੰਮੀ ਸਿੰਘ ਨੂੰ ਐਫ.ਆਈ.ਆਰ. ਨੰ: 6/17 (ਥਾਣਾ ਡਿਵੀਜ਼ਨ ਨੰ: 8) 'ਚ ਪੇਸ਼ ਕੀਤਾ ਗਿਆ।
« Previous Page — Next Page »