ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦੇ ਅਤੇ ਹੋਰ ਸਬੰਧਤ ਮੁਕੱਦਮਿਆਂ ‘ਚ ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਵਿਸ਼ੇਸ਼ ਗੱਲਬਾਤ

18 ਅਕਤੂਬਰ ਨੂੰ ਯੂ.ਕੇ. ਦੇ ਨਾਗਰਕਿ ਜਗਤਾਰ ਸਿੰਘ ਜੱਗੀ ਦਾ ਪੰਜਾਬ ਵਿਚ ਅਨੰਦ ਕਾਰਜ ਹੁੰਦਾ ਹੈ ਅਤੇ 4 ਨਵੰਬਰ ਨੂੰ ਪੰਜਾਬ ਪੁਲਿਸ ਉਸਨੂੰ ਜਲੰਧਰ ਦੇ ਰਾਮਾ ਮੰਡੀ ਇਲਾਕੇ ‘ਚੋਂ ਉਸ ਵੇਲੇ ਚੁੱਕ ਕੇ ਲੈ ਜਾਂਦੀ ਹੈ ਜਦੋਂ ਉਹ ਆਪਣੀ ਪਤਨੀ ਅਤੇ ਭੈਣ ਨਾਲ ਖਰੀਦਦਾਰੀ ਕਰਨ ਲਈ ਘਰੋਂ ਨਿਕਲਿਆ ਸੀ। ਜਗਤਾਰ ਸਿੰਘ ਜੱਗੀ ਦੀ ਗ੍ਰਿਫਤਾਰੀ ਤੋਂ

ਲਿਖਤੀ ਹੁਕਮਾਂ ਦੇ ਬਾਵਜੂਦ ਪੰਜਾਬ ਪੁਲਿਸ ਵਲੋਂ ਬਰਤਾਨਵੀ ਹਾਈ ਕਮਿਸ਼ਨ ਨੂੰ ਜਗਤਾਰ ਸਿੰਘ ਜੱਗੀ ਨਾਲ “ਇਕੱਲਿਆਂ” ਵਿਚ ਨਹੀਂ ਮਿਲਣ ਦਿੱਤਾ ਗਿਆ

ਮਿਲੀ ਜਾਣਕਾਰੀ ਮੁਤਾਬਕ ਬਰਤਾਨਵੀ ਦੂਤਘਰ ਦੇ ਨੁਮਾਇੰਦਿਆਂ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਮਿਲਣ ਨਹੀਂ ਦਿੱਤਾ ਗਿਆ। ਹਾਲਾਂਕਿ ਕੱਲ੍ਹ (24 ਨਵੰਬਰ, 2017) ਲੁਧਿਆਣਾ ਦੇ ਡਿਊਟੀ ਮੈਜਿਸਟ੍ਰੇਟ ਨੇ

ਬਰਤਾਨਵੀ ਹਾਈ ਕਮਿਸ਼ਨਰ ਨੂੰ ਜਗਤਾਰ ਸਿੰਘ ਜੱਗੀ ਨੂੰ ਮਿਲਣ ਲਈ ਮਿਲਿਆ 1 ਘੰਟੇ ਦਾ ਸਮਾਂ, ਜੱਗੀ ਅਤੇ ਜਿੰਮੀ ਸਿੰਘ ਦੇ ਪੁਲਿਸ ਰਿਮਾਂਡ ‘ਚ 4 ਦਿਨਾਂ ਦਾ ਵਾਧਾ

ਗ੍ਰਿਫਤਾਰ ਯੂ.ਕੇ. ਨਾਗਰਿਕ ਜਗਤਾਰ ਸਿੰਘ ਜੱਗੀ ਅਤੇ ਜਿੰਮੀ ਸਿੰਘ ਨੂੰ ਲੁਧਿਆਣਾ ਦੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਅੱਜ (24 ਨਵੰਬਰ, 2017) ਪੇਸ਼ ਕੀਤਾ ਗਿਆ। ਜਗਤਾਰ ਸਿੰਘ ਜੱਗੀ ਨੂੰ ਐਫ.ਆਈ.ਆਰ. ਨੰ: 218/17 (ਥਾਣਾ ਸਲੇਮ ਟਾਬਰੀ) ਜਦਕਿ ਜਿੰਮੀ ਸਿੰਘ ਨੂੰ ਐਫ.ਆਈ.ਆਰ. ਨੰ: 6/17 (ਥਾਣਾ ਡਿਵੀਜ਼ਨ ਨੰ: 8) ‘ਚ ਪੇਸ਼ ਕੀਤਾ ਗਿਆ।

ਨਾਭਾ ਜੇਲ੍ਹ ਤੋਂ ਲਿਆਂਦੇ ਸਿੱਖ ਦਾ ਲੁਧਿਆਣਾ ਪੁਲਿਸ ਨੂੰ ਮਿਲਿਆ ਦੋ ਦਿਨ ਦਾ ਰਿਮਾਂਡ

ਲੁਧਿਆਣਾ ਪੁਲਿਸ ਨੇ ਕੱਲ੍ਹ (6 ਨਵੰਬਰ, 2017) ਨਾਭਾ ਜੇਲ੍ਹ ‘ਚ ਬੰਦ ਹਰਬਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਰਤਾਪ ਨਗਰ (ਅੰਮ੍ਰਿਤਸਰ) ਨੂੰ ਸਥਾਨਕ ਅਦਾਲਤ ‘ਚ ਐਫ.ਆਈ.ਆਰ. 271/17 (ਥਾਣਾ ਡਿਵੀਜਨ ਨੰ: 7) ਤਹਿਤ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ।

ਲੁਧਿਆਣਾ-ਦਿੱਲੀ ਹਵਾਈ ਸਫਰ: 70 ਸਵਾਰੀਆਂ ਲੈ ਕੇ ਹਫਤੇ ‘ਚ 4 ਦਿਨ ਉਡੇਗਾ ਜਹਾਜ਼

ਲੁਧਿਆਣਾ ਤੋਂ ਦਿੱਲੀ ਅਤੇ ਦਿੱਲੀ ਤੋਂ ਲੁਧਿਆਣਾ ਲਈ ਅੱਜ (2 ਸਤੰਬਰ) ਤੋਂ ਉਡਾਣ ਸ਼ੁਰੂ ਹੋ ਜਾਵੇਗੀ। ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ 70 ਸੀਟਾਂ ਵਾਲਾ ਜਹਾਜ਼ ਸ਼ਾਮ 5 ਵਜੇ ਲੋਕਾਂ ਨੂੰ ਦਿੱਲੀ ਲਈ ਲੈ ਕੇ ਉੱਡੇਗਾ। ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਨੂੰ ਦਰਿਆਵਾਂ ਦਾ ਪਾਣੀ ਸਾਫ਼ ਕਰਕੇ ਸਪਲਾਈ ਕਰਨ ਦੀ ਯੋਜਨਾ

ਪੰਜਾਬ ਸਰਕਾਰ ਵੱਲੋਂ ਪੰਜਾਬ ‘ਚ ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਦੇਖਦਿਆਂ ਅੰਮ੍ਰਿਤਸਰ ਸਮੇਤ ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਆਉਂਦੇ ਸਮੇਂ ‘ਚ ਪੀਣ ਲਈ ਦਰਿਆਵਾਂ ਦਾ ਪਾਣੀ ਸਾਫ਼ ਕਰਕੇ ਸਪਲਾਈ ਕਰਨ ਦੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ, ਉੱਥੇ ਲੋਕਾਂ ਨੂੰ ਪੀਣ ਵਾਲੇ ਪ੍ਰਦੂਸ਼ਿਤ ਪਾਣੀ ਤੋਂ ਵੀ ਮੁਕਤੀ ਮਿਲੇਗੀ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਉਪਰੰਤ ਅੰਮ੍ਰਿਤਸਰ ਵਿਖੇ ਆਪਣੀ ਪਲੇਠੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।

ਪਾਦਰੀ ਕਤਲ ਕਾਂਡ: ਦੋਸ਼ੀਆਂ ਦੀ ਿਗ੍ਰਫਤਾਰੀ ਤਕ ਪਾਦਰੀ ਸੁਲਤਾਨ ਮਸੀਹ ਦੀਅਾਂ ਅੰਤਮ ਰਸਮਾਂ ਨਾ ਕਰਨ ਦਾ ਐਲਾਨ

ਸਲੇਮ ਟਾਬਰੀ ਦੇ ਪੀਰੂਬੰਦਾ ਇਲਾਕੇ ਵਿੱਚ ਪਾਦਰੀ ਸੁਲਤਾਨ ਮਸੀਹ ਦੀ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਮਸੀਹ ਭਾਈਚਾਰੇ ਨੇ ਅੱਜ ਦੁਪਹਿਰੇ ਕੌਮੀ ਮਾਰਗ ਨੰਬਰ ਇਕ ਉਤੇ ਜਲੰਧਰ ਬਾਈਪਾਸ ਉਪਰ ਜਾਮ ਲਾ ਦਿੱਤਾ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪੰਜਾਬ ਬੰਦ ਦਾ ਸੱਦਾ: ਲੁਧਿਆਣੇ ਵਿੱਚ ਹਿੰਦੂਤਵੀ ਕਾਰਕੁੰਨਾ ਅਤੇ ਦੁਕਾਨਦਾਰਾਂ ਵਿਚਕਾਰ ਟਕਰਾਅ

ਚੌੜਾ ਬਾਜਾਰ ਵਿਚ ਹਿੰਦੂਤਵੀ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ ਜ਼ਬਰਦਸਤੀ ਦੁਕਾਨਾਂ ਬੰਦ ਕਰਾਉਣ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਦਾ ਦੁਕਾਨਦਾਰਾਂ ਨਾਲ ਟਕਰਾਅ ਹੋ ਗਆਿ, ਇਸ ਟਕਰਾਅ ਕਾਰਨ ਉੱਥੇ ਸਥਤਿੀ ਤਣਾਅਪੂਰਨ ਬਣ ਗਈ।

ਲੁਧਿਆਣਾ ਪੁਲਿਸ ਵਲੋਂ ਚੁੱਕੇ ਦੋ ਸਿੱਖਾਂ ਦਾ ਹਾਲੇ ਤਕ ਕੋਈ ਪਤਾ ਨਹੀਂ, ਵਕੀਲ ਨੇ ਹਾਈਕੋਰਟ ਨੂੰ ਕੀਤੀ ਈ-ਮੇਲ

ਐਡਵੋਕੇਟ ਜਸਪਾਲ ਸਿੰਘ ਮੰਝਪੁਰ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਜ ਸਿੰਘ ਸਹਿਣਾ ਅਤੇ ਮਨਜਿੰਦਰ ਸਿੰਘ ਹੁਸੈਨਪੁਰ ਨੂੰ ਸ਼ਨੀਵਾਰ 22 ਅਪ੍ਰੈਲ, 2017 ਨੂੰ ਸਵੇਰੇ 5 ਵਜੇ ਰਾਜ ਸਿੰਘ ਸਹਿਣਾ ਦੇ ਘਰੋਂ ਲੁਧਿਆਣਾ ਪੁਲਿਸ ਨੇ ਚੁੱਕ ਲਿਆ।

ਭਾਸ਼ਾ ਦੀ ਮਹੱਤਤਾ: ਡਾ. ਸੇਵਕ ਸਿੰਘ ਅੱਜ (29 ਮਾਰਚ) ਪੀ.ਏ.ਯੂ. ਲੁਧਿਆਣਾ ‘ਚ ਕਰਨਗੇ ਵਖਿਆਨ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਯੂਨਿਟ ਵਲੋਂ ਪੰਜਾਬੀ ਦੇ ਸਬੰਧ ‘ਚ ਭਾਸ਼ਾ ਦੀ ਮਹੱਤਤਾ ਵਿਸ਼ੇ ‘ਤੇ ਵਖਿਆਨ ਦਾ ਪ੍ਰਬੰਧ ਕੀਤਾ ਗਿਆ ਹੈ।